Sara Gurpal Hot Pics: ਪੰਜਾਬੀ ਅਦਾਕਾਰਾ, ਮਾੱਡਲ ਅਤੇ ਗਾਇਕਾ ਸਾਰਾ ਗੁਰਪਾਲ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ਉੱਪਰ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਦਰਅਸਲ, ਹਾਲ ਹੀ ਵਿੱਚ ਸਾਰਾ ਗੁਰਪਾਲ ਵੱਲੋਂ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਹੌਟ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਦੱਸ ਦੇਈਏ ਕਿ ਸਾਰਾ ਗੁਰਪਾਲ ਤੋਂ ਪਹਿਲਾਂ ਗਾਇਕਾ ਕੌਰ ਬੀ ਨੇ ਆਪਣੀ ਹੌਟ ਲੁੱਕ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਸਨ। ਪਰ ਗੱਲ ਜੇਕਰ ਸਾਰਾ ਦੀਆਂ ਤਸਵੀਰਾਂ ਦੀ ਕੀਤੀ ਜਾਵੇ ਤਾਂ ਉਸਨੇ ਆਪਣੇ ਹੌਟ ਲੁੱਕ ਨਾਲ ਪ੍ਰਸ਼ੰਸ਼ਕਾਂ ਨੂੰ ਵੀ ਹੈਰਾਨ ਕਰ ਦਿੱਤਾ ਹੈ।





 


ਸਾਰਾ ਗੁਰਪਾਲ ਵੱਲੋਂ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸਾਂਝੀਆਂ ਕੀਤੀਆਂ ਗਈਆਂ ਤਸਵੀਰਾਂ ਬੇਹੱਦ ਹੌਟ ਹਨ। #Sarakehndi ਜੇ ਤੁਹਾ਼ਡੀ ਇੱਕ ਇੱਛਾ ਹੋਵੇ, ਤਾਂ ਉਹ ਕੀ ਹੋਵੇਗੀ ? ਮੇਰੀ: ਕਾਸ਼ ਮੈਂ ਉੱਡ ਸਕਦੀ... ਇਨ੍ਹਾਂ ਹੌਟ ਤਸਵੀਰਾਂ ਨੂੰ ਦੇਖ ਪ੍ਰਸ਼ੰਸ਼ਕ ਲਗਾਤਾਰ ਕਮੈਂਟ ਕਰ ਰਹੇ ਹਨ। ਹਾਲਾਂਕਿ ਇਹ ਤਸਵੀਰਾਂ ਸ਼ੇਅਰ ਕਰ ਸਾਰਾ ਗੁਰਪਾਲ ਲਗਾਤਾਰ ਟ੍ਰੋਲ ਹੋ ਰਹੀ ਹੈ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਲੱਗਦਾ ਹੁਣ ਇਹਨੂੰ ਵੀ ਕੰਮ ਨਹੀ ਮਿਲਦਾ। ਇੱਕ ਹੋਰ ਯੂਜ਼ਰ ਨੇ ਕਿਹਾ ਸੋਨਮ ਬਾਜਵਾ ਨੂੰ ਕਾੱਪੀ ਕਰਨ ਦੀ ਕੋਸ਼ਿਸ਼ ਕਰ ਰਹੀ।






ਵਰਕਫਰੰਟ ਦੀ ਗੱਲ ਕਰਿਏ ਤਾਂ ਸਾਰਾ ਗੁਰਪਾਲ ਹਾਲ ਹੀ ਵਿੱਚ ਪੰਜਾਬੀ ਗਾਇਕ ਸਿੰਗਾ ਨਾਲ ਫਿਲਮ ਮਾਈਨਿੰਗ ਰੇਤੇ ਤੇ ਕਬਜ਼ਾ ਵਿੱਚ ਦਿਖਾਈ ਦਿੱਤੀ। ਇਸ ਫਿਲਮ ਵਿੱਚ ਅਦਾਕਾਰਾ ਨੇ ਆਪਣੇ ਵੱਖਰੇ ਅੰਦਾਜ਼ ਨਾਲ ਪ੍ਰਸ਼ੰਸ਼ਕਾਂ ਦਾ ਦਿਲ ਜਿੱਤਿਆ। ਦੱਸ ਦੇਈਏ ਕਿ ਫਿਲਮ ਮਾਈਨਿੰਗ ਰੇਤੇ ਤੇ ਕਬਜ਼ਾ ਵਿੱਚ ਸਾਰਾ ਗੁਰਪਾਲ ਤੋਂ ਇਲਾਵਾ ਪ੍ਰਦੀਪ ਸਿੰਘ ਰਾਵਤ  ਰਾਂਝਾ ਵਿਕਰਮ ਸਿੰਘ, ਸਾਰਾ ਗੁਰਪਾਲ, ਸਵੀਤਾਜ ਬਰਾੜ ਅਹਿਮ ਭੂਮਿਕਾ ਵਿੱਚ ਦਿਖਾਈ ਦਿੱਤੇ। ਸਾਰਾ ਗੁਰਪਾਲ ਆਪਣੀ ਗਾਇਕੀ ਨਾਲ ਤਾਂ ਸਭ ਦਾ ਦਿਲ ਜਿੱਤ ਚੁੱਕੀ ਹੈ, ਇਸ ਵਾਰ ਉਨ੍ਹਾਂ ਆਪਣੀ ਅਦਾਕਾਰੀ ਦਾ ਜਲਵਾ ਵੀ ਦਿਖਾਇਆ ਹੈ।