Prince Kanwaljit Singh on Anti Drug Campaign: ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਨੂੰ ਲੈ ਹਰ ਪਾਸੇ ਸੁਰਖੀਆਂ ਤੇਜ਼ ਹੋ ਗਈਆਂ ਹਨ। ਇਸ ਵਿੱਚ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਨਾਲ-ਨਾਲ ਪੰਜਾਬੀ ਸਿਨੇਮਾ ਜਗਤ ਨਾਲ ਜੁੜੇ ਸਿਤਾਰੇ ਵੀ ਅਹਿਮ ਭੂਮਿਕਾ ਨਿਭਾ ਰਹੇ ਹਨ। ਦਰਅਸਲ, ਪੰਜਾਬੀ ਸਿਨੇਮਾ ਜਗਤ ਦੇ ਸਿਤਾਰਿਆਂ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਲਈ ਪੰਜਾਬ ਸਰਕਾਰ ਅਤੇ ਪੁਲਿਸ ਦਾ ਸਾਥ ਦੇਣ ਦੀ ਅਪੀਲ ਕੀਤੀ ਜਾ ਰਹੀ ਹੈ। ਅਦਾਕਾਰ ਗੱਗੂ ਗਿੱਲ, ਸੋਨੂੰ ਸੂਦ, ਗਾਇਕ ਰਣਜੀਤ ਬਾਵਾ ਅਤੇ ਅੰਮ੍ਰਿਤ ਮਾਣ ਤੋਂ ਬਾਅਦ ਹੁਣ ਅਦਾਕਾਰ ਪ੍ਰਿੰਸ ਕੰਵਲਜੀਤ ਨੇ ਵੀ ਇਸ ਖਿਲਾਫ ਆਪਣੀ ਆਵਾਜ਼ ਬੁਲੰਦ ਕੀਤੀ ਹੈ।
ਦੱਸ ਦੇਈਏ ਕਿ ਪੰਜਾਬੀ ਅਦਾਕਾਰ ਪ੍ਰਿੰਸ ਕੰਵਲਜੀਤ ਨੇ ਨਸ਼ਾ ਪੀੜਤਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਸਹਾਇਤਾ ਲੈਣ ਦੀ ਅਪੀਲ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਪੰਜਾਬ ਪੁਲਿਸ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕੀਤੀ ਹੈ। ਇਸ ਵੀਡੀਓ ਵਿੱਚ ਸੁਣੋ ਪ੍ਰਿੰਸ ਕੰਵਲਜੀਤ ਵੱਲੋਂ ਹੋਰ ਕੀ ਕੁਝ ਕਿਹਾ ਗਿਆ...
ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਕਈ ਪੰਜਾਬੀ ਸਿਤਾਰਿਆਂ ਵੱਲੋਂ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਸ਼ਲਾਘਾ ਕੀਤੀ ਗਈ। ਦੱਸ ਦੇਈਏ ਕਿ ਅੰਮ੍ਰਿਤ ਮਾਨ ਤੋਂ ਪਹਿਲਾਂ ਰਣਜੀਤ ਬਾਵਾ, ਅਦਾਕਾਰ ਗੱਗੂ ਗਿੱਲ, ਸੋਨੂੰ ਸੂਦ ਅਤੇ ਲਖਵਿੰਦਰ ਵਡਾਲੀ ਵੱਲੋਂ ਵੀ ਪੰਜਾਬ ਸਰਕਾਰ ਵੱਲੋਂ ਚੁੱਕੇ ਇਸ ਕਦਮ ਦੀ ਸ਼ਲਾਘਾ ਕੀਤੀ ਗਈ। ਫਿਲਹਾਲ ਜਿਵੇਂ ਸਿਤਾਰਿਆਂ ਵੱਲੋਂ ਇਸ ਮੁੰਹਿਮ ਵਿੱਚ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ, ਸ਼ਾਇਦ ਜਲਦ ਹੀ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਉੱਪਰ ਕਾਬੂ ਪਾ ਲਿਆ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।