Jaswinder Bhalla Death: ਪੰਜਾਬ ਦੇ ਕਾਮੇਡੀ ਕਿੰਗ ਡਾ. ਜਸਵਿੰਦਰ ਭੱਲਾ ਨੇ 65 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ। ਉਨ੍ਹਾਂ ਦੇ ਅਚਾਨਕ ਦੇਹਾਂਤ ਦੀ ਖਬਰ ਨੇ ਪੰਜਾਬੀ ਇੰਡਸਟਰੀ ਦੇ ਨਾਲ-ਨਾਲ ਸਿਆਸਤ ਵਿੱਚ ਵੀ ਹਲਚਲ ਮਚਾ ਦਿੱਤੀ ਹੈ। ਇਸ ਸਮੇਂ ਫਿਲਮੀ ਸਿਤਾਰਿਆਂ ਦੇ ਨਾਲ-ਨਾਲ ਸਿਆਸਤਦਾਨ ਅਤੇ ਪ੍ਰਸ਼ੰਸਕ ਵੀ ਡੂੰਘੇ ਸਦਮੇ ਵਿੱਚ ਹਨ। ਦੱਸ ਦੇਈਏ ਕਿ ਕਾਮੇਡੀ ਕਿੰਗ ਜਸਵਿੰਦਰ ਭੱਲਾ ਨੂੰ ਇੱਕ ਰਾਤ ਪਹਿਲਾਂ (20 ਅਗਸਤ) ਦਿਮਾਗੀ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਸਿਹਤ ਬਹੁਤ ਖਰਾਬ ਸੀ। ਉਨ੍ਹਾਂ ਨੇ ਬੀਤੇ ਦਿਨੀਂ ਸਵੇਰੇ 4 ਵਜੇ ਦੇ ਕਰੀਬ ਆਖਰੀ ਸਾਹ ਲਿਆ।

ਮੌਤ ਤੋਂ ਬਾਅਦ ਪਹਿਲੀ ਤਸਵੀਰ ਆਈ ਸਾਹਮਣੇ

ਦੱਸ ਦੇਈਏ ਕਿ ਪੰਜਾਬੀ ਕਾਮੇਡੀਅਨ ਦੀ ਇੰਟਰਨੈੱਟ ਉੱਪਰ ਮੌਤ ਤੋਂ ਬਾਅਦ ਦੀ ਆਖਰੀ ਤਸਵੀਰ ਵਾਈਰਲ ਹੋ ਰਹੀ ਹੈ, ਜਿਸ ਨੂੰ ਵੇਖ ਪ੍ਰਸ਼ੰਸਕਾਂ ਦੀਆਂ ਅੱਖਾਂ ਵੀ ਨਮ ਹੋ ਗਈਆਂ। ਇਸ ਤਸਵੀਰ ਨੂੰ ਵੇਖ ਪ੍ਰਸ਼ੰਸਕਾਂ ਨੂੰ ਡੂੰਘਾ ਸਦਮਾ ਲੱਗਾ। ਆਖਰੀ ਦਿਨਾਂ ਵਿੱਚ ਕਾਮੇਡੀ ਕਿੰਗ ਬਹੁਤ ਕਮਜ਼ੋਰ ਹੋ ਗਏ, ਉਨ੍ਹਾਂ ਨੂੰ ਦਿਲ ਅਤੇ ਸ਼ੂਗਰ ਦੀ ਬਿਮਾਰੀ ਨੇ ਪੂਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ।

 

 

ਬਿਮਾਰੀ ਕਾਰਨ ਫਿਲਮਾਂ ਤੋਂ ਹੋਏ ਦੂਰ

ਕਾਮੇਡੀਅਨ ਪੰਮੀ ਨੇ ਕਿਹਾ ਕਿ ਬੜੇ ਦੁੱਖ ਦੀ ਘੜੀ ਹੈ। ਉਹ ਦਿਲ ਅਤੇ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਸੀ, ਜਿਸ ਕਾਰਨ ਉਨ੍ਹਾਂ ਨੇ ਆਪਣੇ ਆਪ ਨੂੰ ਕੰਮ ਤੋਂ ਦੂਰ ਕਰ ਲਿਆ ਸੀ। ਉਨ੍ਹਾਂ ਦਾ ਜਾਣਾ ਪੰਜਾਬੀ ਫਿਲਮ ਇੰਡਸਟਰੀ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ।

 

ਪਰਿਵਾਰ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ (23 ਅਗਸਤ) ਦੁਪਹਿਰ 1 ਵਜੇ ਬਲੌਂਗੀ ਮੋਹਾਲੀ ਵਿੱਚ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਭੱਲਾ ਦੀ ਧੀ ਸਿਰਫ਼ 10 ਦਿਨ ਪਹਿਲਾਂ ਹੀ ਯੂਰਪ ਗਈ ਸੀ। ਹੁਣ ਉਹ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਵਾਪਸ ਆ ਗਈ ਹੈ। ਜਦੋਂ ਕਿ ਪੁੱਤਰ ਘਰ ਵਿੱਚ ਹੀ ਹੈ।

ਦੂਜੇ ਪਾਸੇ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਜਸਵਿੰਦਰ ਭੱਲਾ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਜਸਵਿੰਦਰ ਭੱਲਾ ਦਾ ਇਸ ਦੁਨੀਆਂ ਤੋਂ ਅਚਾਨਕ ਚਲੇ ਜਾਣਾ ਬਹੁਤ ਦੁਖਦਾਈ ਹੈ। ਦੁਪਹਿਰ ਨੂੰ ਮੁੱਖ ਮੰਤਰੀ ਭੱਲਾ ਦੇ ਘਰ ਵੀ ਪਹੁੰਚੇ ਜਿੱਥੇ ਉਨ੍ਹਾਂ ਨੇ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ।

ਜਨਮ ਅਤੇ ਕਰੀਅਰ ਦੀ ਸ਼ੁਰੂਆਤ

ਦੱਸ ਦੇਈਏ ਕਿ ਜਸਵਿੰਦਰ ਭੱਲਾ ਦਾ ਜਨਮ 4 ਮਈ 1960 ਨੂੰ ਦੋਰਾਹਾ, ਲੁਧਿਆਣਾ ਵਿੱਚ ਹੋਇਆ ਸੀ। ਉਸਨੇ 1988 ਵਿੱਚ "ਛਣਕਾਟਾ 88" ਨਾਲ ਇੱਕ ਕਾਮੇਡੀਅਨ ਵਜੋਂ ਆਪਣਾ ਕਰੀਅਰ ਸ਼ੁਰੂ ਕੀਤਾ। ਇਸ ਤੋਂ ਬਾਅਦ, ਉਹ ਫਿਲਮ "ਦੁੱਲਾ ਭੱਟੀ" ਵਿੱਚ ਵੀ ਇੱਕ ਅਦਾਕਾਰ ਬਣੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।