Mankirt Aulakh New Video With Imtiyaz: ਪੰਜਾਬੀ ਗਾਇਕ ਮਨਕੀਰਤ ਔਲਖ (Mankirt Aulakh) ਆਪਣੇ ਗੀਤਾਂ ਦੇ ਨਾਲ-ਨਾਲ ਪੁੱਤਰ ਇਮਤਿਆਜ਼ ਸਿੰਘ ਔਲਖ ਨੂੰ ਲੈ ਅਕਸਰ ਸੁਰਖੀਆਂ ਵਿੱਚ ਰਹਿੰਦੇ ਹਨ। ਉਨ੍ਹਾਂ ਵੱਲੋਂ ਅਕਸਰ ਆਪਣੇ ਪੁੱਤਰ ਨਾਲ ਮਸਤੀ ਭਰੇ ਵੀਡੀਓ ਸਾਂਝੇ ਕੀਤੇ ਜਾਂਦੇ ਹਨ। ਇਸ ਵਿਚਕਾਰ ਕਲਾਕਾਰ ਵੱਲੋਂ ਇੱਕ ਹੋਰ ਨਵਾਂ ਵੀਡੀਓ ਸਾਂਝਾ ਕੀਤਾ ਗਿਆ ਹੈ। ਜਿਸ ਵਿੱਚ ਉਹ ਆਪਣੇ ਪੁੱਤਰ ਨਾਲ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ। ਤੁਸੀ ਵੀ ਵੇਖੋ ਮਨਕੀਰਤ ਅਤੇ ਇਮਤਿਆਜ਼ ਦਾ ਇਹ ਖਾਸ ਵੀਡੀਓ...





ਗਾਇਕ ਮਨਕੀਰਤ ਔਲਖ ਨੇ ਇਹ ਵੀਡੀਓ ਆਪਣੇ ਪੁੱਤਰ ਇਮਤਿਆਜ਼ ਸਿੰਘ ਔਲਖ ਦੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝਾ ਕੀਤਾ ਹੈ। ਜਿਸ ਦੇ ਕੈਪਸ਼ਨ ਵਿੱਚ ਉਨ੍ਹਾਂ ਹਾਰਟ ਦਾ ਇਮੋਜ਼ੀ ਬਣਾਇਆ ਹੈ। ਇਮਤਿਆਜ਼ ਦਾ ਕਿਊਟ ਅੰਦਾਜ਼ ਇੱਕ ਵਾਰ ਫਿਰ ਤੋਂ ਦਰਸ਼ਕਾਂ ਦਾ ਦਿਲ ਮੋਹ ਰਿਹਾ ਹੈ। ਪ੍ਰਸ਼ੰਸ਼ਕ ਇਸ ਵੀਡੀਓ ਉੱਪਰ ਆਪਣਾ ਖੂਬ ਪਿਆਰ ਲੁੱਟਾ ਰਹੇ ਹਨ। ਦੱਸ ਦੇਈਏ ਕਿ ਮਨਕੀਰਤ ਔਲਖ ਅਕਸਰ ਆਪਣੇ ਪੁੱਤਰ ਨਾਲ ਤਸਵੀਰਾਂ ਅਤੇ ਵੀਡੀਓ ਸਾਂਝੇ ਕਰਦੇ ਰਹਿੰਦੇ ਹਨ। ਬੀਤੇ ਦਿਨ ਵੀ ਕਲਾਕਾਰ ਵੱਲੋਂ ਇੱਕ ਵੀਡੀਓ ਸਾਂਝਾ ਕੀਤਾ ਗਿਆ ਸੀ। ਜਿਸ ਨੂੰ ਪ੍ਰਸ਼ੰਸ਼ਕਾਂ ਦੇ ਨਾਲ-ਨਾਲ ਫਿਲਮੀ ਸਿਤਾਰੇ ਵੀ ਬੇਹੱਦ ਪਸੰਦ ਕਰਦੇ ਹਨ। 

ਮਨਕੀਰਤ ਉਨ੍ਹਾਂ ਕਲਾਕਾਰਾਂ ਵਿੱਚੋਂ ਇੱਕ ਹਨ ਜੋ ਆਪਣੀ ਪ੍ਰੋਫੈਸ਼ਨਲ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ। ਉਨ੍ਹਾਂ ਨੇ ਹਾਲੇ ਤੱਕ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ।




ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਮਨਕੀਰਤ ਔਲਖ ਦਾ ਗੀਤ ਰਾਈਜ਼ ਐਂਡ ਸ਼ਾਈਨ (Rise N Shine) ਰਿਲੀਜ਼ ਹੋਇਆ ਹੈ। ਜਿਸਨੂੰ ਪ੍ਰਸ਼ੰਸ਼ਕਾਂ ਦਾ ਭਰਮਾ ਹੁੰਗਾਰਾ ਮਿਲ ਰਿਹਾ ਹੈ। ਖਾਸ ਗੱਲ ਇਹ ਹੈ ਕਿ ਇਸ ਨਵੇਂ ਗੀਤ ਵਿੱਚ ਅਦਾਕਾਰ ਦੇਵ ਖਰੌੜ ਆਪਣਾ ਜਵਲਾ ਦਿਖਾਉਂਦੇ ਹੋਏ ਨਜ਼ਰ ਆ ਰਹੇ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਇਹ ਗੀਤ ਦੇਵ ਖਰੌੜ ਦੀ ਨਵੀਂ ਫਿਲਮ ਯਾਰਾਂ ਦਾ ਰੁਤਬਾ (RUTBAA) ਦਾ ਹੈ। ਜਿਸ ਨੂੰ ਮਨਕੀਰਤ ਔਲਖ ਨੇ ਆਪਣੀ ਆਵਾਜ਼ ਦਿੱਤੀ ਹੈ।