Drishtii Garewal Maternity shoot: ਪੰਜਾਬੀ ਅਦਾਕਾਰਾ ਦ੍ਰਿਸ਼ਟੀ ਗਰੇਵਾਲ ਇੰਨੀ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਦੱਸ ਦੇਈਏ ਇਸਦੀ ਇੱਕ ਵਜ੍ਹਾ ਉਸਦੀ ਦਿਲਜੀਤ ਦੋਸਾਂਝ ਨਾਲ ਫਿਲਮ ਜੋੜੀ ਹੈ। ਇਸ ਤੋਂ ਇਲਾਵਾ ਉਹ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਚਰਚਾ ਵਿੱਚ ਹੈ। ਦਰਅਸਲ, ਪੰਜਾਬੀ ਅਦਾਕਾਰਾ ਜਲਦ ਹੀ ਆਪਣੇ ਘਰ ਬੱਚੇ ਦਾ ਸੁਵਾਗਤ ਕਰਨ ਜਾ ਰਹੀ ਹੈ। ਇਸ ਦੀ ਜਾਣਕਾਰੀ ਅਦਾਕਾਰਾ ਵੱਲੋਂ ਪ੍ਰਸ਼ੰਸ਼ਕਾਂ ਨਾਲ ਸਾਂਝੀ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲ਼ਾਵਾ ਉਹ ਲਗਾਤਾਰ ਆਪਣੇ ਮੈਟਿਰਨਿਟੀ ਫੋਟੋਸ਼ੂਟ ਦੀਆਂ ਤਸਵੀਰਾਂ ਅਤੇ ਵੀਡੀਓ ਵੀ ਫੈਨਜ਼ ਨਾਲ ਸਾਂਝੇ ਕਰ ਕਰ ਰਹੀ ਹੈ। ਤੁਸੀ ਵੀ ਵੇਖੋ ਅਦਾਕਾਰਾ ਦੇ ਇਹ ਵੀਡੀਓ ਅਤੇ ਤਸਵੀਰਾਂ...
ਦਰਅਸਲ, ਹਾਲ ਹੀ 'ਚ ਦ੍ਰਿਸ਼ਟੀ ਗਰੇਵਾਲ ਨੇ ਆਪਣੇ ਪਤੀ ਨਾਲ ਮੈਟਿਰਨਿਟੀ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਦ੍ਰਿਸ਼ਟੀ ਗਰੇਵਾਲ ਨੇ ਚਿੱਟੇ ਰੰਗ ਦੀ ਡਰੈੱਸ ਪਾਈ ਹੈ। ਜਿਸ ਵਿੱਚ ਉਹ ਬੇਹੱਦ ਆਕਰਸ਼ਿਤ ਨਜ਼ਰ ਆ ਰਹੀ ਹੈ। ਇਸ ਦੌਰਾਨ ਉਸ ਨੇ ਆਪਣੇ ਪਤੀ ਅਭੈ ਅੱਤਰੀ ਨਾਲ ਪੋਜ਼ ਦਿੰਦੇ ਹੋਏ ਬੇਬੀ ਬੰਪ ਫਲਾਂਟ ਕਰਦਿਆਂ ਤਸਵੀਰਾਂ ਕਲਿੱਕ ਕਰਵਾਈਆਂ, ਅਤੇ ਵੀਡੀਓ ਵੀ ਸ਼ੂਟ ਕੀਤੇ। ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।
ਕਾਬਿਲੇਗੌਰ ਹੈ ਕਿ ਹਾਲ 'ਚ ਦ੍ਰਿਸ਼ਟੀ ਗਰੇਵਾਲ ਵੱਲੋਂ ਗੋਦ ਭਰਾਈ ਦੀ ਰਸਮ ਵੀ ਕੀਤੀ ਗਈ, ਜਿਸ ਦੀ ਖੂਬਸੂਰਤ ਝਲਕ ਅਦਾਕਾਰਾ ਵੱਲੋਂ ਪ੍ਰਸ਼ੰਸ਼ਕਾਂ ਨਾਲ ਵੀ ਸਾਂਝੀ ਕੀਤੀ। ਇਸ ਵੀਡੀਓ 'ਚ ਪਰਿਵਾਰ ਵਾਲੇ ਗੋਦ ਭਰਾਈ ਦੀ ਰਸਮ ਅਦਾ ਕਰਦੇ ਨਜ਼ਰ ਆਏ। ਵੀਡੀਓ 'ਚ ਦ੍ਰਿਸ਼ਟੀ ਗਰੇਵਾਲ ਖੁਸ਼ੀ ਨਾਲ ਗਦਗਦ ਹੋ ਰਹੀ ਹੈ।
ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਦ੍ਰਿਸ਼ਟੀ ਨੂੰ ਦਿਲਜੀਤ ਦੋਸਾਂਝ ਨਾਲ ਫਿਲਮ ਜੋੜੀ ਵਿੱਚ ਕਮਾਲ ਦਿਖਾਉਂਦੇ ਹੋਏ ਦੇਖਿਆ ਗਿਆ। ਦਰਅਸਲ, ਇਸ ਫਿਲਮ ਵਿੱਚ ਦ੍ਰਿਸ਼ਟੀ ਸਟੇਜ਼ ਉੱਪਰ ਦਿਲਜੀਤ ਨਾਲ ਗਾਉਂਦੇ ਹੋਏ ਦਿਖਾਈ ਦਿੱਤੀ। ਉਨ੍ਹਾਂ ਦੀ ਅਦਾਕਾਰੀ ਨੂੰ ਪ੍ਰਸ਼ੰਸ਼ਕਾਂ ਵੱਲੋਂ ਖੂਬ ਸਰਾਹਿਆ ਗਿਆ। ਇਸ ਤੋਂ ਇਲਾਵਾ ਫਿਲਮ ਜੋੜੀ ਦੀ ਗੱਲ ਕਰਿਏ ਤਾਂ ਦਿਲਜੀਤ ਅਤੇ ਨਿਮਰਤ ਦੇ ਚਰਚੇ ਇੰਟਰਨੈਸ਼ਨ ਲੇਵਲ ਤੱਕ ਵੀ ਹੋ ਰਹੇ ਹਨ।