Kulhad Pizza Couple: ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਆਏ ਦਿਨ ਸੋਸ਼ਲ ਮੀਡੀਆ 'ਤੇ ਸੁਰਖੀਆਂ ਬਟੋਰਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਵੇਖਿਆ ਜਾਂਦਾ ਹੈ। ਪਰ ਕੁਝ ਹਫ਼ਤਿਆਂ ਤੋਂ ਇਹ ਜੋੜਾ ਸੋਸ਼ਲ ਮੀਡੀਆ ਉੱਪਰ ਇਕੱਠੇ ਨਜ਼ਰ ਨਹੀਂ ਆ ਰਿਹਾ। ਇਸ ਤੋਂ ਇਲਾਵਾ ਉਨ੍ਹਾਂ ਨੂੰ ਇੰਸਟਾਗ੍ਰਾਮ ਤੇ ਬਹੁਤ ਘੱਟ ਜਾ ਬਿਲਕੁੱਲ ਵੀ ਐਕਟਿਵ ਨਹੀਂ ਵੇਖਿਆ ਜਾ ਰਿਹਾ। ਹਰ ਰੋਜ਼ ਆਪਣੀਆਂ ਵੀਡੀਓਜ਼ ਅਤੇ ਨਵੀਆਂ ਤਸਵੀਰਾਂ ਰਾਹੀਂ ਸੁਰਖੀਆਂ 'ਚ ਰਹਿਣ ਵਾਲੇ ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਇਸ ਸਮੇਂ ਸੋਸ਼ਲ ਮੀਡੀਆ ਤੋਂ ਗਾਇਬ ਨਜ਼ਰ ਆ ਰਹੇ ਹਨ।
ਸਹਿਜ ਅਰੋੜਾ ਨਾਂ ਦੇ ਉਸ ਦੇ ਅਕਾਊਂਟ ਨੂੰ ਸਰਚ ਕਰਨ 'ਤੇ ''ਅਕਾਊਂਟ ਹੋ ਸਕਦਾ ਹੈ ਰਿਮੂਵ'' ਵਰਗਾ ਮੈਸੇਜ ਦਿਖਾਈ ਦੇ ਰਿਹਾ ਹੈ। ਇਹ ਉਸ ਦੇ ਪ੍ਰਸ਼ੰਸਕਾਂ ਲਈ ਇਕ ਵੱਡਾ ਝਟਕਾ ਹੈ, ਜੋ ਹਰ ਰੋਜ਼ ਉਨ੍ਹਾਂ ਦੀਆਂ ਰੀਲਾਂ ਅਤੇ ਤਸਵੀਰਾਂ 'ਤੇ ਪ੍ਰਤੀਕਿਰਿਆ ਕਰਕੇ ਉਤਸ਼ਾਹਿਤ ਕਰਦੇ ਸਨ। ਉਸ ਦੇ ਇੰਸਟਾਗ੍ਰਾਮ 'ਤੇ ਫਾਲੋਅਰਜ਼ ਦੀ ਗਿਣਤੀ 1 ਮਿਲੀਅਨ ਤੋਂ ਵੱਧ ਸੀ। ਹਾਲਾਂਕਿ ਕੁੱਲ੍ਹੜ ਪੀਜ਼ਾ ਕਪਲ ਨੇ ਇਸ ਸਬੰਧ 'ਚ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਹੈ।
ਤਲਾਕ ਦੀਆਂ ਅਫਵਾਹਾਂ
ਇਸ ਸਮੇਂ ਸੋਸ਼ਲ ਮੀਡੀਆ 'ਤੇ ਸਹਿਜ ਅਰੋੜਾ ਅਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਵਿਚਕਾਰ ਤਲਾਕ ਦੀਆਂ ਅਫਵਾਹਾਂ ਫੈਲ ਰਹੀਆਂ ਹਨ। ਇਸ ਦਾ ਕਾਰਨ ਇਹ ਹੈ ਕਿ ਸਹਿਜ ਅਰੋੜਾ ਦੀ ਪਤਨੀ ਦਾ ਨਾਂ ਉਨ੍ਹਾਂ ਦੇ ਇੰਸਟਾਗ੍ਰਾਮ ਅਕਾਊਂਟ ਤੋਂ ਹਟਾ ਦਿੱਤਾ ਗਿਆ ਹੈ ਅਤੇ ਗੁਰਪ੍ਰੀਤ ਦੇ ਅਕਾਊਂਟ ਤੋਂ ਸਹਿਜ ਦਾ ਨਾਂ ਵੀ ਹਟਾ ਦਿੱਤਾ ਗਿਆ ਹੈ। ਹਾਲਾਂਕਿ ਦੋਵਾਂ ਨੇ ਇਸ ਮਾਮਲੇ 'ਤੇ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ।