(Source: ECI/ABP News)
Mankirt Aulakh: ਮਨਕੀਰਤ ਔਲਖ ਨੇ ਪੁੱਤਰ ਨਾਲ ਸਾਂਝੀ ਕੀਤੀ ਵੀਡੀਓ, ਇਮਤਿਆਜ਼ ਦਾ ਰਿਐਕਸ਼ਨ ਦੇਖ ਫੈਨਜ਼ ਬੋਲੇ- ਡੈਡੀ ਅੱਜ Pic ਨਈ ਲੈਣੀ...
Mankirt Aulakh-imtiyaz singh aulakh Video: ਪੰਜਾਬੀ ਗਾਇਕ ਮਨਕੀਰਤ ਔਲਖ ਆਪਣੀ ਗਾਇਕੀ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਵਿੱਚ ਰਹੇ ਹਨ। ਮਨਕੀਰਤ ਨੂੰ ਪਸੰਦ ਕਰਨ ਵਾਲੇ ਪ੍ਰਸ਼ੰਸਕ ਦੇਸ਼ ਹੀ ਨਹੀਂ ਸਗੋਂ ਵਿਦੇਸ਼
![Mankirt Aulakh: ਮਨਕੀਰਤ ਔਲਖ ਨੇ ਪੁੱਤਰ ਨਾਲ ਸਾਂਝੀ ਕੀਤੀ ਵੀਡੀਓ, ਇਮਤਿਆਜ਼ ਦਾ ਰਿਐਕਸ਼ਨ ਦੇਖ ਫੈਨਜ਼ ਬੋਲੇ- ਡੈਡੀ ਅੱਜ Pic ਨਈ ਲੈਣੀ... Mankirt Aulakh shared the video with his son seeing imtiyaz singh aulakh reaction fans spoke Mankirt Aulakh: ਮਨਕੀਰਤ ਔਲਖ ਨੇ ਪੁੱਤਰ ਨਾਲ ਸਾਂਝੀ ਕੀਤੀ ਵੀਡੀਓ, ਇਮਤਿਆਜ਼ ਦਾ ਰਿਐਕਸ਼ਨ ਦੇਖ ਫੈਨਜ਼ ਬੋਲੇ- ਡੈਡੀ ਅੱਜ Pic ਨਈ ਲੈਣੀ...](https://feeds.abplive.com/onecms/images/uploaded-images/2023/08/21/3f31890fc64c164cede81511c535bbe31692608790447709_original.jpg?impolicy=abp_cdn&imwidth=1200&height=675)
Mankirt Aulakh-imtiyaz singh aulakh Video: ਪੰਜਾਬੀ ਗਾਇਕ ਮਨਕੀਰਤ ਔਲਖ ਆਪਣੀ ਗਾਇਕੀ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਵਿੱਚ ਰਹੇ ਹਨ। ਮਨਕੀਰਤ ਨੂੰ ਪਸੰਦ ਕਰਨ ਵਾਲੇ ਪ੍ਰਸ਼ੰਸਕ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਵਿੱਚ ਵੀ ਮੌਜੂਦ ਹਨ। ਦੱਸ ਦੇਈਏ ਕਿ ਪੰਜਾਬੀ ਗਾਇਕ ਆਪਣੇ ਸੋਸ਼ਲ ਮੀਡੀਆ ਹੈਂਡਲ ਦੇ ਜਰਿਏ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦੇ ਹਨ। ਇਸ ਵਿਚਾਲੇ ਉਹ ਇਮਤਿਆਜ਼ ਨਾਲ ਖਾਸ ਸਮਾਂ ਬਤੀਤ ਕਰਦੇ ਹੋਏ ਦਿਖਾਈ ਦਿੰਦੇ ਹਨ। ਕਲਾਕਾਰ ਵੱਲੋਂ ਹਾਲ ਹੀ ਵਿੱਚ ਪੁੱਤਰ ਨਾਲ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਲੁੱਟਾ ਰਹੇ ਹਨ।
ਪੰਜਾਬੀ ਗਾਇਕ ਮਨਕੀਰਤ ਔਲਖ ਨੇ ਇਹ ਵੀਡੀਓ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤਾ ਹੈ। ਜਿਸ ਵਿੱਚ ਦੋਵੇਂ ਪਿਓ ਅਤੇ ਪੁੱਤਰ ਇੱਕ ਪਾਰਕ ਵਿੱਚ ਬੈਠੇ ਦਿਖਾਈ ਦੇ ਰਹੇ ਹਨ। ਹਾਲਾਂਕਿ ਇਸ ਵਿਚਾਲੇ ਇਮਤਿਆਜ਼ ਸਿੰਘ ਔਲਖ ਦਾ ਰਿਐਕਸ਼ਨ ਦੇਖ ਤੁਹਾਨੂੰ ਇਹ ਹੀ ਲੱਗੇਗਾ ਕਿ ਅੱਜ ਉਹ ਤਸਵੀਰ ਕਲਿੱਕ ਕਰਵਾਉਣ ਦੇ ਮੂਡ ਵਿੱਚ ਨਹੀਂ ਹੈ। ਤੁਸੀ ਵੀ ਵੇਖੋ ਇਹ ਵੀਡੀਓ...
View this post on Instagram
ਮਨਕੀਰਤ ਦੀ ਇਸ ਵੀਡੀਓ ਉੱਪਰ ਪ੍ਰਸ਼ੰਸਕ ਕਮੈਂਟ ਕਰ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, @imtiyazaulakh ਨੂੰ ਦੇਖ ਲੱਗ ਰਿਹਾ ਜਿਵੇ ਕਹਿ ਰਿਹਾ ਹੋਵੇ ਡੈਡੀ ਅੱਜ ਪਿਕ ਨਹੀਂ ਲੈਣੀ... ਇਸ ਤੋਂ ਇਲਾਵਾ ਪ੍ਰਸ਼ੰਸਕ ਵੀਡੀਓ ਉੱਪਰ ਹਾਰਟ ਇਮੋਜ਼ੀ ਸ਼ੇਅਰ ਕਰ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)