Little Girl Taught Poem Diljit Dosanjh: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਹਾਲ ਹੀ ਵਿੱਚ ਕਲਾਕਾਰ ਨੇ ਗੋਆ ਵਿੱਚ ਆਪਣੀਆਂ ਛੁੱਟੀਆਂ ਬਤੀਤ ਕੀਤੀਆਂ। ਜਿਸ ਦੀਆਂ ਮਸਤੀ ਭਰੀਆਂ ਤਸਵੀਰਾਂ ਅਤੇ ਵੀਡੀਓ ਉਨ੍ਹਾਂ ਵੱਲ਼ੋਂ ਪ੍ਰਸ਼ੰਸਕਾਂ ਨਾਲ ਵੀ ਸਾਂਝੀਆਂ ਕੀਤੀਆਂ ਗਈਆਂ। ਇੰਨਾਂ ਤਸਵੀਰਾਂ ਨੂੰ ਦੇਖ ਤੁਸੀ ਕਹਿ ਸਕਦੇ ਹੋ ਕਿ ਦਿਲਜੀਤ ਨੇ ਛੁੱਟੀਆਂ ਦੌਰਾਨ ਬੇਹੱਦ ਸ਼ਾਨਦਾਰ ਪਲਾਂ ਦਾ ਆਨੰਦ ਲਿਆ। ਇਸ ਤੋਂ ਇਲ਼ਾਵਾ ਦੋਸਾਂਝਾਵਾਲੇ ਵੱਲੋਂ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ਉੱਪਰ ਸਾਂਝੀ ਕੀਤੀ ਗਈ ਹੈ, ਜਿਸ ਵਿੱਚ ਇੱਕ ਬੱਚੀ ਉਨ੍ਹਾਂ ਨੂੰ ਕਵਿਤਾ ਸਿਖਾਉਂਦੀ ਹੋਈ ਦਿਖਾਈ ਦੇ ਰਹੀ ਹੈ। ਤੁਸੀ ਵੀ ਵੇਖੋ ਇਹ ਵੀਡੀਓ...



ਗਾਇਕ ਦਿਲਜੀਤ ਵੱਲੋਂ ਇਹ ਵੀਡੀਓ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸਾਂਝੀ ਕੀਤੀ ਗਈ ਹੈ। ਇਸ ਵੀਡੀਓ ਨੂੰ ਸ਼ੇਅਰ ਕਰ ਦਿਲਜੀਤ ਨੇ ਕੈਪਸ਼ਨ ਵਿੱਚ ਲਿਖਿਆ, ਉੱਪਰ ਪੱਖਾਂ ਚੱਲਤਾ ਹੈ... ਇਹ ਹੀ ਆਉਂਦੀ ਸੀ ਸਾਨੂੰ ਤਾਂ... 


ਦਿਲਜੀਤ ਦੋਸਾਂਝ ਦੀ ਇਸ ਵੀਡੀਓ ਨੂੰ ਦੇਖ ਪ੍ਰਸ਼ੰਸਕ ਹੱਸ-ਹੱਸ ਲੋਟ ਪੋਟ ਹੋ ਰਹੇ ਹਨ। ਇੱਕ ਪ੍ਰਸ਼ੰਸਕ ਨੇ ਕਮੈਂਟ ਕਰ ਲਿਖਿਆ, ਸਾਨੂੰ ਤਾਂ ਗਾਲ੍ਹਾਂ ਹੀ ਪਈਆਂ ਛੋਟੇ ਹੁੰਦੇ। ਇੱਕ ਹੋਰ ਯੂਜ਼ਰ ਨੇ ਕਮੈਂਟ ਕਰ ਕਿਹਾ, ਕਲਾਸਾਂ ਸ਼ੂਰੁ ਕਰ ਦਿੱਤੀਆਂ ਲਗਾਉਣੀਆਂ...





ਕਾਬਿਲੇਗੌਰ ਹੈ ਕਿ ਦਿਲਜੀਤ ਦੋਸਾਂਝ ਆਪਣੇ ਪ੍ਰਸ਼ੰਸਕਾਂ ਨਾਲ ਆਪਣੇ ਨਵੇਂ ਪ੍ਰੋਜੈਕਟਸ ਦੇ ਨਾਲ-ਨਾਲ ਮਸਤੀ ਭਰੇ ਵੀਡੀਓ ਵੀ ਸਾਂਝੇ ਕਰਦੇ ਰਹਿੰਦੇ ਹਨ। ਜਿਸ ਵਿੱਚ ਉਹ ਖਾਣਾ ਬਣਾਉਂਦੇ ਹੋਏ ਵੀ ਦਿਖਾਈ ਦਿੰਦੇ ਹਨ। ਇਸ ਤੋਂ ਇਲਾਵਾ ਬੱਚੀ ਨਾਲ ਸਾਂਝੀ ਕੀਤੀ ਗਈ ਇਸ ਵੀਡੀਓ ਨੂੰ ਦਰਸ਼ਕ ਬੇਹੱਦ ਪਸੰਦ ਕਰ ਰਹੇ ਹਨ। 


ਵਰਕਫਰੰਟ ਦੀ ਗੱਲ ਕਰਿਏ ਤਾਂ ਦਿਲਜੀਤ ਦੋਸਾਂਝ ਆਪਣੀਆਂ ਫਿਲਮਾਂ ਦੇ ਚੱਲਦੇ ਲਗਾਤਾਰ ਸੁਰਖੀਆਂ ਵਿੱਚ ਹਨ। ਉਨ੍ਹਾਂ ਦੀ ਨਿਮਰਤ ਖਹਿਰਾ ਨਾਲ ਫਿਲਮ ਜੋੜੀ ਨੂੰ ਦਰਸ਼ਕਾਂ ਦਾ ਭਰਮਾ ਹੁੰਗਾਰਾ ਮਿਲ ਰਿਹਾ ਹੈ। ਇਸ ਤੋਂ ਇਲਾਵਾ ਦੋਸਾਂਝਾਵਾਲਾ ਬਹੁਤ ਜਲਦ ਅਦਾਕਾਰਾ ਪਰਿਣੀਤੀ ਚੋਪੜਾ ਨਾਲ ਫਿਲਮ ਚਮਕੀਲਾ ਵਿੱਚ ਦਿਖਾਈ ਦੇਣਗੇ। ਜਿਸਦਾ ਪ੍ਰਸ਼ੰਸਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ।