Popular Punjab singer Gurdas Maan attends Bhagwant Mann's oath-taking ceremony


Bhagwant Mann swearing-in ceremony: ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਲੀਡਰ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ 'ਚ ਪੰਜਾਬੀ ਗਾਇਕ ਗੁਰਦਾਸ ਮਾਨ (Punjabi Singer Gurdas Maan) ਵੀ ਪਹੁੰਚੇ। ਸੂਬੇ ਦੀਆਂ 92 ਸੀਟਾਂ 'ਤੇ ਪਾਰਟੀ ਦੀ ਜਿੱਤ ਬਾਰੇ ਉਨ੍ਹਾਂ ਕਿਹਾ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ। ਗਾਇਕ ਗੁਰਦਾਸ ਮਾਨ ਨੇ ਕਿਹਾ, "ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਵਿਸ਼ੇਸ਼ ਹੈ। ਮੈਂ ਅਰਦਾਸ ਕਰਦਾ ਹਾਂ ਕਿ ਪ੍ਰਮਾਤਮਾ ਇਸ ਪਾਰਟੀ ਨੂੰ ਖੁਸ਼ਹਾਲ ਪੰਜਾਬ ਬਣਾਉਣ ਦੀ ਹਿੰਮਤ ਦੇਵੇ।"




ਭਗਵੰਤ ਮਾਨ ਦਾ ਸਹੁੰ ਚੁੱਕ ਸਮਾਗਮ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ ਹੋਇਆ। ਭਗਵੰਤ ਮਾਨ ਪੰਜਾਬ ਦੇ 17ਵੇਂ ਮੁੱਖ ਮੰਤਰੀ ਬਣ ਗਏ। ਮਾਨ ਨੇ ਸੂਬੇ ਦੇ ਲੋਕਾਂ ਨੂੰ ਸਹੁੰ ਚੁੱਕ ਸਮਾਗਮ ਲਈ ਸੱਦਾ ਦਿੱਤਾ। ਅਜਿਹੇ 'ਚ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਔਰਤਾਂ ਤੇ ਬਜ਼ੁਰਗਾਂ ਸਮੇਤ ਹਜ਼ਾਰਾਂ ਲੋਕ ਰਵਾਇਤੀ ਬਸੰਤੀ ਪੱਗਾਂ ਬੰਨ੍ਹ ਕੇ ਪਹੁੰਚੇ।


ਮੁੱਖ ਮੰਤਰੀ ਮਾਨ ਦੇ ਸਹੁੰ ਚੁੱਕ ਸਮਾਗਮ ਲਈ ਲੱਖਾਂ ਦਰਸ਼ਕ ਇਕੱਠੇ ਹੋਏ। ਇਸ ਦੇ ਨਾਲ ਹੀ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ 'ਚ ਉਨ੍ਹਾਂ ਦਾ ਬੇਟਾ ਤੇ ਬੇਟੀ ਵੀ ਸ਼ਿਰਕਤ ਕੀਤੀ। ਦੋਵੇਂ ਅਮਰੀਕਾ ਤੋਂ ਪ੍ਰੋਗਰਾਮ 'ਚ ਸ਼ਾਮਲ ਹੋਣ ਲਈ ਆਏ। ਇਸ ਦੇ ਨਾਲ ਹੀ ਭਗਵੰਤ ਮਾਨ ਦੀ ਮਾਂ ਤੇ ਭੈਣ ਵੀ ਸਹੁੰ ਚੁੱਕ ਸਮਾਗਮ ਦੀਆਂ ਗਵਾਹ ਬਣੀਆਂ।


ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਨੇ 92, ਕਾਂਗਰਸ ਨੇ 18, ਅਕਾਲੀ ਦਲ ਨੂੰ 3 ਤੇ ਭਾਜਪਾ ਨੇ 2 ਸੀਟਾਂ 'ਤੇ ਇਤਿਹਾਸਕ ਜਿੱਤ ਦਰਜ ਕੀਤੀ ਸੀ। ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਵਜੋਂ ਪੇਸ਼ ਕਰਕੇ ਇਹ ਚੋਣ ਲੜੀ ਸੀ।


ਇਹ ਵੀ ਪੜ੍ਹੋ: Bhagwant Mann Oath Ceremony: ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ 'ਚ ਪਰਿਵਾਰ ਨੂੰ ਮਿਲਿਆ ਸਾਲਾਂ ਤੋਂ ਗਾਇਬ ਬੇਟਾ, ਜਾਣੋ ਪੂਰਾ ਮਾਮਲਾ