Punjab politicians on the death of Deep Sidhu, see from Rajewal to Channi and Badal tweets here
Deep Sidhu: ਪੰਜਾਬੀ ਅਦਾਕਾਰ ਅਤੇ ਸਮਾਜਕ ਕਾਰਕੁਨ ਦੀਪ ਸਿੱਧੂ ਦੀ ਮੰਗਲਵਾਰ 15 ਫਰਵਰੀ ਨੂੰ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਰਿਪੋਰਟਾਂ ਮੁਤਾਬਕ ਹਾਦਸੇ ਸਮੇਂ ਦੀਪ ਸਿੱਧੂ ਆਪਣੀ ਇੱਕ ਦੋਸਤ ਨਾਲ ਦਿੱਲੀ ਤੋਂ ਪੰਜਾਬ ਪਰਤ ਰਹੇ ਸੀ। ਉਹ ਆਪ ਗੱਡੀ ਚਲਾ ਰਿਹਾ ਸੀ। ਇਸ ਦੇ ਨਾਲ ਹੀ ਪਿਪਲੀ ਟੋਲ ਪਲਾਜ਼ਾ ਨੇੜੇ ਉਸ ਦੀ ਸਕਾਰਪੀਓ ਇੱਕ ਟਰੱਕ ਨਾਲ ਟਕਰਾ ਗਈ। ਇਸ ਹਾਦਸੇ 'ਚ ਦੀਪ ਦੀ ਮਹਿਲਾ ਦੋਸਤ ਤਾਂ ਵਾਲ-ਵਾਲ ਬਚ ਗਈ ਪਰ ਦੀਪ ਸਿੱਧੂ ਦੀ ਮੌਤ ਹੋ ਗਈ।
ਇਸ ਖ਼ਬਰ ਦੇ ਬਾਅਦ ਤੋਂ ਹੀ ਉਨ੍ਹਾਂ ਦੇ ਪ੍ਰਸ਼ੰਸਕ ਸੋਸ਼ਲ ਮੀਡੀਆ 'ਤੇ ਦੁਖੀ ਹਨ। ਇਸ ਦੇ ਨਾਲ ਹੀ ਰਾਜਨੇਤਾਵਾਂ ਤੋਂ ਲੈ ਕੇ ਗਾਇਕਾਂ ਤੇ ਪੱਤਰਕਾਰਾਂ ਤੱਕ ਨੇ ਵੀ ਦੀਪ ਸਿੱਧੂ ਦੀ ਮੌਤ 'ਤੇ ਸੋਗ ਜਤਾਇਆ ਹੈ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਦੀਪ ਸਿੱਧੂ ਦੀ ਮੌਤ 'ਤੇ ਦੁੱਖ ਪ੍ਰਗਟ ਕਰਦਿਆਂ ਲਿਖਿਆ
“ਪ੍ਰਸਿੱਧ ਅਦਾਕਾਰ ਤੇ ਸਮਾਜਿਕ ਕਾਰਕੁਨ ਦੀਪ ਸਿੱਧੂ ਦੀ ਮੌਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਦੇ ਪਰਿਵਾਰ ਤੇ ਪ੍ਰਸ਼ੰਸਕਾਂ ਪ੍ਰਤੀ ਮੇਰੀ ਸੰਵੇਦਨਾ।''
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਲਿਖਿਆ
"ਕੇਐਮਪੀ ਹਾਈਵੇਅ 'ਤੇ ਇੱਕ ਸੜਕ ਹਾਦਸੇ ਵਿੱਚ ਪੰਜਾਬੀ ਅਦਾਕਾਰ ਦੀਪ ਸਿੱਧੂ ਦੇ ਦੇਹਾਂਤ 'ਤੇ ਦੁਖੀ ਹਾਂ। ਇਹ ਪੰਜਾਬੀ ਫਿਲਮ ਇੰਡਸਟਰੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਹੈ। ਗੁਰੂ ਸਾਹਿਬ ਵਿਛੜੀ ਰੂਹ ਨੂੰ ਸ਼ਾਂਤੀ ਬਖਸ਼ਣ। ਇਸ ਦੁੱਖ ਦੀ ਘੜੀ ਵਿੱਚ ਮੇਰੇ ਵਿਚਾਰ ਦੁਖੀ ਪਰਿਵਾਰ ਦੇ ਨਾਲ ਹਨ।"
ਪੰਜਾਬੀ ਗਾਇਕ ਗੁਰਦਾਸ ਮਾਨ ਪੰਜਾਬੀ ਵਿੱਚ ਲਿਖਿਆ
“ਇਹ ਕੱਲ੍ਹ ਦੀ ਗੱਲ ਹੈ, ਜਦੋਂ ਮੈਂ ਦੀਪ ਸਿੱਧੂ ਦੇ ਵਿਆਹ ਵਿੱਚ ਗਿਆ ਸੀ। ਉਸ ਦਾ ਰੌਸ਼ਨ ਤੇ ਹਸਮੁੱਖ ਚਿਹਰਾ ਮੇਰੀਆਂ ਅੱਖਾਂ ਸਾਹਮਣੇ ਆ ਰਿਹਾ ਹੈ। ਇਸ ਦਰਦਨਾਕ ਹਾਦਸੇ ਨੇ ਮੈਨੂੰ ਹੈਰਾਨ ਕਰ ਦਿੱਤਾ ਹੈ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ੇ।"
ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਲਿਖਿਆ
"ਦੀਪ ਸਿੱਧੂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਮੇਰੀ ਡੂੰਘੀ ਸੰਵੇਦਨਾ, ਅੱਜ ਪੰਜਾਬ ਨੇ ਇੱਕ ਨੌਜਵਾਨ ਆਵਾਜ਼ ਗੁਆ ਦਿੱਤੀ ਹੈ।"
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਲਿਖਿਆ
“ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਮੌਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੇਰੀ ਸੰਵੇਦਨਾ ਹੈ। ਰੱਬ ਉਸ ਦੀ ਆਤਮਾ ਨੂੰ ਸ਼ਾਂਤੀ ਦੇਵੇ।"
ਸੁਖਬੀਰ ਸਿੰਘ ਬਾਦਲ ਨੇ ਲਿਖਿਆ
“ਪੰਜਾਬੀ ਅਭਿਨੇਤਾ ਅਤੇ ਕਾਰਕੁਨ ਦੀਪ ਸਿੱਧੂ ਦੀ ਮੌਤ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਪੰਜਾਬੀ ਫਿਲਮ ਇੰਡਸਟਰੀ ਨੂੰ ਦੁਖੀ ਕੀਤਾ ਹੈ। ਮੁਕਤਸਰ ਦੇ ਵਸਨੀਕ ਸਿੱਧੂ ਵਕੀਲ ਤੋਂ ਕਲਾਕਾਰ ਬਣੇ ਸੀ, ਉਹ ਕਈਆਂ ਲਈ ਪ੍ਰੇਰਨਾ ਸਰੋਤ ਸੀ। ਇਸ ਸਮੇਂ ਵਿੱਚ ਉਨ੍ਹਾਂ ਦੇ ਪਰਿਵਾਰ ਨਾਲ ਮੇਰੀ ਸੰਵੇਦਨਾ ਹੈ। ਮੈਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦਾ ਹਾਂ।"
ਸ਼੍ਰੋਮਣੀ ਅਕਾਲੀ ਦਲ ਨੇ ਵੀ ਦੁੱਖ ਪ੍ਰਗਟ ਕਰਦਿਆਂ ਲਿਖਿਆ
“ਸ਼੍ਰੋਮਣੀ ਅਕਾਲੀ ਦਲ ਪੰਜਾਬੀ ਅਦਾਕਾਰ ਅਤੇ ਕਾਰਕੁਨ ਦੀਪ ਸਿੱਧੂ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕਰਦਾ ਹੈ। ਇਸ ਤਰ੍ਹਾਂ ਉਨ੍ਹਾਂ ਦਾ ਇਸ ਦੁਨੀਆ ਤੋਂ ਚਲੇ ਜਾਣਾ ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਫਿਲਮ ਇੰਡਸਟਰੀ ਲਈ ਦੁਖੀ ਹੈ। ਅਸੀਂ ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰਾਂ ਦੇ ਨਾਲ ਹਾਂ।”
ਸੰਯੁਕਤ ਕਿਸਾਨ ਮੋਰਚਾ ਦੇ ਸੀਐਮ ਉਮੀਦਵਾਰ ਬਲਬੀਰ ਸਿੰਘ ਰਾਜੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, “ਬਹੁਤ ਅਫ਼ਸੋਸ ਹੈ। ਛੋਟੀ ਉਮਰੇ ਇਸ ਤਰਾਂ ਵਿਛੋੜਾ ਦੇ ਜਾਣਾ, ਵਾਹਿਗੁਰੂ ਇਨ੍ਹਾਂ ਦੇ ਪਰਿਵਾਰ 'ਤੇ ਮੇਹਰ ਕਰੇ। ਕਿਸੇ ਦਾ ਜਵਾਨ ਪੁੱਤ ਇਸ ਤਰ੍ਹਾਂ ਨਾ ਜਾਵੇ। ਮੈਂ ਸ਼ਰਧਾ ਸੁਮਨ ਭੇਟ ਕਰਦਾ ਹਾਂ।"
ਪੰਜਾਬੀ ਗਾਇਕ ਅਤੇ ਗੀਤਕਾਰ ਸੁਖਸ਼ਿੰਦਰ ਸ਼ਿੰਦਾ ਨੇ ਲਿਖਿਆ,
“ਮੈਂ ਇਸ ਖ਼ਬਰ ਤੋਂ ਦੁਖੀ ਹਾਂ। ਦੀਪ ਵੀਰ ਤੁਹਾਡੀ ਆਤਮਾ ਨੂੰ ਸ਼ਾਂਤੀ ਦੇਵੇ। ਵਾਹਿਗੁਰੂ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।"