Shehnaz Gill-Nawazuddin Siddiqui new song Yaar Ka Sataya Hua Hai: ਸ਼ਹਿਨਾਜ਼ ਗਿੱਲ ਅਤੇ ਨਵਾਜ਼ੂਦੀਨ ਸਿੱਦੀਕੀ ਦੇ ਇਕੱਠੇ ਕੰਮ ਕਰਨ ਨੂੰ ਲੈ ਕੇ ਲੰਬੇ ਸਮੇਂ ਤੋਂ ਚਰਚਾ ਹੋ ਰਹੀ ਸੀ। ਹੁਣ ਪ੍ਰਸ਼ੰਸਕਾਂ ਦਾ ਇੰਤਜ਼ਾਰ ਖਤਮ ਹੋ ਚੁੱਕਿਆ ਹੈ। ਦੱਸ ਦੇਈਏ ਕਿ ਨਵਾਜ਼ੂਦੀਨ ਅਤੇ ਸ਼ਹਿਨਾਜ਼ ਸਟਾਰਰ ਗੀਤ ਯਾਰ ਕਾ ਸਤਾਇਆ ਹੁਆ ਦਾ ਐਲਾਨ ਹੋ ਚੁੱਕਿਆ ਹੈ। ਦੱਸ ਦੇਈਏ ਕਿ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਮਿਊਜ਼ਿਕ ਡਾਇਰੈਕਟਰ ਅਰਵਿੰਦਰ ਖਹਿਰਾ ਵੱਲੋਂ ਨਵੇਂ ਗੀਤ ਦੇ ਪੋਸਟਰ ਨੂੰ ਸ਼ੇਅਰ ਕਰਦੇ ਹੋਏ ਇਸਦਾ ਐਲਾਨ ਕੀਤਾ ਗਿਆ ਹੈ। ਤੁਸੀ ਵੀ ਵੇਖੋ ਇਸਦਾ ਪੋਸਟਰ...
ਪੰਜਾਬੀ ਮਿਊਜ਼ਿਕ ਡਾਇਰੈਕਟਰ ਅਰਵਿੰਦਰ ਖਹਿਰਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਪੋਸਟ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਐਲਬਮ ਦਾ ਦੂਜਾ ਗੀਤ ਯਾਰ ਕਾ ਸਤਾਇਆ ਹੁਆ ਹੈ... @nawazuddin._siddiqui ਅਤੇ @shehnaazgill ਪਹਿਲੀ ਵਾਰ ਇਕੱਠੇ @bpraak @jaani777 @desimelodies #zohrajabeen...
ਅਰਵਿੰਦ ਖਹਿਰਾ ਦੇ ਇਸ ਐਲਾਨ ਤੋਂ ਬਾਅਦ ਪ੍ਰਸ਼ੰਸਕਾਂ ਦਾ ਉਤਸ਼ਾਹ ਹੋਰ ਵੀ ਵੱਧ ਗਿਆ ਹੈ। ਦਰਅਸਲ, ਦੋਵਾਂ ਦੇ ਇਕੱਠੇ ਨਜ਼ਰ ਆਉਣ ਦੀਆਂ ਖਬਰਾਂ ਲੰਬੇ ਸਮੇਂ ਤੋਂ ਚਰਚਾ ਵਿੱਚ ਹਨ। ਹੁਣ ਉਨ੍ਹਾਂ ਦੇ ਨਵੇਂ ਗੀਤ ਦਾ ਸ਼ਾਨਦਾਰ ਪੋਸਟਰ ਰਿਲੀਜ਼ ਕਰ ਦਿੱਤਾ ਗਿਆ ਹੈ। ਜੋ ਸੋਸ਼ਲ ਮੀਡੀਆ ਉੱਪਰ ਅੱਗ ਦੀ ਤਰ੍ਹਾਂ ਵਾਈਰਲ ਹੋ ਗਿਆ ਹੈ। ਇਸ ਪੋਸਟਰ ਉੱਪਰ ਇੱਕ ਪ੍ਰਸ਼ੰਸਕ ਨੇ ਕਮੈਂਟ ਕਰਦੇ ਹੋਏ ਲਿਖਿਆ, ਸ਼ਹਿਨਾਜ਼ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਾਂ...ਹਰ ਕੋਈ ਇਸ ਗੀਤ ਬਾਰੇ ਆਪਣੀ ਐਕਸਾਈਟਮੈਂਟ ਨੂੰ ਜ਼ਾਹਿਰ ਕਰ ਰਿਹਾ ਹੈ।
ਦੱਸਣਯੋਗ ਹੈ ਕਿ ਨਵਾਜ਼ੂਦੀਨ ਸਿੱਦੀਕੀ ਬਾਲੀਵੁੱਡ ਫਿਲਮ ਜਗਤ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹਨ। ਜਿਨ੍ਹਾਂ ਨੇ ਆਪਣੇ ਦਮ ਉੱਪਰ ਸਿਨੇਮਾ ਜਗਤ ਵਿੱਚ ਵੱਖਰਾ ਮੁਕਾਮ ਹਾਸਿਲ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੂੰ ਪੰਜਾਬੀ ਗੀਤਾਂ ਵਿੱਚ ਵੀ ਵੇਖਿਆ ਜਾ ਰਿਹਾ ਹੈ। ਉਹ ਪੰਜਾਬੀ ਗੀਤਾਂ ਵਿੱਚ ਐਕਟ ਕਰਦੇ ਹੋਏ ਦਿਖਾਈ ਦੇ ਰਹੇ ਹਨ। ਸ਼ਹਿਨਾਜ਼ ਗਿੱਲ ਦੀ ਗੱਲ ਕਰਿਏ ਤਾਂ ਉਸਨੇ ਪਾਲੀਵੁੱਡ ਤੋਂ ਬਾਅਦ ਬਾਲੀਵੁੱਡ ਵਿੱਚ ਕਦਮ ਰੱਖਿਆ ਹੈ। ਉਸਦਾ ਹਰ ਅੰਦਾਜ਼ ਪ੍ਰਸ਼ੰਸਕਾਂ ਨੂੰ ਆਪਣਾ ਦੀਵਾਨਾ ਬਣਾਉਂਦਾ ਹੈ। ਇਸ ਤੋਂ ਇਲਾਵਾ ਸ਼ਹਿਨਾਜ਼ ਆਪਣਾ ਸ਼ੋਅ ਵੀ 'ਦੇਸੀ ਵਾਈਬਸ ਵਿਦ ਸ਼ਹਿਨਾਜ਼ ਗਿੱਲ' ਵੀ ਹੋਸਟ ਕਰਦੇ ਹੋਏ ਨਜ਼ਰ ਆ ਰਹੀ ਹੈ।