Sidhu Moose Wala: ਸਿੱਧੂ ਮੂਸੇਵਾਲਾ ਨੂੰ ਪਾਕਿਸਤਾਨੀ ਸੂਫ਼ੀ ਗਾਇਕ ਰਾਹਤ ਫਤਹਿ ਅਲੀ ਖ਼ਾਨ ਨੇ ਇੰਝ ਦਿੱਤੀ ਸ਼ਰਧਾਂਜਲੀ, ਲਾਈਵ ਸ਼ੋਅ 'ਚ ਲਗਾਏ ਚਾਰ ਚੰਨ
Rahat Fateh Ali Khan On Sidhu Moose Wala: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ 29 ਮਈ ਨੂੰ ਪੂਰਾ ਇੱਕ ਸਾਲ ਹੋ ਜਾਵੇਗਾ। ਮੂਸੇਵਾਲਾ ਨੂੰ ਦੁਨੀਆ ਤੋਂ ਗਏ ਭਾਵੇਂ ਇੱਕ ਸਾਲ ਹੋ ਗਿਆ, ਪਰ ਉਹ ਆਪਣੇ ਗੀਤਾਂ ਰਾਹੀਂ ਆਪਣੇ ਚਾਹੁਣ
Rahat Fateh Ali Khan On Sidhu Moose Wala: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ 29 ਮਈ ਨੂੰ ਪੂਰਾ ਇੱਕ ਸਾਲ ਹੋ ਜਾਵੇਗਾ। ਮੂਸੇਵਾਲਾ ਨੂੰ ਦੁਨੀਆ ਤੋਂ ਗਏ ਭਾਵੇਂ ਇੱਕ ਸਾਲ ਹੋ ਗਿਆ, ਪਰ ਉਹ ਆਪਣੇ ਗੀਤਾਂ ਰਾਹੀਂ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ 'ਚ ਅੱਜ ਵੀ ਜ਼ਿੰਦਾ ਹਨ। ਸਿੱਧੂ ਦੇ ਨਾਂਅ ਦਾ ਚਰਚਾ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਵਿੱਚ ਵੀ ਹੁੰਦਾ ਹੈ। ਇਸ ਤੋਂ ਇਲ਼ਾਵਾ ਕਈ ਕਲਾਕਾਰ ਅਕਸਰ ਆਪਣੇ ਲਾਈਵ ਸ਼ੋਅਜ਼ ਦੌਰਾਨ ਸਿੱਧੂ ਨੂੰ ਸ਼ਰਧਾਂਜਲੀ ਦਿੰਦੇ ਹੋਏ ਦਿਖਾਈ ਦਿੰਦੇ ਹਨ। ਹਾਲ ਹੀ ਵਿੱਚ ਪਾਕਿਸਤਾਨੀ ਸੂਫ਼ੀ ਗਾਇਕ ਰਾਹਤ ਫਤਹਿ ਅਲੀ ਖ਼ਾਨ ਨੇ ਆਪਣੇ ਲਾਈਵ ਸ਼ੋਅ ਦੌਰਾਨ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਂਟ ਕੀਤੀ।
View this post on Instagram
ਦੱਸ ਦੇਈਏ ਕਿ sirfpanjabiyat ਇੰਸਟਾਗ੍ਰਾਮ ਪੇਜ਼ ਉੱਪਰ ਰਾਹਤ ਫਤਹਿ ਅਲੀ ਖਾਨ ਦਾ ਵੀਡੀਓ ਸ਼ੇਅਰ ਕੀਤਾ ਗਿਆ ਹੈ। ਇਸ ਵਿੱਚ ਪਾਕਿਸਤਾਨੀ ਸੂਫੀ ਗਾਇਕ ਇਹ ਕਹਿੰਦੇ ਹੋਏ ਦਿਖਾਈ ਦੇ ਰਿਹਾ ਹੈ ਕਿ ਹੁਣ ਜੋ ਕਵਾਲੀ ਮੈਂ ਪੇਸ਼ ਕਰਨ ਜਾ ਰਿਹਾ ਹਾਂ ਇਸ ਨਾਲ ਸਿੱਧੂ ਮੂਸੇਵਾਲਾ ਨੂੰ ਯਾਦ ਕਰਨਾ ਚਾਹੁੰਗਾਂ। ਇਸ ਵੀਡੀਓ ਉੱਪਰ ਪ੍ਰਸ਼ੰਸਕ ਹਾਰਟ ਇਮੋਜ਼ੀ ਸਾਂਝੇ ਕਰ ਰਹੇ ਹਨ।
ਜਾਣਕਾਰੀ ਲਈ ਦੱਸ ਦੇਈਏ ਕਿ 29 ਮਈ ਨੂੰ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਉਸ ਦੇ ਤਾਏ ਚਮਕੌਰ ਸਿੰਘ ਵੱਲੌਂ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ 'ਚ ਪਾਠ ਦੇ ਭੋਗ ਪਾਏ ਜਾਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਨਾਲ ਪਿੰਡ ;ਚ ਮੂਸੇਵਾਲਾ ਦੀ ਯਾਦ 'ਚ ਇੱਕ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਚਮਕੌਰ ਸਿੰਘ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਮੂਸੇਵਾਲਾ ਦੀ ਯਾਦ ਵਿੱਚ ਮਾਨਸਾ ਦੇ ਗੁਰਦੁਆਰਾ ਚੌਕ ਤੋਂ ਬੱਸ ਅੱਡਾ ਚੌਕ ਤੱਕ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਰੋਸ ਮਾਰਚ ਵੀ ਕੱਢਿਆ ਜਾਵੇਗਾ। ਇਸ ਮੌਕੇ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਮੂਸਾ ਪਿੰਡ ਪੁੱਜਣ ਦੀ ਵੀ ਅਪੀਲ ਕੀਤੀ ਗਈ ਹੈ।
ਇਸ ਤੋਂ ਇਲਾਵਾ ਕੈਨੇਡਾ ਦੇ ਸਰੀ 'ਚ ਵੀ ਮੂਸੇਵਾਲਾ ਦੀ ਯਾਦ 'ਚ 28 ਮਈ ਐਤਵਾਰ ਨੂੰ ਗੁਰਦੁਆਰਾ ਸਾਹਿਬ 'ਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣੇ ਹਨ। ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਇਸ ਬਾਰੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।