Kulhad Pizza Couple: ਕੁੱਲ੍ਹੜ ਪੀਜ਼ਾ ਕਪਲ ਨੇ ਯੂਕੇ ਦੀ ਫਲਾਈਟ ਤੋਂ ਸ਼ੇਅਰ ਕੀਤਾ ਵੀਡੀਓ, ਇਨ੍ਹਾਂ ਲੋਕਾਂ ਲਈ ਬੋਲੇ...
Kulhad Pizza Couple: ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪੀਜ਼ਾ ਜੋੜਾ ਅਕਸਰ ਵਿਵਾਦਾਂ ਵਿੱਚ ਰਹਿੰਦਾ ਹੈ। ਫਿਲਹਾਲ ਉਹ ਪੰਜਾਬ ਛੱਡ ਇੰਗਲੈਂਡ ਪਹੁੰਚ ਗਏ ਹਨ। ਇਸ ਗੱਲ ਦੀ ਪੁਸ਼ਟੀ ਸਹਿਜ ਅਰੋੜਾ ਨੇ ਖੁਦ ਸੋਸ਼ਲ ਮੀਡੀਆ 'ਤੇ ਇੱਕ ਪੋਸਟ

Kulhad Pizza Couple: ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪੀਜ਼ਾ ਜੋੜਾ ਅਕਸਰ ਵਿਵਾਦਾਂ ਵਿੱਚ ਰਹਿੰਦਾ ਹੈ। ਫਿਲਹਾਲ ਉਹ ਪੰਜਾਬ ਛੱਡ ਇੰਗਲੈਂਡ ਪਹੁੰਚ ਗਏ ਹਨ। ਇਸ ਗੱਲ ਦੀ ਪੁਸ਼ਟੀ ਸਹਿਜ ਅਰੋੜਾ ਨੇ ਖੁਦ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸਾਂਝੀ ਕਰਕੇ ਕੀਤਾ ਹੈ। ਇੰਗਲੈਂਡ ਜਾਂਦੇ ਸਮੇਂ, ਕੁੱਲ੍ਹੜ ਪੀਜ਼ਾ ਕਪਲ ਦਾ ਏਅਰ ਇੰਡੀਆ ਵੱਲੋਂ ਸਵਾਗਤ ਕੀਤਾ ਗਿਆ, ਜਿਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ।
ਏਅਰ ਇੰਡੀਆ ਵੱਲੋਂ ਕੀਤੇ ਗਏ ਸਵਾਗਤ ਤੋਂ ਬਾਅਦ, ਸਹਿਜ ਅਰੋੜਾ ਨੇ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਪੋਸਟ ਦੇ ਨਾਲ ਫੋਟੋਆਂ ਅਤੇ ਵੀਡੀਓ ਵੀ ਸਾਂਝੇ ਕੀਤੇ। ਤਸਵੀਰਾਂ ਸਾਂਝੀਆਂ ਕਰਦੇ ਹੋਏ ਸਹਿਜ ਅਰੋੜਾ ਨੇ ਲਿਖਿਆ, "ਇਸ ਨਿੱਘੇ ਸਵਾਗਤ ਅਤੇ ਸਾਡੀ ਯਾਤਰਾ ਨੂੰ ਹੋਰ ਵੀ ਸ਼ਾਨਦਾਰ ਬਣਾਉਣ ਲਈ ਏਅਰ ਇੰਡੀਆ ਦਾ ਧੰਨਵਾਦ, ਸਟਾਫ ਬਹੁਤ ਨਿਮਰ ਅਤੇ ਦੋਸਤਾਨਾ ਸੀ....ਬਹੁਤ ਸਾਰਾ ਪਿਆਰ।"
View this post on Instagram
ਧਿਆਨ ਦੇਣ ਯੋਗ ਹੈ ਕਿ ਇਸ ਜੋੜੇ ਨੇ ਹਾਲ ਹੀ ਵਿੱਚ ਇੱਕ ਵੀਡੀਓ ਸਾਂਝਾ ਕਰਕੇ ਯੂਕੇ ਜਾਣ ਦੀ ਪੁਸ਼ਟੀ ਕੀਤੀ ਹੈ, ਜੋ ਕਿ ਇੰਟਰਨੈੱਟ 'ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਜੋੜੇ ਨੇ ਆਪਣੇ ਬੱਚੇ ਨਾਲ ਅੰਮ੍ਰਿਤਸਰ ਹਵਾਈ ਅੱਡੇ ਤੋਂ ਨਿਕਲਦੇ ਹੋਏ ਇੱਕ ਵੀਡੀਓ ਸਾਂਝਾ ਕੀਤਾ। ਭਾਵੁਕ ਹੋ ਕੇ ਸਹਿਜ ਅਰੋੜਾ ਨੇ ਕਿਹਾ ਕਿ ਕਈ ਵਾਰ ਜ਼ਿੰਦਗੀ ਤੁਹਾਡੀ ਇਸ ਤਰ੍ਹਾਂ ਪ੍ਰੀਖਿਆ ਲੈਂਦੀ ਹੈ ਕਿ ਤੁਹਾਨੂੰ ਆਪਣੇ ਸੁਪਨਿਆਂ ਦਾ ਮਹਿਲ ਛੱਡਣਾ ਪੈਂਦਾ ਹੈ। ਅੱਜ ਉਹ ਸਾਰੇ ਲੋਕ ਜਿੱਤ ਗਏ ਜੋ ਸਾਨੂੰ ਹਮੇਸ਼ਾ ਨੈਗੇਟਿਵ ਕਹਿੰਦੇ ਸਨ।
ਫਿਲਹਾਲ ਉਨ੍ਹਾਂ ਨੇ ਜਲੰਧਰ ਵਿੱਚ ਆਪਣਾ ਰੈਸਟੋਰੈਂਟ ਬੰਦ ਨਹੀਂ ਕੀਤਾ ਹੈ। ਇਸ ਤੋਂ ਪਹਿਲਾਂ, ਜੋੜੇ ਦਾ ਇੱਕ ਨਿੱਜੀ ਵੀਡੀਓ ਵਾਇਰਲ ਹੋਇਆ ਸੀ, ਜਿਸ ਤੋਂ ਬਾਅਦ ਉਹ ਲੋਕਾਂ ਦੇ ਨਿਸ਼ਾਨੇ 'ਤੇ ਆ ਗਏ ਸਨ। ਇਸ ਤੋਂ ਬਾਅਦ ਉਹ ਲਗਾਤਾਰ ਵਿਵਾਦਾਂ ਵਿੱਚ ਘਿਰੇ ਰਹੇ। ਸਿੱਖ ਸੰਗਠਨਾਂ ਵੱਲੋਂ ਵੀ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਸੀ। ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਸਵਾਲ ਉਠਾਏ ਗਏ ਸਨ, ਜਿਸ ਤੋਂ ਬਾਅਦ ਹਾਈ ਕੋਰਟ ਨੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕੀਤੀ।






















