ਚੰਡੀਗੜ੍ਹ: ਬੇਸ਼ੱਕ ਮੋਦੀ ਸਰਕਾਰ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ, ਪਰ ਹੁਣ ਕਿਸਾਨ ਯੂਨੀਅਨ ਨੇ ਕਾਨੂੰਨਾਂ ਨੂੰ ਸੰਸਦ ਰੱਦ ਕਰਨ ਸਮੇਤ ਅਤੇ ਕੁਝ ਹੋਰ ਮੰਗਾਂ ਪੂਰੀਆਂ ਹੋਣ ਤੱਕ ਅੰਦੋਲਨ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਦੱਸ ਦਈਏ ਕਿ ਅੰਦੋਲਨ ਕਰ ਰਹੇ ਕਿਸਾਨਾਂ ਦੀ ਜ਼ੋਰਦਾਰ ਮੰਗ 'ਚ MSP ਦੀ ਕਾਨੂੰਨੀ ਗਾਰੰਟੀ ਦੇਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।
ਇਸ ਦੇ ਨਾਲ ਹੀ 26 ਨਵੰਬਰ ਨੂੰ ਕਿਸਾਨਾਂ ਦੇ ਸੰਘਰਸ਼ ਦਾ ਸਾਲ ਪੂਰਾ ਹੋਣ 'ਤੇ ਵਾਰਿਸ ਭਰਾਵਾਂ ਯਾਨੀ ਮਨਮੋਹਨ ਵਾਰਿਸ ਅਤੇ ਕਮਲ ਹੀਰ ਸਿੰਘੂ ਅਤੇ ਟਿੱਕਰੀ ਸਰਹੱਦ 'ਤੇ ਮਹਿਫ਼ਿਲ ਸਜਾਉਣਗੇ। ਇਹ ਕਲਾਕਾਰ ਮਨਮੋਹਨ ਵਾਰਿਸ ਅਤੇ ਕਮਲ ਹੀਰ 28 ਨਵੰਬਰ ਨੂੰ ਸਿੰਘੂ ਬਾਰਡਰ ਅਤੇ 29 ਨਵੰਬਰ ਨੂੰ ਟਿੱਕਰੀ ਬਾਰਡਰ ਵਿਖੇ ਕਿਸਾਨ ਮੋਰਚੇ ਵਿੱਚ ਸ਼ਾਮਲ ਹੋਣਗੇ। ਇਹ ਜਾਣਕਾਰੀ ਕਿਸਾਨ ਏਕਤਾ ਮੋਰਚਾ ਨੇ ਇੱਕ ਟਵੀਟ ਵਿੱਚ ਦਿੱਤੀ ਹੈ।
ਕੇਂਦਰ ਸਰਕਾਰ ਵੱਲੋਂ ਪਿਛਲੇ ਸਾਲ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਵਿੱਚ ਪੰਜਾਬੀ ਗਾਇਕ ਨੇ ਸਰਕਾਰ ਖਿਲਾਫ ਕਿਸਾਨਾਂ ਦਾ ਕਾਫੀ ਸਮਰਥਨ ਕੀਤਾ। ਕਈ ਪੰਜਾਬੀ ਸਿੰਗਰ ਪਹਿਲੇ ਦਿਨ ਤੋਂ ਕਿਸਾਨਾਂ ਦੇ ਨਾਲ ਇਸ ਲੜਾਈ 'ਚ ਖੜੇ ਨਜ਼ਰ ਆਏ ਜਿਨ੍ਹਾਂ 'ਚ ਬੱਬੂ ਮਾਨ, ਰਣਜੀਤ ਬਾਵਾ ਜਿਹੇ ਕਲਾਕਾਰਾਂ ਦੇ ਨਾਂਅ ਵੀ ਸ਼ਾਮਲ ਹਨ।
ਇਹ ਵੀ ਪੜ੍ਹੋ: All Party Meeting: ਭਲਕੇ ਸੰਸਦ 'ਚ ਪੇਸ਼ ਹੋਵੇਗਾ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਬਿੱਲ, ਪ੍ਰਧਾਨ ਮੰਤਰੀ ਨੇ ਸੱਦੀ ਸਰਬ ਪਾਰਟੀ ਮੀਟਿੰਗ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/