Neeru Bajwa Music Announce: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਅਦਾਕਾਰਾ ਦੀ ਫਿਲਮ 'ਕਲੀ ਜੋਟਾ' ਬਲਾਕਬਸਟਰ ਸਾਬਤ ਹੋਈ ਹੈ। ਫਿਲਮ ਨੇ ਕਰੋੜਾਂ ਦਾ ਕਾਰੋਬਾਰ ਕਰ ਲਿਆ ਹੈ। ਇਸ ਦੇ ਨਾਲ-ਨਾਲ ਹੀ ਫਿਲਮ ਚੱਲ ਜ਼ਿੰਦੀਏ ਨੂੰ ਵੀ ਦਰਸ਼ਕਾਂ ਦਾ ਭਰਮਾ ਹੁੰਗਾਰਾ ਮਿਲਿਆ। ਦੱਸ ਦੇਈਏ ਕਿ ਹੁਣ ਨੀਰੂ ਆਪਣੀ ਹਾਲੀਵੁੱਡ ਫਿਲਮ ਇਟ ਲਿਵਸ ਇਵਸਾਈਡ ਨੂੰ ਲੈ ਚਰਚਾ ਵਿੱਚ ਹੈ। ਇਸ ਵਿਚਕਾਰ ਨੀਰੂ ਵੱਲੋਂ ਪ੍ਰਸ਼ੰਸ਼ਕਾਂ ਲਈ ਖਾਸ ਐਲਾਨ ਕੀਤਾ ਗਿਆ ਹੈ। ਜਿਸ ਨੂੰ ਜਾਣ ਤੁਸੀ ਵੀ ਹੈਰਾਨ ਰਹਿ ਜਾਵੋਗੇ।





ਜਾਣਕਾਰੀ ਲਈ ਦੱਸ ਦੇਈਏ ਕਿ ਨੀਰੂ ਬਾਜਵਾ ਵੱਲੋਂ ਦਰਸ਼ਕਾਂ ਲਈ ਇੱਕ ਖਾਸ ਐਲਾਨ ਕੀਤਾ ਗਿਆ ਹੈ। ਦਰਅਸਲ, ਨੀਰੂ ਬਾਜਵਾ ਨੇ ਆਪਣੇ ਸੋਸ਼ਲ ਮੀਡਆ ਹੈਂਡਲ ਇੰਸਟਾਗ੍ਰਾਮ ਉੱਪਰ ਇੱਕ ਪੋਸਟ ਸਾਂਝੀ ਕੀਤੀ ਹੈ। ਜਿਸ ਨੂੰ ਸ਼ੇਅਰ ਕਰ ਉਨ੍ਹਾਂ ਕੈਪਸ਼ਨ ਵਿੱਚ ਲਿਖਿਆ, ਅਸੀਂ #neerubajwa ਸੰਗੀਤ ਦੀ ਘੋਸ਼ਣਾ ਕਰਨ ਲਈ ਬਹੁਤ ਉਤਸ਼ਾਹਿਤ ਹਾਂ, ਜਿੱਥੇ ਅਸੀਂ ਲਾਂਚ ਕਰਾਂਗੇ ਅਤੇ ਨਵੀਂ ਪ੍ਰਤਿਭਾ ਨੂੰ ਵਧਣ-ਫੁੱਲਣ ਦੇ ਮੌਕੇ ਦੇਵਾਂਗੇ... ਮੇਰਾ ਮੰਨਣਾ ਹੈ ਕਿ ਇੱਥੇ ਬਹੁਤ ਜ਼ਿਆਦਾ ਪ੍ਰਤਿਭਾ ਮੌਜੂਦ ਹੈ, ਅਤੇ ਮੈਂ ਤੁਹਾਨੂੰ ਉਨ੍ਹਾਂ ਸਾਰਿਆਂ ਨਾਲ ਜਾਣੂ ਕਰਵਾਉਣ ਲਈ ਇੰਤਜ਼ਾਰ ਨਹੀਂ ਕਰ ਸਕਦੀ ❤️

ਅਦਾਕਾਰਾ ਦੀ ਇਸ ਪੋਸਟ ਉੱਪਰ ਪ੍ਰਸ਼ੰਸ਼ਕਾਂ ਦੇ ਨਾਲ-ਨਾਲ ਫਿਲਮੀ ਸਿਤਾਰੇ ਕਮੈਂਟ ਕਰ ਵਧਾਈ ਦੇ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ ਵਧਾਈਆਂ ਸਾਰੀ ਟੀਮ ਨੂੰ ਵਾਹਿਗੂਰੁ ਮੇਹਰ ਕਰੇ... ਇਸ ਤਰ੍ਹਾਂ ਨੀਰੂ ਨੂੰ ਲਗਾਤਾਰ ਵਧਾਈਆਂ ਮਿਲ ਰਹੀਆਂ ਹਨ। ਨੀਰੂ ਬਾਜਵਾ ਵੱਲੋਂ ਪੋਸਟ ਨੂੰ ਦਿੱਤੀ ਕੈਪਸ਼ਨ ਤੋਂ ਇਹ ਸਾਫ ਹੁੰਦਾ ਹੈ ਕਿ ਇਸ ਰਾਹੀਂ ਉਨ੍ਹਾਂ ਲੋਕਾਂ ਦੇ ਸੁਪਨਿਆਂ ਨੂੰ ਉਡਾਣ ਮਿਲੇਗੀ ਜੋ ਸੰਗੀਤ ਦੀ ਦੁਨੀਆ ਵਿੱਚ ਆਪਣਾ ਕਰੀਅਰ ਬਣਾਉਣਾ ਚਾਹੁੰਦੇ ਹਨ।





ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲੀਵੁੱਡ ਫਿਲਮ ਦੇ ਨਾਲ-ਨਾਲ ਅਦਾਕਾਰਾ ਨੇ ਆਪਣੀ ਫਿਲਮ ਬੂਹੇ ਬਾਰੀਆਂ ਦਾ ਵੀ ਐਲਾਨ ਕੀਤਾ ਸੀ। ਇਹ ਫਿਲਮ ਸਤੰਬਰ ਮਹੀਨੇ 29 ਤਰੀਕ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਜਿਸਦਾ ਪ੍ਰਸ਼ੰਸ਼ਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਰਹੇਗਾ।