(Source: ECI/ABP News)
Kanwar Chahal: ਗਾਇਕ ਕੰਵਰ ਚਾਹਲ ਦਾ ਦੇਹਾਂਤ, ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਸੋਗ ਦੀ ਲਹਿਰ
Punjabi singer Kanwar Chahal Death: ਪੰਜਾਬੀ ਗਾਇਕ ਕੰਵਰ ਚਾਹਲ ਦੇ ਪ੍ਰਸ਼ੰਸ਼ਕਾਂ ਲਈ ਬੁਰੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਕਲਾਕਾਰ ਇਸ ਦੁਨੀਆਂ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ। ਉਨ੍ਹਾਂ ...

Punjabi singer Kanwar Chahal Death: ਪੰਜਾਬੀ ਗਾਇਕ ਕੰਵਰ ਚਾਹਲ ਦੇ ਪ੍ਰਸ਼ੰਸ਼ਕਾਂ ਲਈ ਬੁਰੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਕਲਾਕਾਰ ਇਸ ਦੁਨੀਆਂ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦੇ ਦੇਹਾਂਤ ਦੀ ਖਬਰ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
View this post on Instagram
ਪੰਜਾਬੀ ਗਾਇਕ ਕੰਵਰ ਚਾਹਲ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਦੱਸ ਦੇਈਏ ਕਿ ਉਨ੍ਹਾਂ ਨੂੰ ਸ਼ਹਿਨਾਜ਼ ਗਿੱਲ ਨਾਲ ਗੀਤ 'ਮਾਝੇ ਦੀ ਜੱਟੀਏ' ਵਿੱਚ ਵੀ ਦੇਖਿਆ ਗਿਆ ਸੀ। ਉਨ੍ਹਾਂ ਸੰਗੀਤ ਜਗਤ ਨੂੰ ਕਈ ਸੁਪਰਹਿੱਟ ਗੀਤ ਦਿੱਤੇ। ਕਲਾਕਾਰ ਦਾ ਦੇਹਾਂਤ ਨਾ ਸਿਰਫ ਪੰਜਾਬੀ ਮਿਊਜ਼ਿਕ ਇੰਡਸਟਰੀ ਸਗੋਂ ਪ੍ਰਸ਼ੰਸ਼ਕਾਂ ਲਈ ਕਿਸੇ ਵੱਡੇ ਸਦਮੇ ਤੋਂ ਘੱਟ ਨਹੀਂ ਹੈ। ਕੰਵਰ ਚਾਹਲ ਸਿਰਫ 29 ਸਾਲ ਦੀ ਉਮਰ ਵਿੱਚ ਦੁਨੀਆ ਤੋਂ ਹਮੇਸ਼-ਹਮੇਸ਼ਾ ਲਈ ਰੁਖਸਤ ਹੋ ਗਏ।
View this post on Instagram
ਦੱਸ ਦੇਈਏ ਕਿ ਸ਼ਹਿਨਾਜ਼ ਗਿੱਲ ਨਾਲ 'ਮਾਝੇ ਦੀ ਜੱਟੀਏ' ਤੋਂ ਇਲਾਵਾ ਉਨ੍ਹਾਂ 'ਗੱਲ ਸੁਣ ਜਾ' ਤੇ 'ਇਕ ਵਾਰ' ਵਰਗੇ ਕਈ ਗੀਤਾਂ ਨਾਲ ਪ੍ਰਸ਼ੰਸ਼ਕਾਂ ਦਾ ਮਨੋਰੰਜਨ ਕੀਤਾ। ਖਬਰਾਂ ਮੁਤਾਬਕ ਅੱਜ ਕੋਟੜਾ ਕਲਾਂ ਦੇ ਨੇੜੇ ਭੀਖੀ (ਮਾਨਸਾ) ਵਿਖੇ ਕੰਵਰ ਚਾਹਲ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਕੰਵਰ ਚਾਹਲ ਦੀ ਮੌਤ ਕਿਵੇਂ ਹੋਈ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪਰ ਕਲਾਕਾਰ ਦੇ ਦੇਹਾਂਤ ਦੀ ਖਬਰ ਨੇ ਪ੍ਰਸ਼ੰਸ਼ਕਾਂ ਦੀਆਂ ਅੱਖਾਂ ਵੀ ਨਮ ਕਰ ਦਿੱਤਿਆਂ ਹਨ। ਇਹ ਪੰਜਾਬੀ ਸੰਗੀਤ ਜਗਤ ਲਈ ਬਹੁਤ ਵੱਡਾ ਘਾਟਾ ਹੈ।
Read More:- Sidhu Moose Wala: ਸਿੱਧੂ ਮੂਸੇਵਾਲਾ ਦੇ ਇਨਸਾਫ ਦੀ ਜੰਗ ਜਾਰੀ, ਪਿਤਾ ਬਲਕੌਰ ਸਿੰਘ ਇਸ ਦਿਨ ਪਹੁੰਚਣਗੇ ਜਲੰਧਰ
Read More:- Diljit Dosanjh: ਦਿਲਜੀਤ ਦੋਸਾਂਝ-ਨਿਮਰਤ ਖਹਿਰਾ ਦੇ ਫੈਨਜ਼ ਲਈ ਬੁਰੀ ਖਬਰ, 'ਚਮਕੀਲਾ' ਤੋਂ ਬਾਅਦ ਫਿਲਮ 'ਜੋੜੀ' ਤੇ ਵੀ ਲੱਗੀ ਰੋਕ
Read More:- Afsana Khan: ਅਫਸਾਨਾ ਖਾਨ ਕੈਨੇਡਾ 'ਚ ਕਰ ਰਹੀ ਖੂਬ ਮਸਤੀ, ਸਾਂਝੀਆਂ ਕੀਤੀਆਂ ਸ਼ਾਨਦਾਰ ਤਸਵੀਰਾਂ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
