ਚੰਡੀਗੜ੍ਹ: ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੀ ਐਤਵਾਰ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ। ਇਸ ਹਾਦਸੇ 'ਚ ਸਿੱਧੂ ਨੇ ਆਪਣੀ ਜਾਨ ਗੁਆ ਦਿੱਤੀ। ਇਸ ਦੇ ਨਾਲ ਹੀ ਲੌਰੇਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ ਗੈਂਗਸਟਰ ਗੋਲਡੀ ਬਰਾੜ ਨੇ ਇਸ ਦੀ ਜ਼ਿੰਮੇਵਾਰੀ ਲਈ। ਇਸ ਦੇ ਨਾਲ ਹੀ ਵੱਖ-ਵੱਖ ਗੈਂਗਸਟਰ ਗੁਰਪਾਂ ਨੇ ਇਸ ਮਾਮਲੇ 'ਤੇ ਇੱਕ ਦੂਜੇ 'ਤੇ ਇਲਜ਼ਾਮ ਲਗਾਏ।


ਇਨ੍ਹਾਂ ਇਲਜ਼ਾਮਾਂ ਦੌਰਾਨ ਹੀ ਇੱਕ ਹੋਰ ਪੰਜਾਬੀ ਸਿੰਗਰ ਮਨਕੀਰਤ ਔਲਖ ਦਾ ਨਾਂ ਵੀ ਇਸ ਹਾਦਸੇ 'ਚ ਕਾਫੀ ਚਰਚਾ ਦਾ ਵਿਸ਼ਾ ਬਣਿਆ। ਦੱਸ ਦਈਏ ਕਿ ਮਨਕੀਰਤ ਦਾ ਨਾਂ ਉਸੇ ਗੈਂਗ ਨਾਲ ਜੁੜ ਰਿਹਾ ਹੈ ਜਿਸ ਨੇ ਸਿੱਧੂ ਮੂਸੇਵਾਲਾ ਦੀ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਸ ਦੇ ਨਾਲ ਹੀ ਇੱਕ ਹੋਰ ਗੈਂਗ ਬੰਬੀਹਾ ਗੈਂਗ ਵਲੋਂ ਵੀ ਇੱਕ ਪੋਸਟ ਪਾ ਕੇ ਔਲਖ 'ਤੇ ਇਲਜ਼ਾਮ ਲਗਾਇਆ ਗਿਆ ਕਿ ਉਹ ਬਾਕੀ ਸਿੰਗਰਾਂ ਦੀ ਨਿੱਜੀ ਜਾਣਕਾਰੀ ਬਿਸ਼ਨੋਈ ਗੈਂਗ ਨੂੰ ਦਿੰਦਾ ਹੈ ਅਤੇ ਸਿੰਗਰਾਂ ਤੋਂ ਪੈਸੇ ਲੈ ਕੇ ਇਸ ਗਰੁੱਪ ਨੂੰ ਦਿੰਦਾ ਹੈ।


ਇਨ੍ਹਾਂ ਸਾਰੇ ਇਲਜ਼ਾਮਾਂ ਦਰਮਿਆਨ ਹੁਣ ਸਿੰਗਰ ਮਨਕੀਰਤ ਔਲਖ ਸਾਹਮਣੇ ਆਇਆ ਹੈ। ਉਸ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਉਸ ਨੇ ਸਿੱਧੂ ਦੀ ਮੌਤ 'ਤੇ ਦੁਖ ਜ਼ਾਹਰ ਕੀਤਾ ਹੈ ਅਤੇ ਆਪਣੇ ਮੈਨੇਜਰ ਦਾ ਨਾਂ ਆਉਣ 'ਤੇ ਪ੍ਰਤੀਕਿਰਿਆ ਦਿੱਤੀ ਹੈ।


ਔਲਖ ਨੇ ਕਿਹਾ ਕਿ ਮੀਡੀਆ ਨੂੰ ਅਜਿਹਾ ਨਹੀਂ ਕਰਨਾ ਚਾਹਿਦਾ, ਕਿਸੇ ਵੀ ਤਰ੍ਹਾਂ ਦਾ ਦੋਸ਼ ਲਗਾਉਣਾ ਗਲਤ ਹੈ।


ਇੱਥੇ ਵੇਖੋ ਮਨਕੀਰਤ ਔਲਖ ਵਲੋਂ ਸ਼ੇਅਰ ਕੀਤੀ ਇਹ ਵੀਡੀਓ:


ਲਾਰੈਂਸ ਬਿਸ਼ਨੋਈ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ


ਲਾਰੈਂਸ ਬਿਸ਼ਨੋਈ ਗੈਂਗ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਬਿਸ਼ਨੋਈ ਮਕੋਕਾ ਦੇ ਤਹਿਤ ਸੰਗਠਿਤ ਅਪਰਾਧ ਦੇ ਮਾਮਲੇ 'ਚ ਦਿੱਲੀ ਦੀ ਤਿਹਾੜ ਜੇਲ੍ਹ 'ਚ ਬੰਦ ਹੈ। ਲਾਰੈਂਸ ਬਿਸ਼ਨੋਈ ਦੇ ਗਿਰੋਹ ਦੇ ਕੈਨੇਡੀਅਨ ਮੂਲ ਦੇ ਮੈਂਬਰ ਗੋਲਡੀ ਬਰਾੜ ਨੇ ਇੱਕ ਫੇਸਬੁੱਕ ਪੋਸਟ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ, ਮੂਸੇਵਾਲਾ ਨੂੰ ਦਿਨ-ਦਿਹਾੜੇ ਘੱਟੋ-ਘੱਟ 30 ਵਾਰ ਗੋਲੀ ਮਾਰ ਦਿੱਤੀ ਗਈ ਸੀ।


ਦੇਹਰਾਦੂਨ ਤੋਂ 5 ਲੋਕਾਂ ਨੂੰ ਲਿਆ ਗਿਆ ਹਿਰਾਸਤ '


ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ 'ਚ ਪੁਲਿਸ ਨੇ ਸੋਮਵਾਰ ਨੂੰ ਦੇਹਰਾਦੂਨ ਤੋਂ ਪੰਜ ਲੋਕਾਂ ਨੂੰ ਹਿਰਾਸਤ 'ਚ ਲਿਆ ਹੈ। ਪੁਲਸ ਸੂਤਰਾਂ ਨੇ ਦੱਸਿਆ ਕਿ ਹਮਲਾਵਰਾਂ ਨੂੰ ਫੜਨ ਲਈ ਸ਼ੁਰੂ ਕੀਤੇ ਗਏ ਯਤਨਾਂ ਦੇ ਨਾਲ-ਨਾਲ ਪੁਲਸ ਸੀਸੀਟੀਵੀ ਫੁਟੇਜ 'ਚ ਦਿਖਾਈ ਦੇਣ ਵਾਲੇ ਲੋਕਾਂ ਦੀ ਭੂਮਿਕਾ ਦੀ ਵੀ ਜਾਂਚ ਕਰ ਰਹੀ ਹੈ, ਜਿਨ੍ਹਾਂ ਨੇ ਐਤਵਾਰ ਨੂੰ ਮਾਨਸਾ ਦੇ ਇਕ ਢਾਬੇ 'ਤੇ ਖਾਣਾ ਖਾਧਾ ਸੀ। ਇਹ ਸੀਸੀਟੀਵੀ ਫੁਟੇਜ ਉਸੇ ਢਾਬੇ ਦੀ ਹੈ।


ਇਹ ਵੀ ਪੜ੍ਹੋ: Sidhu Moosewala Murder Case: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਪਹਿਲੀ ਗ੍ਰਿਫਤਾਰੀ, ਮੁਲਜ਼ਮ 5 ਦਿਨ ਦੇ ਰਿਮਾਂਡ 'ਤੇ