Rubina Bajwa Pregnant: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਇਨ੍ਹੀਂ ਦਿਨੀਂ ਆਪਣੀ ਫਿਲਮ ਜੱਟ ਐਂਡ ਜੁਲੀਅਟ 3 ਦੀ ਸਫਲਤਾ ਦਾ ਆਨੰਦ ਮਾਣ ਰਹੀ ਹੈ। ਇਸ ਫਿਲਮ ਨੂੰ ਦੇਸ਼ ਹੀ ਨਗੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਜਾ ਰਿਹਾ ਹੈ। ਖਾਸ ਗੱਲ਼ ਇਹ ਹੈ ਕਿ ਇਸ ਫਿਲਮ ਨੇ ਸਿਰਫ 20 ਦਿਨਾਂ ਵਿੱਚ 100 ਕਰੋੜ ਦਾ ਆਂਕੜਾ ਪਾਰ ਕਰ ਲਿਆ ਹੈ। ਇਸ ਵਿਚਾਲੇ ਨੀਰੂ ਬਾਜਵਾ ਦੇ ਘਰੋਂ ਵੱਡੀ ਖੁਸ਼ਖਬਰੀ ਸਾਹਮਣੇ ਆ ਰਹੀ ਹੈ। 



ਮਾਸੀ ਬਣਨ ਵਾਲੀ ਨੀਰੂ ਬਾਜਵਾ


ਦਰਅਸਲ, ਇੱਕ ਵਾਰ ਫਿਰ ਤੋਂ ਅਦਾਕਾਰਾ ਦੇ ਘਰ ਕਿਲਕਾਰੀਆਂ ਗੂੰਜਣ ਵਾਲੀਆਂ ਹਨ। ਅਸਲ ਵਿੱਚ ਨੀਰੂ ਬਾਜਵਾ ਜਲਦ ਹੀ ਮਾਸੀ ਬਣਨ ਵਾਲੀ ਹੈ। ਇਸਦੀ ਜਾਣਕਾਰੀ ਰੁਬੀਨਾ ਬਾਜਵਾ ਦੇ ਪਤੀ ਗੁਰਬਖਸ਼ ਚਾਹਲ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਖਾਸ ਪੋਸਟ ਸ਼ੇਅਰ ਕਰ ਦਿੱਤੀ ਹੈ। ਖਾਸ ਗੱਲ ਇਹ ਹੈ ਕਿ ਰੁਬੀਨਾ ਬਾਜਵਾ ਅਤੇ ਗੁਰਬਖਸ਼ ਆਪਣੇ ਪਹਿਲੇ ਬੱਚੇ ਦਾ ਸਵਾਗਤ ਕਰਨ ਵਾਲੇ ਹਨ। ਗੁਰਬਖਸ਼ ਚਾਹਲ ਨੇ ਇਹ ਖੁਸ਼ਖਬਰੀ ਅੱਜ ਯਾਨੀ 17 ਜੁਲਾਈ ਦੇ ਦਿਨ ਇਸ ਲਈ ਸੁਣਾਈ ਹੈ, ਕਿਉਂਕਿ ਅਦਾਕਾਰਾ ਦਾ ਪਤੀ ਅੱਜ ਆਪਣਾ ਜਨਮਦਿਨ ਮਨਾ ਰਹੇ ਹਨ। ਉਨ੍ਹਾਂ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, 2024 ਉਹ ਸਾਲ ਬਣ ਗਿਆ ਜਿਸਨੇ ਸਭ ਕੁਝ ਬਦਲ ਦਿੱਤਾ। ਰੁਬੀਨਾ, ਮਾਈ ਲਵ- ਤੁਸੀਂ ਮੈਨੂੰ ਜਨਮਦਿਨ ਦਾ ਸਭ ਤੋਂ ਵੱਡਾ ਤੋਹਫ਼ਾ ਦਿੱਤਾ ਹੈ ਜਿਸਦੀ ਮੈਂ ਕਦੇ ਕਲਪਨਾ ਵੀ ਨਹੀਂ ਕਰ ਸਕਦਾ ਸੀ। ਅੱਗੇ ਵੇਖੋ ਇਹ ਪੋਸਟ ਜੋ ਰੁਬੀਨਾ ਲਈ ਪਿਆਰ ਨਾਲ ਭਰਿਆ ਹੋਇਆ ਹੈ...






 


ਵਰਕਫਰੰਟ ਦੀ ਗੱਲ ਕਰਿਏ ਤਾਂ ਰੁਬੀਨਾ ਬਾਜਵਾ ਕਈ ਪੰਜਾਬੀ ਫਿਲਮਾਂ ਰਾਹੀਂ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕੀ ਹੈ। ਉਨ੍ਹਾਂ ਦੀ ਅਦਾਕਾਰੀ ਨੂੰ ਪ੍ਰਸ਼ੰਸਕਾਂ ਵੱਲ਼ੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਅਦਾਕਾਰਾ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਨਜ਼ਰ ਆਉਂਦੀ ਹੈ। 





ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।