ਪਟਿਆਲਾ: ਆਪਣੇ ਗਾਣਿਆਂ ਵਿੱਚ ਹਿੰਸਾ ਅਤੇ ਹਥਿਆਰਾਂ ਦੀ ਵਰਤੋਂ ਕਾਰਨ ਵਾਲੇ ਸਿੱਧੂ ਮੂਸੇਵਾਲਾ ਦੀਆਂ ਮੁਸ਼ਕਲਾਂ ਦਿਨੋਂ-ਦਿਨ ਵਧਦੀਆਂ ਜਾ ਰਹੀਆਂ ਹਨ। ਸਿੱਧੂ ਮੂਸੇਵਾਲਾ ਖਿਲਾਫ਼ ਅਸਲਾ ਐਕਟ ਤਹਿਤ ਦਰਜ ਮਾਮਲਾ ਅਜੇ ਸ਼ਾਂਤ ਨਹੀਂ ਹੋਇਆ ਸੀ ਕਿ ਉਸ ਨੇ ਹੁਣ ਮੀਡੀਆ ‘ਤੇ ਵੀ ਹਮਲੇ ਕਰਨੇ ਸ਼ੁਰੂ ਕਰ ਦਿੱਤੇ।

ਗਾਇਕ ਸਿੱਧੂ ਮੂਸੇਵਾਲਾ ਵੱਲੋਂ ਮੀਡੀਆ ਨੂੰ ਧਮਕੀਆਂ ਦੇਣ, ਮੀਡੀਆ ਪ੍ਰਤੀ ਮੰਦੀ ਸ਼ਬਦਾਵਲੀ ਵਰਤਣ ਦੇ ਮਾਮਲੇ ਨੂੰ ਲੈ ਕੇ ਪਟਿਆਲਾ ਮੀਡੀਆ ਕਲੱਬ ਵਲੋਂ ਪਟਿਆਲਾ ਦੇ ਐਸਐਸਪੀ ਮਨਦੀਪ ਸਿੰਘ ਸਿੱਧੂ ਨੂੰ ਮੰਗ ਪੱਤਰ ਦੇ ਕੇ ਮੂਸੇਵਾਲਾ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਦੌਰਾਨ ਪੱਤਰਕਾਰਾਂ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਹੁਣ ਮੀਡਿਆ ਕਰਮੀਆਂ ਨੂੰ ਧਮਕੀਆਂ ਦੇ ਰਿਹਾ ਹੈ ,ਜੋ ਨਿੰਦਣਯੋਗ ਹੈ।

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਵੱਲੋਂ ਬੀਤੇ ਦਿਨੀਂ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਮੀਡੀਆ ਦੇ ਖਿਲਾਫ਼ ਭੜਕਾਊ ਜਾਣਕਾਰੀ ਅਤੇ ਮੰਦੀ ਸ਼ਬਦਾਵਲੀ ਵਰਤੀ ਗਈ ਸੀ। ਜਿਸ ਦਾ ਪਟਿਆਲਾ ਮੀਡੀਆ ਕਲੱਬ ਵੱਲੋਂ ਗੰਭੀਰ ਨੋਟਿਸ ਲੈ ਰਿਹਾ ਅਤੇ ਇਸ ਸਬੰਧੀ ਸ਼ਿਕਾਇਤ ਦੇ ਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਸਿੱਧੂ ਮੁਸੇਵਾਲਾ ਦੀ ਇਸ ਤੋਂ ਪਹਿਲਾਂ ਲੁਧਿਆਣਾ ਅਤੇ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਝੜਪ ਹੋ ਗਈ ਸੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904