ITTAN DA GHAR: ਬੱਬਲ ਰਾਏ ਦੀ ਫਿਲਮ 'ਇੱਟਾਂ ਦਾ ਘਰ' ਦਾ ਪੋਸਟਰ ਆਊਟ, ਜਾਣੋ ਕਦੋਂ ਹੋਵੇਗੀ ਰਿਲੀਜ਼
ITTAN DA GHAR Poster Out: ਪੰਜਾਬੀ ਗਾਇਕ ਬੱਬਲ ਰਾਏ ਅਤੇ ਅਦਾਕਾਰਾ ਨਿਸ਼ਾ ਬਾਨੋ ਸਟਾਰਰ ਫਿਲਮ ਇੱਟਾਂ ਦਾ ਘਰ ਦਾ ਪੋਸਟਰ ਰਿਲੀਜ਼ ਹੋ ਚੁੱਕਾ ਹੈ। ਇਸ ਫਿਲਮ ਦਾ ਨਿਰਦੇਸ਼ਨ ਤਾਜ ਦੁਆਰਾ ਕੀਤਾ ਗਿਆ ਹੈ।
ITTAN DA GHAR Poster Out: ਪੰਜਾਬੀ ਗਾਇਕ ਬੱਬਲ ਰਾਏ ਅਤੇ ਅਦਾਕਾਰਾ ਨਿਸ਼ਾ ਬਾਨੋ ਸਟਾਰਰ ਫਿਲਮ ਇੱਟਾਂ ਦਾ ਘਰ ਦਾ ਪੋਸਟਰ ਰਿਲੀਜ਼ ਹੋ ਚੁੱਕਾ ਹੈ। ਇਸ ਫਿਲਮ ਦਾ ਨਿਰਦੇਸ਼ਨ ਤਾਜ ਦੁਆਰਾ ਕੀਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਤਾਜ ਦੁਆਰਾ ਲਿਖੀਆਂ ਫਿਲਮਾਂ ਦੀਆਂ ਕਹਾਣੀਆਂ ਨੂੰ ਲੋਕ ਬਹੁਤ ਪਸੰਦ ਕਰਦੇ ਹਨ। ਉਸ ਵੱਲੋਂ ਫਿਲਮ 'ਲਵਰ' ਦੀ ਕਹਾਣੀ ਲਿਖੀ ਗਈ ਸੀ, ਜੋ ਪੰਜਾਬੀ ਸਿਨੇਮਾ ਦੀ ਸਭ ਤੋਂ ਹਿੱਟ ਫਿਲਮਾਂ ਵਿੱਚੋਂ ਇੱਕ ਬਣ ਸੀ। ਇਸ ਲਈ 'ਲਵਰ' ਲੇਖਕ ਜਲਦ ਹੀ ਆਪਣੇ ਦਰਸ਼ਕਾਂ ਲਈ ਬੈਕ ਟੂ ਬੈਕ ਪ੍ਰੋਜੈਕਟ ਲੈ ਕੇ ਆ ਰਿਹਾ ਹੈ। ਇਸ ਵਿਚਾਲੇ ਹੁਣ ਫਿਲਮ ਇੱਟਾਂ ਦਾ ਘਰ ਦਾ ਐਲਾਨ ਕਰ ਦਿੱਤਾ ਗਿਆ ਹੈ।
View this post on Instagram
ਦੱਸ ਦੇਈਏ ਕਿ ਫਿਲਮ ਦੇ ਲੇਖਕ ਅਤੇ ਨਿਰਦੇਸ਼ਕ ਤਾਜ ਸਣੇ ਸਟਾਰ ਕਾਸਟ ਵੱਲੋਂ ਫਿਲਮ ਦਾ ਪਹਿਲਾਂ ਪੋਸਟਰ ਰਿਲੀਜ਼ ਕਰ ਦਿੱਤਾ ਗਿਆ ਹੈ। ਫਿਲਮ ਦਾ ਪੋਸਟਰ ਵੇਖਣ ਤੋਂ ਬਾਅਦ ਇਸ ਗੱਲ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਪੁਰਾਣੇ ਜ਼ਮਾਨੇ ਦੀ ਕਹਾਣੀ ਹੋਣ ਬਾਰੇ ਪ੍ਰਤੀਤ ਕਰਵਾਉਂਦਾ ਹੈ ਜਾਂ ਆਪਸੀ ਰਿਸ਼ਤਿਆਂ ਦੇ ਆਲੇ-ਦੁਆਲੇ ਘੁੰਮਦੀ ਨਜ਼ਰ ਆਵੇਗੀ। ਇਹ ਫਿਲਮ ਸਾਲ 2024 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।
ਸਟਾਰ ਕਾਸਟ ਦੀ ਗੱਲ ਕਰੀਏ ਤਾਂ ਇਸ ਫਿਲਮ ਵਿੱਚ ਬੱਬਲ ਰਾਏ, ਨਿਸ਼ਾ ਬਾਨੋ ਅਤੇ ਗੁਰਪ੍ਰੀਤ ਘੁੱਗੀ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ। ਇਨ੍ਹਾਂ ਤੋਂ ਇਲਾਵਾ ਮਲਕੀਤ ਰੌਣੀ ਵੀ ਸਹਾਇਕ ਕਿਰਦਾਰ ਵਿੱਚ ਆਪਣਾ ਜਲਵਾ ਵਿਖਾਉਣਗੇ।
ਬੱਬਲ ਰਾਏ ਦੇ ਵਰਕਫਰੰਟ ਦੀ ਗੱਲ ਕਰਿਏ ਤਾਂ ਉਨ੍ਹਾਂ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਉਨ੍ਹਾਂ ਆਪਣੇ ਗੀਤਾਂ ਰਾਹੀਂ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਵੱਖਰੀ ਥਾਂ ਬਣਾਈ ਹੈ। ਇਸ ਤੋਂ ਪਹਿਲਾਂ ਬੱਬਲ ਰਾਏ ਦਾ ਗੀਤ ਚੱਕਵੇਂ ਸੂਟ ਰਿਲੀਜ਼ ਹੋਇਆ ਸੀ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਮਿਲਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।