Neeru Bajwa : ਨੀਰੂ ਬਾਜਵਾ ਨੇ ਐਂਟਰਟੇਨਮੈਂਟ ਅਤੇ ਘੈਂਟ ਬੁਆਏਜ਼ ਐਂਟਰਟੇਨਮੈਂਟ ਆਪਣੀ ਨਵੀਂ ਫਿਲਮ "ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ" ਦੀ ਅਨਾਊਸਮੈਂਟ ਕੀਤੀ ਤੇ ਇਸਦਾ ਟੀਜ਼ਰ ਵੀ ਰਿਲੀਜ਼ ਕੀਤਾ ਹੈ | ਫਿਲਮ "ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ" 24 ਮਾਰਚ 2023 ਨੂੰ ਸਿਨੇਮਾ ਘਰਾਂ ਦੇ ਵਿਚ ਰਿਲੀਜ਼ ਹੋਣ ਜਾ ਰਹੀ ਹੈ।
ਫ਼ਿਲਮ 'ਕਲੀ ਜੋਟਾ' ਦੀ ਸ਼ਾਨਦਾਰ ਸਫਲਤਾ ਦੀ ਜਿੰਨੀ ਤਾਰੀਫ ਕਰੋ ,ਓਨੀ ਹੀ ਘੱਟ ਹੈ, ਜਿਸ ਨੇ ਦਿਖਾਇਆ ਹੈ ਕਿ ਪੰਜਾਬੀ ਲੋਕ ਮੀਨਿੰਗਫੁਲ ਭਰਪੂਰ ਕਹਾਣੀਆਂ ਅਤੇ ਨਵੇਂ ਕਿਰਦਾਰਾਂ ਨੂੰ ਵੀ ਪਸੰਦ ਕਰਦੇ ਹਨ। ਅਜਿਹੀ ਹੀ ਇੱਕ ਹੋਰ ਕਹਾਣੀ ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਘੈਂਟ ਬੁਆਏਜ਼ ਐਂਟਰਟੇਨਮੈਂਟ ਦੁਆਰਾ ਪ੍ਰਸਤੁਤ ਫਿਲਮ "ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ" ਹੈ। ਫ਼ਿਲਮ ਨੂੰ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਪ੍ਰੋਡਿਊਸ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਵਿਜੀਲੈਂਸ ਬਿਊਰੋ ਦਾ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਖਿਲਾਫ ਸ਼ਿਕੰਜਾ, 24 ਫਰਵਰੀ ਨੂੰ ਕੀਤਾ ਤਲਬ
ਫ਼ਿਲਮ ਨੂੰ ਡਾਇਰੈਕਟ ਉਦੈ ਪ੍ਰਤਾਪ ਸਿੰਘ ਵਲੋਂ ਕੀਤਾ ਗਿਆ ਹੈ ਅਤੇ ਫਿਲਮ ਨੂੰ ਜਗਦੀਪ ਵੜਿੰਗ ਨੇ ਲਿਖਿਆ ਹੈ। ਟੀਜ਼ਰ ਦੇ ਰਿਲੀਜ਼ ਹੁੰਦਿਆਂ ਹੀ ਇਹ ਹਰ ਇੱਕ ਦੇ ਦਿਲ ਨੂੰ ਛੂਹ ਰਿਹਾ ਹੈ। ਇਸ ਫਿਲਮ ਰਾਹੀਂ ਉਨ੍ਹਾਂ ਹੀ ਕਹਾਣੀਆਂ ਨੂੰ ਤੁਹਾਡੇ ਸਾਹਮਣੇ ਲਿਆਉਣ ਦੀ ਕੋਸ਼ਿਸ਼ ਕੀਤੀ ਗਈ ਹੈ ,ਜੋ ਸਿਰਫ ਕਹਾਣੀਆਂ ਬਣਕੇ ਰਹਿ ਗਈਆਂ ਨੇ।

ਇਹ ਵੀ ਪੜ੍ਹੋ : 10 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ , CM ਭਗਵੰਤ ਮਾਨ ਨੇ ਕੀਤਾ ਐਲਾਨ
ਨੀਰੂ ਬਾਜਵਾ, ਗੁਰਪ੍ਰੀਤ ਘੁੱਗੀ, ਕੁਲਵਿੰਦਰ ਬਿੱਲਾ, ਜੱਸ ਬਾਜਵਾ, ਅਦਿਤੀ ਸ਼ਰਮਾ ਅਤੇ ਰੁਪਿੰਦਰ ਰੂਪੀ ਫਿਲਮ ਵਿੱਚ ਲੀਡ ਕਿਰਦਾਰ ਦੀ ਭੂਮਿਕਾ ਨਿਭਾਉਣਗੇ | "ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ" 24 ਮਾਰਚ 2023 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਵੇਗੀ। ਦੱਸ ਦੇਈਏ ਕਿ ਹਾਲ ਹੀ 'ਚ ਨੀਰੂ ਬਾਜਵਾ ਨੇ ਫ਼ਿਲਮ 'ਕਲੀ ਜੋਟਾ' ਰਿਲੀਜ਼ ਕੀਤੀ ਸੀ , ਜਿਸ ਨੂੰ ਚੰਗਾ ਹੁੰਗਾਰਾ ਮਿਲਿਆ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।