Diljit Dosanjh: ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Diljit Dosanjh With CM Mann: ਚੰਡੀਗੜ੍ਹ ਦੇ ਸੈਕਟਰ-34 ਸਥਿਤ ਐਗਜ਼ੀਬਿਸ਼ਨ ਗਰਾਊਂਡ 'ਚ ਅੱਜ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦਾ ਇੱਕ ਸਮਾਰੋਹ ਕਰਵਾਇਆ ਜਾ ਰਿਹਾ ਹੈ। ਇਸ ਕੰਸਰਟ ਤੋਂ ਪਹਿਲਾਂ ਕਾਫੀ ਵਿਵਾਦ
Diljit Dosanjh With CM Mann: ਚੰਡੀਗੜ੍ਹ ਦੇ ਸੈਕਟਰ-34 ਸਥਿਤ ਐਗਜ਼ੀਬਿਸ਼ਨ ਗਰਾਊਂਡ 'ਚ ਅੱਜ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦਾ ਇੱਕ ਸਮਾਰੋਹ ਕਰਵਾਇਆ ਜਾ ਰਿਹਾ ਹੈ। ਇਸ ਕੰਸਰਟ ਤੋਂ ਪਹਿਲਾਂ ਕਾਫੀ ਵਿਵਾਦ ਖੜ੍ਹਾ ਹੋਇਆ ਸੀ। ਮਾਮਲਾ ਪੰਜਾਬ-ਹਰਿਆਣਾ ਹਾਈਕੋਰਟ ਵੀ ਪਹੁੰਚ ਗਿਆ। ਅੰਤ ਵਿੱਚ ਇਸਦੀ ਇਜਾਜ਼ਤ ਦਿੱਤੀ ਗਈ। ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਦਿਲਜੀਤ ਨਾਲ ਇੱਕ ਵੀਡੀਓ ਪੋਸਟ ਕੀਤਾ ਹੈ।
CM ਭਗਵੰਤ ਮਾਨ ਨੇ ਲਿਖਿਆ- ਪੰਜਾਬੀ ਬੋਲੀ ਅਤੇ ਗਾਇਕੀ ਨੂੰ ਹੱਦਾਂ ਪਾਰ ਲੈ ਜਾਣ ਵਾਲੇ ਛੋਟੇ ਵੀਰ ਦਿਲਜੀਤ ਦੋਸਾਂਝ ਨੂੰ ਮਿਲ ਕੇ ਬਹੁਤ ਖੁਸ਼ੀ ਅਤੇ ਸਕੂਨ ਮਿਲਿਆ। ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਪੰਜਾਬ, ਪੰਜਾਬੀ ਸੱਭਿਆਚਾਰ ਅਤੇ ਪੰਜਾਬੀ ਭਾਈਚਾਰੇ ਦੇ ਨੁਮਾਇੰਦੇ ਅਤੇ ਪਹਿਰੇਦਾਰ ਹਮੇਸ਼ਾ ਵਿਕਾਸ ਅਤੇ ਖੁਸ਼ਹਾਲੀ ਨਾਲ ਖੁਸ਼ ਰਹਿਣ। ਪੰਜਾਬੀ ਆ ਗਏ ਓਏ, ਛਾ ਗਏ ਓਏ।
ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਹੁਣ ਸਾਰੀਆਂ ਰੁਕਾਵਟਾਂ ਦੂਰ ਹੋ ਗਈਆਂ ਹਨ। ਪਰ, ਇਸ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਸੀ। ਇਸ ਤੋਂ ਪਹਿਲਾਂ ਇਹ ਮਾਮਲਾ ਹਾਈ ਕੋਰਟ ਤੱਕ ਵੀ ਪਹੁੰਚਿਆ ਸੀ।
View this post on Instagram
ਹਾਈਕੋਰਟ ਦੇ ਹੁਕਮ, ਰਾਤ 10 ਵਜੇ ਪ੍ਰੋਗਰਾਮ ਹੋਵੇਗਾ ਖਤਮ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੰਗੀਤ ਸਮਾਰੋਹ ਨੂੰ ਲੈ ਕੇ ਜਾਰੀ ਕੀਤੀਆਂ ਵਿਸ਼ੇਸ਼ ਹਦਾਇਤਾਂ-
ਰਾਤ 10 ਵਜੇ ਤੋਂ ਪਹਿਲਾਂ ਸੰਗੀਤ ਸਮਾਰੋਹ ਖਤਮ ਕਰਨਾ ਲਾਜ਼ਮੀ ਹੈ।
ਆਵਾਜ਼ ਦਾ ਪੱਧਰ 75 ਡੈਸੀਬਲ ਤੋਂ ਵੱਧ ਨਹੀਂ ਹੋਣਾ ਚਾਹੀਦਾ।
ਚੰਡੀਗੜ੍ਹ ਪ੍ਰਸ਼ਾਸਨ ਨੂੰ ਟਰੈਫਿਕ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।
ਸੁਰੱਖਿਆ ਪ੍ਰਬੰਧ ਅਤੇ ਨਿਰੀਖਣ
ਪੁਲਿਸ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਸਮਾਰੋਹ ਵਾਲੀ ਥਾਂ ਦਾ ਮੁਆਇਨਾ ਕੀਤਾ ਅਤੇ ਸੁਰੱਖਿਆ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਇਲਾਕੇ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਬਲ ਤੈਨਾਤ ਕੀਤੇ ਗਏ। ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਵਿਸ਼ੇਸ਼ ਟਰੈਫਿਕ ਪਲਾਨ ਵੀ ਤਿਆਰ ਕੀਤਾ ਗਿਆ ਹੈ।
ਪ੍ਰੋਗਰਾਮ ਵਿੱਚ ਕਈ ਵੀ.ਵੀ.ਆਈ.ਪੀਜ਼ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ਼ਾਮਲ ਹਨ।
View this post on Instagram
ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪੁੱਜੇ ਦਿਲਜੀਤ
ਦੱਸ ਦੇਈਏ ਕਿ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਅੱਜ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇੱਥੇ ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਸੋਸ਼ਲ ਮੀਡੀਆ ਪੋਸਟ ਤੇ ਇਕ ਵੀਡੀਓ ਪੋਸਟ ਕੀਤੀ ਹੈ, ਜਿਸ 'ਚ ਉਹ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ 'ਚ ਮੱਥਾ ਟੇਕਦੇ ਦਿਖਾਈ ਦੇ ਰਹੇ ਹਨ। ਇਸ ਦੌਰਾਨ ਦਿਲਜੀਤ ਨੇ ਕੜਾਹ ਪ੍ਰਸ਼ਾਦ ਦੀ ਦੇਗ ਵੀ ਲਈ ਅਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਦੇ ਬਾਹਰ ਉਡੀਕ ਰਹੇ ਪ੍ਰਸ਼ੰਸਕਾਂ ਨੂੰ ਵੀ ਮਿਲੇ।