ਇਸ ਵੀਡੀਓ 'ਚ ਨੀਰੂ ਬਾਜਵਾ ਆਪਣੀ ਧੀ ਨੂੰ ਆਪਣੀ ਗੋਦ ਵਿਚ ਚੁੱਕ ਕੇ ਵਰਕਆਊਟ ਕਰਦੇ ਦਿਖਾਈ ਦੇ ਰਹੀ ਹੈ। ਵੀਡੀਓ ਵਿੱਚ ਨੀਰੂ ਬਾਜਵਾ ਇੱਕ ਪਾਸੇ ਆਪਣੀ ਧੀ ਨੂੰ ਸੁਲਾਉਂਦੀ ਨਜ਼ਰ ਆ ਰਹੀ ਹੈ ਤੇ ਦੂਜੇ ਪਾਸੇ ਉਹ ਵਰਕਆਊਟ ਵੀ ਕਰ ਰਹੀ ਹੈ। ਐਕਟਰਸ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।
ਦੱਸ ਦਈਏ ਕਿ ਵੀਡੀਓ ਕੁਝ ਦਿਨ ਪਹਿਲਾਂ ਦਾ ਹੈ ਜਿਸ ਨੂੰ ਪੰਜਾਬੀ ਮੀਡੀਆ ਨੇ ਆਪਣੇ ਇੰਸਟਾਗ੍ਰਾਮ ਅਕਾਊਟ 'ਤੇ ਸ਼ੇਅਰ ਕੀਤਾ ਹੈ, ਜਿਸ ਬਾਰੇ ਪ੍ਰਸ਼ੰਸਕ ਵੀ ਕਾਫ਼ੀ ਕੁਮੈਂਟ ਕਰ ਰਹੇ ਹਨ। ਐਕਟਰਸ ਦਾ ਇਹ ਵੀਡੀਓ ਹੁਣ ਤੱਕ 9 ਹਜ਼ਾਰ ਤੋਂ ਜ਼ਿਆਦਾ ਵਾਰ ਦੇਖਿਆ ਜਾ ਚੁੱਕਿਆ ਹੈ। ਨੀਰੂ ਦੀ ਇਸ ਵੀਡੀਓ 'ਤੇ ਕੁਝ ਯੂਜ਼ਰਸ ਨੇ ਸਲਾਹ ਦਿੱਤੀ ਕਿ ਉਹ ਬੱਚੇ ਨੂੰ ਇੱਕ ਕੈਰੀ ਬੈਗ ਵਿੱਚ ਰੱਖੇ, ਤਾਂ ਜੋ ਉਹ ਆਪਣੇ ਦੋਵੇਂ ਹੱਥਾਂ ਨਾਲ ਟ੍ਰੈਡਮਿਲ ਨੂੰ ਵੀ ਫੜ ਸਕੇ।
ਦੱਸ ਦਈਏ ਕਿ ਨੀਰੂ ਬਾਜਵਾ ਨੇ ਇਸ ਸਾਲ ਜਨਵਰੀ ਵਿੱਚ ਦੋ ਜੁੜਵਾਂ ਧੀਆਂ ਨੂੰ ਜਨਮ ਦਿੱਤਾ ਸੀ। ਉਹ ਅਕਸਰ ਆਪਣੇ ਬੱਚਿਆਂ ਨਾਲ ਫੋਟੋਆਂ ਤੇ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਰਹਿੰਦੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904