Punjab News: ਪੰਜਾਬੀ ਸੰਗੀਤ ਜਗਤ 'ਚ ਮੱਚਿਆ ਹਾਹਾਕਾਰ, ਮਸ਼ਹੂਰ ਗਾਇਕਾ ਭਰਾ ਸਣੇ ਗ੍ਰਿਫਤਾਰ; ਮਿਲ ਕੇ ਕਰ ਰਹੇ ਸੀ ਅਜਿਹਾ ਕਾਰਾ...
Machhiwara Sahib News: ਪੰਜਾਬੀ ਸੰਗੀਤ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਲੋਕਾਂ ਵਿਚਾਲੇ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਮਾਛੀਵਾੜਾ ਪੁਲਿਸ ਵੱਲੋਂ ਆਪ੍ਰੇਸ਼ਨ ਪ੍ਰਹਾਰ ਤਹਿਤ ਤੜਕੇ 4 ਵਜੇ ਸ਼ੱਕੀ ਵਿਅਕਤੀਆਂ ਦੇ ਘਰਾਂ...

Machhiwara Sahib News: ਪੰਜਾਬੀ ਸੰਗੀਤ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਲੋਕਾਂ ਵਿਚਾਲੇ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਮਾਛੀਵਾੜਾ ਪੁਲਿਸ ਵੱਲੋਂ ਆਪ੍ਰੇਸ਼ਨ ਪ੍ਰਹਾਰ ਤਹਿਤ ਤੜਕੇ 4 ਵਜੇ ਸ਼ੱਕੀ ਵਿਅਕਤੀਆਂ ਦੇ ਘਰਾਂ ’ਚ ਛਾਪੇਮਾਰੀ ਕਰ ਕਈ ਵਿਅਕਤੀਆਂ ਨੂੰ ਹਿਰਾਸਤ ’ਚ ਲਿਆ ਹੈ, ਜਿਨ੍ਹਾਂ ’ਚੋਂ 4 ਤੋਂ ਨਸ਼ੀਲੇ ਪਦਾਰਥ ਵੀ ਬਰਾਮਦ ਹੋਏ ਹਨ। ਨਸ਼ੀਲੇ ਪਦਾਰਥਾਂ ਸਣੇ ਇੱਕ ਪੰਜਾਬੀ ਗਾਇਕਾ ਤੇ ਉਸਦਾ ਭਰਾ ਪੁਲਿਸ ਨੇ ਕਾਬੂ ਕੀਤਾ ਹੈ। ਥਾਣਾ ਮੁਖੀ ਪਵਿੱਤਰ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ. ਦਰਪਣ ਆਹਲੂਵਾਲੀਆ ਦੇ ਨਿਰਦੇਸ਼ਾਂ ਤਹਿਤ ਇਲਾਕੇ ’ਚ 22 ਥਾਵਾਂ ’ਤੇ ਛਾਪੇਮਾਰੀ ਕੀਤੀ। ਇਨ੍ਹਾਂ ਸ਼ੱਕੀ ਥਾਵਾਂ ਤੋਂ ਪੁਲਸ ਨੇ 13 ਵਿਅਕਤੀਆਂ ਨੂੰ ਹਿਰਾਸਤ ’ਚ ਲਿਆ।
ਜਾਣੋ ਕਿਵੇਂ ਕਾਬੂ ਆਏ ਦੋਸ਼ੀ?
ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਜਦੋਂ ਕੁਹਾੜਾ ਰੋਡ ਅਢਿਆਣਾ ਬੱਸ ਸਟੈਂਡ ਨੇੜੇ ਗਸ਼ਤ ਕੀਤੀ ਜਾ ਰਹੀ ਸੀ ਤਾਂ ਮੋਨਾ ਨੌਜਵਾਨ ਤੇ ਔਰਤ ਆਪਸ ’ਚ ਖੜ੍ਹੇ ਗੱਲ੍ਹਾਂ ਮਾਰ ਰਹੇ ਸਨ। ਪੁਲਿਸ ਪਾਰਟੀ ਨੂੰ ਦੇਖ ਘਬਰਾ ਕੇ ਇਹ ਬੱਸ ਅੱਡੇ ਅੰਦਰ ਵੜ ਕੇ ਬੈਠ ਗਏ, ਜਿਨ੍ਹਾਂ ’ਚੋਂ ਮੋਨੇ ਨੌਜਵਾਨ ਨੇ ਆਪਣੀ ਪੈਂਟ ’ਚੋਂ ਮੋਮੀ ਲਿਫ਼ਾਫੀ ਨਾਲ ਬੈਠੀ ਔਰਤ ਨੂੰ ਫੜਾ ਦਿੱਤੀ। ਇਸ ਨੂੰ ਉਸ ਨੇ ਪਿੱਛੇ ਸੁੱਟ ਦਿੱਤਾ। ਪੁਲਿਸ ਵੱਲੋਂ ਸ਼ੱਕ ਦੇ ਆਧਾਰ ’ਤੇ ਇਨ੍ਹਾਂ ਤੋਂ ਜਦੋਂ ਨਾਮ ਪੁੱਛਿਆ ਗਿਆ ਤਾਂ ਇਕ ਨੇ ਆਪਣਾ ਨਾਮ ਸਰਵਣ ਸਿੰਘ ਤੇ ਔਰਤ ਨੇ ਆਪਣਾ ਨਾਮ ਪਰਮਜੀਤ ਕੌਰ ਦੱਸਿਆ। ਪੁਲਿਸ ਨੂੰ ਸੁੱਟੀ ਲਿਫ਼ਾਫੀ ’ਚੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ। ਸਰਵਣ ਸਿੰਘ ਤੇ ਪਰਮਜੀਤ ਕੌਰ ਦੋਵੇਂ ਪਿੰਡ ਰਹੀਮਾਬਾਦ ਖ਼ੁਰਦ ਦੇ ਨਿਵਾਸੀ ਹਨ, ਜੋ ਆਪਸ ’ਚ ਭਰਾ-ਭੈਣ ਹਨ।

ਪੰਜਾਬੀ ਗਾਇਕਾ ਨੂੰ ਕੀਤਾ ਗ੍ਰਿਫਤਾਰ
ਪੁਲਿਸ ਵੱਲੋਂ ਇਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪਰਮਜੀਤ ਕੌਰ ਜੋ ਕਿ ਪਿਛਲੇ ਸਮਿਆਂ ਦੌਰਾਨ ਪੰਜਾਬੀ ਗਾਇਕਾ ਵੀ ਰਹੀ ਹੈ, ਜਿਸ ਦੀਆਂ ਕਾਫ਼ੀ ਸੱਭਿਆਚਾਰਕ ਤੇ ਧਾਰਮਿਕ ਗੀਤ ਵੀ ਰਿਲੀਜ਼ ਹੋਏ ਹਨ। ਪਰਮਜੀਤ ਕੌਰ ਤੇ ਉਸ ਦੇ ਭਰਾ ਸਰਵਣ ਸਿੰਘ ਤੇ ਉਨ੍ਹਾਂ ਦੀ ਭੈਣ ਖ਼ਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ। ਇਕ ਹੋਰ ਮਾਮਲੇ ’ਚ 2 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ, ਜਿਨ੍ਹਾਂ ’ਤੇ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਾਕੀ 9 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕਲੰਦਰੇ ਤਿਆਰ ਕੀਤੇ ਹਨ, ਜਿਨ੍ਹਾਂ ਨੂੰ ਐੱਸ.ਡੀ.ਐੱਮ. ਦੀ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।























