Jasmine Sandlas: ਮਸ਼ਹੂਰ ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਅਕਸਰ ਆਪਣੇ ਗੀਤਾਂ ਤੇ ਬਿਆਨਾਂ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦੀ ਹੈ। ਉਸਦੀ ਪੇਸ਼ੇਵਰ ਤੋਂ ਲੈ ਕੇ ਨਿੱਜੀ ਜ਼ਿੰਦਗੀ ਨੂੰ ਲੈ ਅਕਸਰ ਸੋਸ਼ਲ ਮੀਡੀਆ ਉੱਪਰ ਛਾਈ ਰਹਿੰਦੀ ਹੈ। ਫਿਲਹਾਲ ਇਨ੍ਹੀਂ ਦਿਨੀਂ ਜੈਸਮੀਨ ਦੀਆਂ ਕਈ ਬੋਲਡ ਤਸਵੀਰਾਂ ਨੇ ਸੋਸ਼ਲ ਮੀਡੀਆ ਉੱਪਰ ਤਰਥੱਲੀ ਮਚਾਈ ਹੋਈ ਹੈ। ਜਿੱਥੇ ਗਾਇਕਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਕੁਝ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ, ਉੱਥੇ ਹੀ ਕਈਆਂ ਵੱਲੋਂ ਗਾਲ੍ਹਾਂ ਵੀ ਕੱਢੀਆਂ ਜਾ ਰਹੀਆਂ ਹਨ।
ਦਰਅਸਲ, ਹਾਲ ਹੀ ਵਿੱਚ ਗਾਇਕਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਬੋਲਡ ਅੰਦਾਜ਼ ਵਿੱਚ ਕਈ ਤਸਵੀਰਾਂ ਅਤੇ ਵੀਡੀਓ ਸ਼ੇਅਰ ਕੀਤੇ ਹਨ। ਜਿਨ੍ਹਾਂ ਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ। ਤੁਸੀ ਵੀ ਵੇਖੋ ਜੈਸਮੀਨ ਵੱਲੋਂ ਸ਼ੇਅਰ ਕੀਤੀ ਗਈ ਇਹ ਪੋਸਟ... ਦੱਸ ਦੇਈਏ ਕਿ ਇਹ ਤਸਵੀਰਾਂ ਥਾਈਲੈਂਡ ਦੀਆਂ ਹਨ, ਜਿਸ ਬਾਰੇ ਗਾਇਕਾ ਨੇ ਕੈਪਸ਼ਨ ਵਿੱਚ ਲਿਖਿਆ ਹੈ।
ਯੂਜ਼ਰ ਲਗਾਤਾਰ ਕਰ ਰਹੇ ਕਮੈਂਟ
ਜੈਸਮੀਨ ਦੀਆਂ ਇਨ੍ਹਾਂ ਤਸਵੀਰਾਂ ਉੱਪਰ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਖੁਦ ਨੂੰ ਪੰਜਾਬੀ ਸਮਝਦੀ ਹੈ, ਸ਼ਰਮ ਨੀ ਆਉਂਦੀ ਆ ਵੀ ਉਤਾਰ ਦੇ ਸੰਨੀ ਲਿਓਨੀ ਬਣ ਜਾ...ਇਸਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਇਸ ਫੋਟੋਆਂ ਵਿੱਚ ਕੀ ਸਾਬਤ ਕਰਨ ਦੀ ਕੋਸ਼ਿਸ਼ ਕਰ ਰਹੇ ਹੋ, ☹️☹️ ਗਾਉਣਾ ਛੱਡ ਕੇ ਸੈਕਸੀ ਫਿਲਮਾਂ ਕਰ ਲੋ। ਇਸਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਕਿਹਾ ਇਹ ਰਹਿ ਗਿਆ ਸੀ, ਪੰਜਾਬੀ ਵਿਰਸਾ। ਜਦਕਿ ਇੱਕ ਹੋਰ ਨੇ ਲਿਖਦੇ ਹੋਏ ਕਿਹਾ ਸਸਤੇ ਨਸ਼ੇ ਕਰਨ ਤੋਂ ਬਾਅਦ...
ਵਰਕਫਰੰਟ ਦੀ ਗੱਲ ਕਰਿਏ ਤਾਂ ਜੈਸਮੀਨ ਪੰਜਾਬੀ ਦੇ ਨਾਲ-ਨਾਲ ਬਾਲੀਵੁੱਡ ਫਿਲਮਾਂ ਵਿੱਚ ਵੀ ਗਾਉਂਦੇ ਹੋਏ ਨਜ਼ਰ ਆਉਂਦੀ ਹੈ। ਹਾਲ ਹੀ ਵਿੱਚ ਜੈਸਮੀਨ ਵੱਲੋਂ ਜਾਨ੍ਹਵੀ ਕਪੂਰ ਦੀ ਫਿਲਮ ਉਲਝ ਵਿੱਚ ਗੀਤ ਆਜਾ ਓਏ ਨੂੰ ਆਪਣੀ ਆਵਾਜ਼ ਦਿੱਤੀ ਗਈ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।