Punjabi Singer Death: ਪੰਜਾਬੀ ਸੰਗੀਤ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਦਲਵੀਰ ਸ਼ੌਂਕੀ (Dalvir shonki) ਨੇ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਦੇ ਅਚਾਨਕ ਦੇਹਾਂਤ ਦੀ ਖਬਰ ਨੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਏਗੀ ਕਿ ਪੰਜਾਬੀ ਕਲਾਕਾਰ ਦੀ ਮੌਤ ਇੱਕ ਸੜਕ ਹਾਦਸੇ ‘ਚ ਹੋਈ। 



ਬੇਕਾਬੂ ਹੋਈ ਕਾਰ ਦਾ ਹੋਇਆ ਬੁਰਾ ਹਾਲ


ਖ਼ਬਰਾਂ ਮੁਤਾਬਕ ਗਾਇਕ ਉਸ ਵੇਲੇ ਹਾਦਸੇ ਦਾ ਸ਼ਿਕਾਰ ਹੋਇਆ ਜਦੋਂ ਉਸ ਦੀ ਕਾਰ ਕਰਤਾਰਪੁਰ ਦੇ ਨਜ਼ਦੀਕ ਬੇਕਾਬੂ ਹੋ ਗਈ ਅਤੇ ਇੱਕ ਰੁੱਖ ਦੇ ਨਾਲ ਜਾ ਟਕਰਾਈ। ਇਸ ਤੋਂ ਬਾਅਦ ਗਾਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਖਬਰਾਂ ਮੁਤਾਬਕ ਉਹ ਬੀਤੀ ਸਵੇਰ ਕਰੀਬ ਛੇ ਵਜੇ ਭੁਲੱਥ ਦੇ ਨਜ਼ਦੀਕ ਪ੍ਰੋਗਰਾਮ ਤੋਂ ਬਾਅਦ ਆਪਣੀ ਕਾਰ ‘ਚ ਆਪਣੇ ਪਿੰਡ ਜਾ ਰਹੇ ਸਨ ਕਿ ਰਸਤੇ ‘ਚ ਹੀ ਹਾਦਸੇ ਦਾ ਸ਼ਿਕਾਰ ਹੋ ਗਏ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖਚੇ ਉੱਡ ਗਏ।





 ਸਿਤਾਰਿਆ ਨੇ ਜਤਾਇਆ ਸੋਗ


ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟ ਮਾਰਟਮ ਦੇ ਲਈ ਸਿਵਲ ਹਸਪਤਾਲ ਭੇਜਿਆ। ਹਾਦਸੇ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰ ਡੂੰਘੇ ਸਦਮੇ ਵਿੱਚੋਂ ਗੁਜ਼ਰ ਰਹੇ ਹਨ। ਉਨ੍ਹਾਂ ਦੇ ਦੇਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।  


ਵਰਕਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਲੋਕ ਗਾਇਕ ਦੇ ਤੌਰ ‘ਤੇ ਆਪਣੀ ਪਛਾਣ ਬਣਾਈ ਸੀ ਅਤੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਸਨ। ਕਿਸਾਨ ਅੰਦੋਲਨ ਦੇ ਦੌਰਾਨ ਵੀ ਉਨ੍ਹਾਂ ਨੇ ਗੀਤ ਰਿਲੀਜ਼ ਕੀਤੇ ਸਨ। ਉਨ੍ਹਾਂ ਦੇ ਗੀਤਾਂ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਗਿਆ। ਪੰਜਾਬੀ ਕਲਾਕਾਰ ਦੀ ਮੌਤ ਨਾ ਸਿਰਫ ਉਨ੍ਹਾਂ ਦੇ ਪਰਿਵਾਰ ਸਗੋਂ ਸੰਗੀਤ ਜਗਤ ਨੂੰ ਵੀ ਬਹੁਤ ਵੱਡਾ ਘਾਟਾ ਹੈ। 



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।