Amar Singh Chamkila: ਪਰਿਣੀਤੀ ਚੋਪੜਾ ਨੇ ਗਾਇਆ ਅਮਰਜੋਤ ਦਾ ਸੁਪਰਹਿੱਟ ਗੀਤ 'ਪਹਿਲੇ ਲਲਕਾਰੇ ਨਾਲ ਮੈਂ ਡਰਗੀ...', ਫੈਨਜ਼ ਬੋਲੇ...
Parineeti Chopra Sing Amarjot Song: ਬਾਲੀਵੁੱਡ ਅਦਾਕਾਰਾ ਦੇ ਨਾਲ-ਨਾਲ ਗਾਇਕਾ ਬਣੀ ਪਰਿਣੀਤੀ ਚੋਪੜਾ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਇਸ ਦੀ ਵਜ੍ਹਾ ਉਨ੍ਹਾਂ ਦੀ ਹਾਲ ਹੀ 'ਚ ਰਿਲੀਜ਼ ਹੋਈ ਫਿਲਮ 'ਚਮਕੀਲਾ'
Parineeti Chopra Sing Amarjot Song: ਬਾਲੀਵੁੱਡ ਅਦਾਕਾਰਾ ਦੇ ਨਾਲ-ਨਾਲ ਗਾਇਕਾ ਬਣੀ ਪਰਿਣੀਤੀ ਚੋਪੜਾ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਇਸ ਦੀ ਵਜ੍ਹਾ ਉਨ੍ਹਾਂ ਦੀ ਹਾਲ ਹੀ 'ਚ ਰਿਲੀਜ਼ ਹੋਈ ਫਿਲਮ 'ਚਮਕੀਲਾ' ਹੈ। ਦੱਸ ਦੇਈਏ ਕਿ ਇਸ ਫਿਲਮ 'ਚ ਪਰਿਣੀਤੀ ਨੇ ਅਮਰਜੋਤ ਕੌਰ ਦਾ ਕਿਰਦਾਰ ਨਿਭਾਇਆ ਹੈ। ਪਰੀ ਦੇ ਅੰਦਾਜ਼ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਖਾਸ ਗੱਲ ਇਹ ਹੈ ਕਿ ਪਰੀ ਨੇ ਫਿਲਮ ਵਿੱਚ ਕੁਝ ਗੀਤਾਂ ਨੂੰ ਆਪਣੀ ਆਵਾਜ਼ ਵੀ ਦਿੱਤੀ ਹੈ। ਜਿਸ ਨੂੰ ਫੈਨਜ਼ ਵੱਲੋਂ ਭਰਮਾ ਹੁੰਗਾਰਾ ਦਿੱਤਾ ਜਾ ਰਿਹਾ ਹੈ। ਇਸ ਵਿਚਾਲੇ ਅਦਾਕਾਰਾ ਨੇ ਆਪਣੀ ਫਿਲਮ ਦੀ ਸਫਲਤਾ ਉੱਪਰ ਫੈਨਜ਼ ਦਾ ਧੰਨਵਾਦ ਕੀਤਾ ਹੈ, ਇਸਦੇ ਨਾਲ ਹੀ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਉੱਪਰ ਹਰ ਕੋਈ ਪ੍ਰਤੀਕਿਰਿਆ ਦੇ ਰਿਹਾ ਹੈ।
ਪਰੀ ਦੀ ਪੋਸਟ ਤੇ ਫੈਨਜ਼ ਦਾ ਰਿਐਕਸ਼ਨ
ਦਰਅਸਲ, ਪਰੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਹੈ। ਇਸ ਨੂੰ ਸ਼ੇਅਰ ਕਰਦਿਆਂ ਉਨ੍ਹਾਂ ਕੈਪਸ਼ਨ 'ਚ ਲਿਖਿਆ,''ਅਮਰਜੋਤ ਨੂੰ ਇੰਨਾ ਪਸੰਦ ਕਰਨ ਲਈ ਧੰਨਵਾਦ।'' ਪ੍ਰਸ਼ੰਸਕ ਵੀਡੀਓ ਦੇ ਕਮੈਂਟ ਸੈਕਸ਼ਨ 'ਚ ਪਰਿਣੀਤੀ ਦੀ ਲਗਾਤਾਰ ਤਾਰੀਫ ਕਰ ਰਹੇ ਹਨ। ਵੀਡੀਓ ਉੱਪਰ ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਖਾਸ ਤੌਰ 'ਤੇ ਫਿਲਮ ਦੇਖਣ ਤੋਂ ਬਾਅਦ ਇਸ ਨਾਲ ਪਿਆਰ ਹੋ ਗਿਆ, ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਕਿਹਾ ਤੁਸੀਂ ਇਸ ਫਿਲਮ ਵਿੱਚ ਬਹੁਤ ਸ਼ਾਨਦਾਰ ਕੰਮ ਕੀਤਾ। ਇਸ ਤੋਂ ਇਲਾਵਾ ਅਦਾਕਾਰਾ ਦੀ ਇਸ ਪੋਸਟ ਉੱਪਰ ਫਿਲਮੀ ਸਿਤਾਰਿਆਂ ਵੱਲੋਂ ਵੀ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ।
View this post on Instagram
ਵਿਆਹ ਤੋਂ ਬਾਅਦ ਪਹਿਲੀ ਫਿਲਮ 'ਚ ਦਿਖਾਇਆ ਕਮਾਲ
ਦੱਸਣਯੋਗ ਹੈ ਕਿ ਇਮਤਿਆਜ਼ ਅਲੀ ਦੁਆਰਾ ਨਿਰਦੇਸ਼ਤ ਫਿਲਮ ਅਮਰ ਸਿੰਘ ਚਮਕੀਲਾ ਵਿੱਚ ਪਰਿਣੀਤੀ ਨੇ ਅਮਰਜੋਤ ਕੌਰ ਦਾ ਕਿਰਦਾਰ ਨਿਭਾਇਆ ਹੈ। ਇਸ ਫਿਲਮ 'ਚ ਦਿਲਜੀਤ ਦੋਸਾਂਝ ਨਾਲ ਪਰਿਣੀਤੀ ਦੀ ਕੈਮਿਸਟਰੀ ਨੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ। ਜਿਸ ਉੱਪਰ ਲਗਾਤਾਰ ਪਿਆਰ ਦੀ ਬਰਸਾਤ ਹੋ ਰਹੀ ਹੈ।
ਅਮਰਜੋਤ ਦੇ ਨਾਂ ਨਾਲ ਮਸ਼ਹੂਰ ਹੋਈ ਪਰਿਣੀਤੀ
ਦੱਸ ਦੇਈਏ ਕਿ ਫਿਲਮ ਵਿੱਚ ਅਮਰਜੋਤ ਦਾ ਕਿਰਦਾਰ ਨਿਭਾਉਣ ਤੋਂ ਬਾਅਦ ਪਰੀ ਨੂੰ ਨਾ ਸਿਰਫ ਬਾਲੀਵੁੱਡ ਬਲਕਿ ਪਾਲੀਵੁੱਡ ਸਿਤਾਰਿਆਂ ਵੱਲੋਂ ਵੀ ਖੂਬ ਪਿਆਰ ਦਿੱਤਾ ਜਾ ਰਿਹਾ ਹੈ। ਫਿਲਹਾਲ ਅੱਜ ਪੰਜਾਬੀ ਹੀ ਨਹੀਂ ਬਲਕਿ ਕਈ ਬਾਲੀਵੁੱਡ ਸਟਾਰ ਵੀ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਦੀ ਜ਼ਿੰਦਗੀ ਦੇ ਹਰ ਪਹਿਲੂ ਨੂੰ ਜਾਣ ਚੁੱਕੇ ਹਨ।