Punjabi Singer: ਪੰਜਾਬੀ ਸੰਗੀਤ ਜਗਤ 'ਚ ਫਿਰ ਛਾਇਆ ਮਾਤਮ, ਹੁਣ ਇਸ ਹਸਤੀ ਦਾ ਹੋਇਆ ਦੇਹਾਂਤ; ਗਾਇਕ ਹਰਭਜਨ ਮਾਨ ਨੇ ਸ਼ੇਅਰ ਕੀਤੀ ਪੋਸਟ...
Punjabi Singer: ਪੰਜਾਬੀ ਸੰਗੀਤ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਸ ਨੇ ਇੱਕ ਵਾਰ ਫਿਰ ਤੋਂ ਪੰਜਾਬੀ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਦੀਆਂ ਅੱਖਾਂ ਨਮ ਕਰ ਦਿੱਤੀਆਂ ਹਨ। ਦੱਸ ਦੇਈਏ ਕਿ ਪੰਜਾਬੀ ਗਾਇਕ ਬਾਬੂ ਸਿੰਘ ਮਾਨ ਦੀ...

Punjabi Singer: ਪੰਜਾਬੀ ਸੰਗੀਤ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਸ ਨੇ ਇੱਕ ਵਾਰ ਫਿਰ ਤੋਂ ਪੰਜਾਬੀ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਦੀਆਂ ਅੱਖਾਂ ਨਮ ਕਰ ਦਿੱਤੀਆਂ ਹਨ। ਦੱਸ ਦੇਈਏ ਕਿ ਪੰਜਾਬੀ ਗਾਇਕ ਬਾਬੂ ਸਿੰਘ ਮਾਨ ਦੀ ਪਤਨੀ ਗੁਰਨਾਮ ਕੌਰ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 2 ਵਜੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਮਰਾੜਾ ਵਿੱਚ ਕੀਤਾ ਜਾਵੇਗਾ। ਸਮਾਜ ਸੇਵੀ ਅਮਿਤੋਜ ਮਾਨ ਉਨ੍ਹਾਂ ਦੇ ਪੁੱਤਰ ਹਨ।
ਇਹ ਜਾਣਕਾਰੀ ਪੰਜਾਬੀ ਗਾਇਕ ਹਰਭਜਨ ਸਿੰਘ ਮਾਨ ਨੇ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਸਾਂਝੀ ਕੀਤੀ। ਉਨ੍ਹਾਂ ਲਿਖਿਆ, ਜੇਹਾ ਚੀਰੀ ਲਿਖਿਆ ਤੇਹਾ ਹੁਕਮੁ ਕਮਾਹਿ ॥ ਸਾਡੇ ਬਹੁਤ ਹੀ ਸਤਿਕਾਰਯੋਗ ਅੰਟੀ ਸਰਦਾਰਨੀ ਗੁਰਨਾਮ ਕੌਰ ਸੁਪੱਤਨੀ ਸ: ਬਾਬੂ ਸਿੰਘ ਮਾਨ ਮਰਾੜਾਂ ਵਾਲਾ, ਅੱਜ ਆਪਣੇ ਸਵਾਸਾਂ ਦੀ ਪੂੰਜੀ ਨੂੰ ਪੂਰਾ ਕਰਦੇ ਹੋਏ ਅਕਾਲ ਚਲਾਣਾ ਕਰ ਗਏ ਹਨ। ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਖ਼ਸਣ 🙏🏻 ਉਨ੍ਹਾਂ ਦਾ ਦਾਹ ਸੰਸਕਾਰ ਕੱਲ੍ਹ ਦੁਪਹਿਰ 2pm ਪਿੰਡ ਮਾਨ ਮਰਾੜ੍ਹ (ਫਰੀਦਕੋਟ) ਵਿਖੇ ਹੋਵੇਗਾ 🙏
@babusinghmann...
View this post on Instagram
ਪੰਜਾਬੀ ਸੰਗੀਤ ਅਤੇ ਟੀਵੀ ਉਦਯੋਗ ਨੇ ਪਿਛਲੇ ਕੁਝ ਦਿਨਾਂ ਵਿੱਚ ਕਈ ਪ੍ਰਮੁੱਖ ਹਸਤੀਆਂ ਨੂੰ ਗੁਆ ਦਿੱਤਾ ਹੈ। ਪਹਿਲਾਂ, ਕਾਮੇਡੀਅਨ ਜਸਵਿੰਦਰ ਭੱਲਾ ਬਿਮਾਰੀ ਕਾਰਨ ਜ਼ਿੰਦਗੀ ਨਾਲ ਆਪਣੀ ਲੜਾਈ ਹਾਰ ਗਏ। ਫਿਰ ਸੰਗੀਤ ਦੇ ਮਹਾਨ ਕਲਾਕਾਰ ਚਰਨਜੀਤ ਸਿੰਘ ਦਾ ਦੇਹਾਂਤ ਹੋਇਆ, ਜੋ ਕਿ ਜਿਗਰ ਦੇ ਕੈਂਸਰ ਤੋਂ ਪੀੜਤ ਸਨ।
ਇਸ ਦੌਰਾਨ, ਗਾਇਕ ਰਾਜਵੀਰ ਜਵੰਦਾ ਦੀ ਸੜਕ ਹਾਦਸੇ ਵਿੱਚ ਜ਼ਖਮੀ ਹੋਣ ਤੋਂ ਬਾਅਦ ਮੌਤ ਹੋ ਗਈ। ਇਸ ਤੋਂ ਇਲਾਵਾ, ਪੰਜਾਬ ਦੇ ਪ੍ਰਸਿੱਧ ਸ਼ਾਕਾਹਾਰੀ ਬਾਡੀ ਬਿਲਡਰ ਅਤੇ ਫਿਲਮ ਸ਼ਖਸੀਅਤ ਵਰਿੰਦਰ ਸਿੰਘ ਘੁੰਮਣ ਦਾ ਵੀ ਦੇਹਾਂਤ ਹੋ ਗਿਆ। ਇਸ ਤੋਂ ਬਾਅਦ, ਮਸ਼ਹੂਰ ਅਲਗੋਜ਼ਾ ਖਿਡਾਰੀ ਕਰਮਜੀਤ ਸਿੰਘ ਬੱਗਾ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।





















