(Source: ECI/ABP News)
ਗੁੱਗੂ ਗਿੱਲ ਚੇਅਰਮੈਨ, ਨਿਰਮਲ ਰਿਸ਼ੀ ਸਰਪ੍ਰਸਤ, ਕਰਮਜੀਤ ਅਨਮੋਲ ਪ੍ਰਧਾਨ, ਮਲਕੀਤ ਰੌਣੀ ਬਣੇ ਜਨਰਲ ਸਕੱਤਰ
ਮੋਹਾਲੀ, 12 ਜੁਲਾਈ 2022: ਪੰਜਾਬੀ ਫਿਲ਼ਮ ਅਤੇ ਟੀ.ਵੀ. ਆਰਟਿਸਟ ਐਸੋਸੀਏਸ਼ਨ (ਰਜਿ.) ਦਾ ਆਮ ਇਜਲਾਸ ਅੱਜ ਸੱਦਿਆ ਗਿਆ ਜਿਸ ਵਿੱਚ ਪੰਜਾਬੀ ਸਿਨੇਮਾ ਨਾਲ ਜੁਡ਼ੇ ਕਲਾਕਾਰਾਂ ਅਤੇ ਤਕਨੀਸ਼ੀਅਨਾਂ ਨੇ ਸ਼ਮੂਲੀਅਤ ਕੀਤੀ।
![ਗੁੱਗੂ ਗਿੱਲ ਚੇਅਰਮੈਨ, ਨਿਰਮਲ ਰਿਸ਼ੀ ਸਰਪ੍ਰਸਤ, ਕਰਮਜੀਤ ਅਨਮੋਲ ਪ੍ਰਧਾਨ, ਮਲਕੀਤ ਰੌਣੀ ਬਣੇ ਜਨਰਲ ਸਕੱਤਰ Punjabi Film and TV Artistes Association elected Guggu Gill President, Nirmal Rishi Patron, Karamjit Anmol President, Malkit Roni General Secretary ਗੁੱਗੂ ਗਿੱਲ ਚੇਅਰਮੈਨ, ਨਿਰਮਲ ਰਿਸ਼ੀ ਸਰਪ੍ਰਸਤ, ਕਰਮਜੀਤ ਅਨਮੋਲ ਪ੍ਰਧਾਨ, ਮਲਕੀਤ ਰੌਣੀ ਬਣੇ ਜਨਰਲ ਸਕੱਤਰ](https://feeds.abplive.com/onecms/images/uploaded-images/2022/07/12/1cca87155e9d6b6f5d90b19cb2c797f81657640852_original.jpg?impolicy=abp_cdn&imwidth=1200&height=675)
ਮੋਹਾਲੀ, 12 ਜੁਲਾਈ 2022 : ਪੰਜਾਬੀ ਫਿਲ਼ਮ ਅਤੇ ਟੀ.ਵੀ. ਆਰਟਿਸਟ ਐਸੋਸੀਏਸ਼ਨ (ਰਜਿ.) ਦਾ ਆਮ ਇਜਲਾਸ ਅੱਜ ਸੱਦਿਆ ਗਿਆ ਜਿਸ ਵਿੱਚ ਪੰਜਾਬੀ ਸਿਨੇਮਾ ਨਾਲ ਜੁਡ਼ੇ ਕਲਾਕਾਰਾਂ ਅਤੇ ਤਕਨੀਸ਼ੀਅਨਾਂ ਨੇ ਸ਼ਮੂਲੀਅਤ ਕੀਤੀ। ਸੰਸਥਾ ਦੇ ਪ੍ਰਧਾਨ ਗੁਰਪ੍ਰੀਤ ਘੁੱਗੀ ਦੀ ਪ੍ਰਧਾਨਗੀ ਹੇਠ ਹੋਏ ਇਸ ਇਜਲਾਸ ਦੇ ਸ਼ੁਰੂਆਤ ਵਿੱਚ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਸੰਸਥਾ ਦੇ ਪ੍ਰਧਾਨ ਗੁਰਪ੍ਰੀਤ ਘੁੱਗੀ ਨੇ ਕਿਹਾ ਕਿ ਸਿਨੇਮਾ ਨਾਲ ਜੁਡ਼ੇ ਹੀ ਸਾਡਾ ਅਸਲੀ ਪਰਿਵਾਰ ਹੈ। ਇਨ੍ਹਾਂ ਮੈਂਬਰਾਂ ਵਿੱਚੋਂ ਕਿਸੇ ਨੂੰ ਵੀ ਕੋਈ ਤਕਲੀਫ਼ ਹੁੰਦੀ ਹੈ ਤਾਂ ਸਾਡੇ ਦਿਲਾਂ ਵਿੱਚ ਚੀਸ ਉੱਠਦੀ ਹੈ। ਕਲਾਕਾਰਾਂ ਵੱਲੋਂ ਲਿਖਤੀ ਰੂਪ ਵਿੱਚ ਪੰਜਾਬ ਸਰਕਾਰ ਨੂੰ ਇੱਕ ਪੱਤਰ ਲਿਖ ਕੇ ਅਪੀਲ ਕੀਤੀ ਗਈ ਕਿ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਜਲਦ ਇਨਸਾਫ਼ ਦਿੱਤਾ ਜਾਵੇ ਅਤੇ ਪੰਜਾਬ ਵਿੱਚੋਂ ਨਿਰਾਸ਼ਾ ਦਾ ਆਲਮ ਖ਼ਤਮ ਕਰਕੇ ਇੱਕ ਸੁਖਾਵਾਂ ਮਾਹੌਲ ਪੈਦਾ ਕੀਤਾ ਜਾਵੇ। ਸੰਸਥਾ ਦੀ ਸਰਪ੍ਰਸਤ ਅਦਾਕਾਰਾ ਨਿਰਮਲ ਰਿਸ਼ੀ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਹਮੇਸ਼ਾ ਸਾਡੇ ਦਿਲਾਂ ਵਿੱਚ ਵਸਦਾ ਰਹੇਗਾ। ਸਾਰੇ ਕਲਾਕਾਰਾਂ ਨੇ ਮੌਨ ਧਾਰਨ ਕਰਕੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਪ੍ਰੋਗਰਾਮ ਦੇ ਦੂਸਰੇ ਸ਼ੈਸ਼ਨ ਵਿੱਚ ਜਨਰਲ ਸਕੱਤਰ ਮਲਕੀਤ ਰੌਣੀ ਨੇ ਪਿਛਲੀ ਟੀਮ ਦੀ ਕਾਰਗੁਜ਼ਾਰੀ ਬਾਰੇ ਰਿਪੋਰਟ ਪਡ਼੍ਹ ਕੇ ਸੁਣਾਈ ਜਿਸ ਨੂੰ ਸਾਰਿਆਂ ਨੇ ਹੱਥ ਖਡ਼੍ਹੇ ਕਰਕੇ ਪ੍ਰਵਾਨਿਤ ਕੀਤਾ। ਇਸ ਦੌਰਾਨ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ ਜਿਸ ਵਿੱਚ ਗੁੱਗੂ ਗਿੱਲ ਨੂੰ ਚੇਅਰਮੈਨ, ਨਿਰਮਲ ਰਿਸ਼ੀ ਸਰਪ੍ਰਸਤ, ਕਰਮਜੀਤ ਅਨਮੋਲ ਪ੍ਰਧਾਨ, ਮਲਕੀਤ ਰੌਣੀ ਜਨਰਲ ਸਕੱਤਰ, ਭਾਰਤ ਭੂਸ਼ਨ ਵਰਮਾ ਕੈਸ਼ੀਅਰ, ਸ਼ਵਿੰਦਰ ਮਾਹਲ ਅਤੇ ਦੇਵ ਖਰੌਡ਼ ਮੀਤ ਪ੍ਰਧਾਨ ਚੁਣੇ ਗਏ। ਬਾਕੀ ਕਾਰਜਕਾਰਨੀ ਮੈਂਬਰਾਂ ਵਿੱਚ ਤਰਸੇਮ ਜੱਸਡ਼, ਰਣਜੀਤ ਬਾਵਾ, ਬੱਬਲ ਰਾਏ, ਗੁਰਪ੍ਰੀਤ ਕੌਰ ਭੰਗੂ, ਰੁਪਿੰਦਰ ਰੂਪੀ, ਸੀਮਾ ਕੌਸ਼ਲ, ਰਾਜ ਧਾਲੀਵਾਲ, ਨਿਸ਼ਾ ਬਾਨੋ, ਤਨਵੀ ਨਾਗੀ, ਡਾ. ਰਣਜੀਤ ਸ਼ਰਮਾ, ਪਰਮਜੀਤ ਭੰਗੂ ਅਤੇ ਪਰਮਵੀਰ ਸਿੰਘ ਹਨ। ਇਸ ਪ੍ਰੋਗਰਾਮ ਵਿੱਚ ਸਰਦਾਰ ਸੋਹੀ, ਸਵੈਰਾਜ ਸੰਧੂ, ਕਰਮਜੀਤ ਅਨਮੋਲ, ਗੁਰਪ੍ਰੀਤ ਭੰਗੂ, ਪ੍ਰਾਣ ਸੱਭਰਵਾਲ, ਪੰਮੀ ਬਾਈ, ਜੱਸ ਗਰੇਵਾਲ ਅਤੇ ਦੀਪਕ ਚਨਾਰਥਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਵਿੰਦਰ ਦਮਨ, ਜਗਦਰਸ਼ਨ ਸਮਰਾ, ਬੌਬ ਖਹਿਰਾ, ਨਰੇਸ਼ ਕਥੂਰੀਆ, ਪਿੰਕੀ ਸੱਗੂ, ਬਲਕਾਰ ਸਿੱਧੂ, ਨਿਰਦੇਸ਼ਕ ਅਵਤਾਰ ਸਿੰਘ ਅਤੇ ਪ੍ਰਭ ਗਰੇਵਾਲ ਅਤੇ ਸਾਨੀਆ ਪੰਨੂ ਆਦਿ ਹਾਜ਼ਰ ਸਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)