Sidhu Moose Wala Birthday: ਸਿੱਧੂ ਮੂਸੇਵਾਲਾ ਦੇ ਜਨਮਦਿਨ ਮੌਕੇ ਭਾਵੁਕ ਹੋਈ ਮਾਂ ਚਰਨ ਕੌਰ, ਬੋਲੀ- 'ਅੱਜ ਆ ਰਹੀ ਹੈ ਤੁਹਾਡੀ ਬਹੁਤ ਯਾਦ'
Sidhu Moose Wala Birthday: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਜਨਮਦਿਨ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ-ਨਾਲ ਫਿਲਮੀ ਸਿਤਾਰੇ ਵੀ ਮਰਹੂਮ ਗਾਇਕ ਨੂੰ ਯਾਦ ਕਰ ਜਨਮਦਿਨ ਦੀ ਵਧਾਈ
Sidhu Moose Wala Birthday: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਜਨਮਦਿਨ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ-ਨਾਲ ਫਿਲਮੀ ਸਿਤਾਰੇ ਵੀ ਮਰਹੂਮ ਗਾਇਕ ਨੂੰ ਯਾਦ ਕਰ ਜਨਮਦਿਨ ਦੀ ਵਧਾਈ ਦੇ ਰਹੇ ਹਨ। ਦੱਸ ਦੇਈਏ ਕਿ ਅੱਜ ਦਾ ਦਿਨ ਸਿੱਧੂ ਮੂਸੇਵਾਲਾ ਦੇ ਪਰਿਵਾਰ ਲਈ ਬੇਹੱਦ ਦੁਖਦਾਈ ਹੈ, ਕਿਉਂਕਿ ਪੁੱਤਰ ਦੇ ਜਨਮਦਿਨ ਮੌਕੇ ਹੀ ਉਹ ਉਨ੍ਹਾਂ ਦੇ ਕੋਲ ਨਹੀਂ ਹਨ। ਇਸ ਵਿਚਾਲੇ ਮਾਤਾ ਚਰਨ ਕੌਰ ਨੇ ਇੱਕ ਪੋਸਟ ਸਾਂਝੀ ਕੀਤੀ ਹੈ, ਜਿਸ ਨੂੰ ਦੇਖ ਹਰ ਕੋਈ ਭਾਵੁਕ ਹੋ ਗਿਆ ਹੈ। ਤੁਸੀ ਵੀ ਵੇਖੋ ਮਾਤਾ ਚਰਨ ਕੌਰ ਦੀ ਪੋਸਟ...
View this post on Instagram
ਇਸ ਪੋਸਟ ਨੂੰ ਮਾਤਾ ਚਰਨ ਕੌਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸਾਂਝਾ ਕੀਤਾ ਗਿਆ ਹੈ। ਜਿਸ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਕੈਪਸ਼ਨ ਇੱਕ ਵੱਡਾ ਨੋਟ ਸਾਂਝਾ ਕੀਤਾ ਹੈ। ਉਨ੍ਹਾਂ ਲਿਖਦੇ ਹੋਏ ਕਿਹਾ ਜਨਮਦਿਨ ਮੁਬਾਰਕ ਪੁੱਤ, ਅੱਜ ਦੇ ਦਿਨ ਮੇਰੀਆਂ ਮੁਰਾਦਾ ਤੇ ਦੁਆਵਾਂ ਸੱਚ ਹੋਈਆ ਸੀ, ਜਦੋਂ ਮੈਂ ਤੁਹਾਨੂੰ ਪਹਿਲੀ ਵਾਰ ਆਪਣੀ । ਬੁੱਕਲ ਦੇ ਨਿੱਘ ਵਿਚ ਮਹਿਸੂਸ ਕੀਤਾ ਸੀ, ਤੇ ਮੈਨੂੰ ਪਤਾ ਲੱਗਾ ਸੀ ਕਿ ਮੈਂਨੂੰ ਅਕਾਲ ਪੁਰਖ ਨੇ ਪੁੱਤਰ ਦੀ ਦਾਤ । ਬਖਸ਼ੀ ਹੈ,ਸ਼ੁੱਭ ਤੁਹਾਨੂੰ ਪਤਾ ਤੁਹਾਡੇ... ਨਿੱਕੇ- ਨਿੱਕੇ ਪੈਰਾਂ ਉਪਰ ਹਲਕੀ ਹਲਕੀ ਲਾਲੀ ਸੀ, ਜਿਹਨਾਂ ਨੂੰ ਇਹ ਨਹੀਂ ਪਤਾ ਸੀ ਕਿ ਇਹਨਾਂ ਨੰਨ੍ਹੇ ਕਦਮਾਂ ਨੇ ਪਿੰਡ ਬੈਠਿਆਂ ਹੀ | ਸਾਰੀ ਦੁਨੀਆਂ ਦਾ ਸਫ਼ਰ ਕਰ ਲੈਣਾ, ਤੇ ਮੋਟੀਆਂ ਮੋਟੀਆਂ ਅੱਖਾਂ ਸੀ, ਜੋ ਧਰੋ ਹੀ ਸੱਚ ਨੂੰ ਦੇਖਣ ਤੇ ਪਛਾਣਨ ਦਾ ਹੁਨਰ ਲੈਕੇ। ਆਇਆ ਸੀ, ਉਹ ਇਹ ਨਹੀਂ ਜਾਣਦੀਆਂ ਸੀ ਕਿ ਓ ਪੰਜਾਬ ਦੀ ਪੀੜੀ ਨੂੰ ਦੁਨੀਆਂ ਨੂੰ ਦੇਖਣ ਦਾ ਵੱਖਰਾ ਨਜ਼ਰੀਆ ਦੇਕੇ ਜੱਗ ਤੋ ਜਾਣਗੀਆਂ ਤੇ ਇਹਨਾਂ ਖੂਬੀਆਂ ਦੀ ਪਹਿਚਾਣ ਬਣਨ ਵਾਲੀ ਤੁਹਾਡੀ ਓਹ ਕਲਮ ਜਿਸਨੂੰ ਫੜਨ ਵਾਲੇ ਤੁਹਾਡੇ ਭਰਮੇ ਜਿਹੇ ਨਿੱਕੇ ਨਿੱਕੇ ਹੱਥ ਸੀ, ਜਿਹਨਾਂ ਨੂੰ ਦੇਖ ਮੈਨੂੰ ਇਹ ਨਹੀਂ ਪਤਾ ਲੱਗਾ ਸੀ।
ਕਿ ਇਹ ਹੱਥ ਯੁੱਗ ਪਲਟਾਉਣ ਦੀ ਸਮਰੱਥਾ ਰੱਖਦੇ ਸੀ, ਤੇ ਦਸਤਾਰ ਵਰਗੇ ਅਨਮੋਲ ਤਾਜ਼ ਨੂੰ ਸਾਂਭਣ ਵਾਲੇ ਸਿਰ ਤੇ ਭਰਮੇ ਵਾਲ ਸੀ, ਜਿਹਨਾ ਨੂੰ ਮੈਂ ਨਹੀਂ ਜਾਣਦੀ ਸੀ ਕਿ ਮੈਂ ਕਿਹੜੇ ਹਾਲੀ ਆਖ਼ਰੀ ਵਾਰ ਗੁੰਦਣਾ, ਜੇ ਓਸ ਵੇਲੇ ਅਕਾਲ ਪੁਰਖ ਮੈਨੂੰ ਦੱਸ ਦਿੰਦੇ ਕਿ ਜਿਸ ਪੁੱਤ ਦੀ ਮੈਂ ਮਾਂ ਬਣ ਗਈ ਹਾਂ, ਓਸਦਾ ਜਨਮ ਹੀ ਦੁਨੀਆਂ ਨੂੰ ਸੱਚ ਤੇ ਅਣਖ ਦੇ ਰਸਤੇ ਤੇ ਚੱਲਣ ਦੀ ਸੇਧ ਦੇਣ ਲਈ ਹੋਇਆ ਤਾਂ ਮੈਂ ਤੁਹਾਡੇ ਲੇਖਾ ਵਿਚ ਲਿਖੀਆਂ ਸਾਜ਼ਿਸ਼ਾਂ ਤੇ ਹਮਲਿਆਂ ਨੂੰ ਆਪਣੇ । ਹਿੱਸੇ ਲਿਖਾਂ ਲੈਂਦੀ, ਪੁੱਤ ਬੇਸ਼ੱਕ ਤੁਸੀਂ ਮੈਨੂੰ ਤੁਰਦੇ ਫਿਰਦੇ ਨਹੀਂ । ਦਿਖਦੇ ਪਰ, ਮੈਂ ਤੁਹਾਨੂੰ ਆਪਣੇ ਆਲੇ ਦੁਆਲੇ ਹਮੇਸ਼ਾ ਮਹਿਸੂਸ ਕਰਦੀ ਹਾਂ, ਪੁੱਤ ਤੁਸੀਂ ਜਿੱਥੇ ਵੀ ਹੋ ਓਥੇ ਖੁਸ਼ ਹੋਵੋ, ਇਹੀ ਤੁਹਾਡੇ ਜਨਮਦਿਨ ਤੇ ਮੈਂ ਅਰਦਾਸ ਕਰਦੀ ਹਾਂ, ਤੁਹਾਡੀ ਬਹੁਤ ਯਾਦ ਆ ਰਹੀ ਆ ਅੱਜ...