Punjabi Singer: ਮਸ਼ਹੂਰ ਪੰਜਾਬੀ ਗਾਇਕ ਦੇ ਘਰ ਛਾਇਆ ਮਾਤਮ, ਸਾਲ ਦੇ ਆਖਰੀ ਮਹੀਨੇ ਗਮ 'ਚ ਡੁੱਬਿਆ ਪਰਿਵਾਰ
Punjabi Singer: ਮਸ਼ਹੂਰ ਪੰਜਾਬੀ ਗਾਇਕ ਦੇ ਘਰੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਨਾ ਸਿਰਫ ਪੰਜਾਬੀ ਸਿਤਾਰਿਆਂ ਬਲਕਿ ਦਰਸ਼ਕਾਂ ਦੀਆਂ ਅੱਖਾਂ ਵੀ ਨਮ ਕਰ ਦਿੱਤੀਆਂ ਹਨ। ਦਰਅਸਲ, ‘ਅੰਮੀ’, ‘ਆਵਾਜ਼’ ਅਤੇ ‘ਯਾਰੀਆਂ ਦੀ ਕਸਮ’

Punjabi Singer: ਮਸ਼ਹੂਰ ਪੰਜਾਬੀ ਗਾਇਕ ਦੇ ਘਰੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਨਾ ਸਿਰਫ ਪੰਜਾਬੀ ਸਿਤਾਰਿਆਂ ਬਲਕਿ ਦਰਸ਼ਕਾਂ ਦੀਆਂ ਅੱਖਾਂ ਵੀ ਨਮ ਕਰ ਦਿੱਤੀਆਂ ਹਨ। ਦਰਅਸਲ, ‘ਅੰਮੀ’, ‘ਆਵਾਜ਼’ ਅਤੇ ‘ਯਾਰੀਆਂ ਦੀ ਕਸਮ’ ਵਰਗੇ ਸ਼ਾਨਦਾਰ ਗੀਤਾਂ ਨੂੰ ਆਪਣੀ ਆਵਾਜ਼ ਦੇਣ ਵਾਲੇ ਗਾਇਕ ਕਮਲ ਖਾਨ ਉਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਦੱਸ ਦਈਏ ਕਿ ਕਲਾਕਾਰ ਦੇ ਮਾਤਾ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਹੈ, ਜਿਸ ਦੀ ਜਾਣਕਾਰੀ ਖੁਦ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ।
ਹਾਲ ਹੀ ਵਿੱਚ ਗਾਇਕ ਨੇ ਆਪਣੇ ਇੰਸਟਾਗ੍ਰਾਮ ਉੱਤੇ ਇੱਕ ਸਟੋਰੀ ਸਾਂਝੀ ਕੀਤੀ ਅਤੇ ਦੱਸਿਆ ਕਿ ਬੀਤੀ 26 ਦਸੰਬਰ ਨੂੰ ਉਨ੍ਹਾਂ ਦੀ ਮਾਂ ਦਾ ਦੇਹਾਂਤ ਹੋ ਗਿਆ ਹੈ, ਇਸ ਤੋਂ ਇਲਾਵਾ ਗਾਇਕ ਨੇ ‘ਮਿਸ ਯੂ ਮਾਂ’ ਨਾਲ ਇੱਕ ਪੋਸਟ ਵੀ ਸਾਂਝੀ ਕੀਤੀ ਹੈ, ਜਿਸ ਵਿੱਚ ਅਦਾਕਾਰ ਨੇ ਆਪਣੀ ਮਾਂ ਨਾਲ ਕੁੱਝ ਤਸਵੀਰਾਂ ਦੀ ਇੱਕ ਵੀਡੀਓ ਸਾਂਝੀ ਕੀਤੀ। ਹੁਣ ਗਾਇਕ ਦੀ ਇਸ ਪੋਸਟ ਉੱਤੇ ਪੰਜਾਬੀ ਸਿਤਾਰੇ ਵੀ ਕਾਫੀ ਕੁਮੈਂਟ ਕਰ ਰਹੇ ਹਨ ਅਤੇ ਗਾਇਕ ਲਈ ਦੁੱਖ ਜ਼ਾਹਰ ਰਹੇ ਹਨ।
View this post on Instagram
ਇਸ ਦੌਰਾਨ ਜੇਕਰ ਗਾਇਕ ਬਾਰੇ ਗੱਲ ਕਰੀਏ ਤਾਂ ਕਮਲ ਖਾਨ ਇੱਕ ਪਲੇਬੈਕ ਗਾਇਕ ਹਨ। 2010 ਵਿੱਚ ਉਨ੍ਹਾਂ ਨੇ ‘ਸਾ ਰੇ ਗਾ ਮਾ’ ਵਿੱਚ ਪੁਰਸਕਾਰ ਜਿੱਤਿਆ ਸੀ। ਇਸ ਤੋਂ ਇਲਾਵਾ ਉਨ੍ਹਾਂ ਨੂੰ ਬਾਲੀਵੁੱਡ ਫਿਲਮ ਵਿੱਚ ਗੀਤ ‘ਇਸ਼ਕ ਸੂਫ਼ੀਆਨਾ’ ਲਈ ਵੀ ਪੁਰਸਕਾਰ ਮਿਲਿਆ ਹੈ। ਕਮਲ ਖਾਨ ਪੰਜਾਬ ਦੇ ਸ਼ਾਹੀ ਸ਼ਹਿਰ ਪਟਿਆਲਾ ਦੇ ਰਹਿਣ ਵਾਲੇ ਹਨ। ਗਾਇਕ ਨੇ ਹੁਣ ਤੱਕ ਅਨੇਕਾਂ ਦੀ ਗਿਣਤੀ ਵਿੱਚ ਪੰਜਾਬੀ ਗੀਤ ਸੰਗੀਤ ਜਗਤ ਦੀ ਝੋਲੀ ਪਾਏ ਹਨ।






















