ਚੰਡੀਗੜ੍ਹ: ਪੌਲੀਵੁੱਡ ਉਦਯੋਗ ਨੇ ਫਿਲਮਾਂ ਤੇ ਸੰਗੀਤ ਦੀ ਸ਼ੂਟਿੰਗ ਮੁੜ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਦਾ ‘ਧੰਨਵਾਦ’ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸੂਬੇ ਵਿੱਚ ਅਨਲੌਕ 2.0 ਦੌਰਾਨ ਫਿਲਮਾਂ ਤੇ ਮਿਊਜ਼ਿਕ ਵੀਡੀਓਜ਼ ਦੀ ਸ਼ੂਟਿੰਗ ਲਈ ਦਿਸ਼ਾ ਨਿਰਦੇਸ਼ਾਂ ਨੂੰ ਪ੍ਰਵਾਨਗੀ ਦਿੱਤੀ ਸੀ, ਜਿਸ ਵਿੱਚ ਸ਼ੂਟਿੰਗ ਵਾਲੀ ਥਾਂ 'ਤੇ 50 ਵਿਅਕਤੀਆਂ ਤੇ ਹੋਰ ਕੋਵਿਡ-19 ਸੁਰੱਖਿਆ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨ ਨੂੰ ਕਿਹਾ ਗਿਆ।

ਇਸ 'ਤੇ ਹੁਣ ਪੰਜਾਬੀ ਇੰਡਸਟਰੀ ਵਲੋਂ ਰਿਐਕਸ਼ਨ ਆਉਣੇ ਸ਼ੁਰੂ ਹੋ ਗਏ ਹਨ ਜਿਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਖੁਸ਼ੀ ਜ਼ਾਹਰ ਕੀਤੀ, ਵੇਖੋ ਸਿਤਾਰਿਆਂ ਦੇ ਰਿਐਕਸ਼ਨ:-

ਗਾਇਕ ਰਣਜੀਤ ਬਾਵਾ (Singer Ranjit Bawa) ਨੇ ਬੇਨਤੀ ਪ੍ਰਵਾਨ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਲਿਖਿਆ:



ਅਦਾਕਾਰ-ਗਾਇਕ ਗਿੱਪੀ ਗਰੇਵਾਲ ਨੇ ਲਿਖਿਆ:



ਐਕਟਰ ਤੇ ਕਾਮੇਡੀਅਨ ਗੁਰਪ੍ਰੀਤ ਘੁੱਗੀ ਨੇ ਵੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ:



ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਮੁਤਾਬਕ ਇਸ ਦੌਰਾਨ ਸ਼ੂਟਿੰਗ ਉਦੋਂ ਹੀ ਸ਼ੁਰੂ ਕੀਤੀ ਜਾਏਗੀ ਜਦੋਂ ਸ਼ਾਮਲ ਸਾਰੇ ਵਿਅਕਤੀਆਂ ਦੀ ਥਰਮਲ ਸਕਰੀਨਿੰਗ ਹੋ ਜਾਵੇਗੀ ਤੇ ਅਸਪੋਮੈਟਿਕ ਪਾਇਆ ਜਾਏਗਾ। ਸ਼ੂਟਿੰਗ ਵਾਲੀ ਥਾਂ 'ਤੇ ਸਨੀਟਾਈਜ਼ਰ ਜਾਂ ਸਾਬਣ ਤੇ ਪਾਣੀ ਹੋਣਾ ਚਾਹੀਦਾ ਹੈ ਤੇ ਮੌਜੂਦ ਮੈਂਬਰਾਂ ਨੂੰ ਆਪਣੇ ਹੱਥਾਂ ਨੂੰ ਅਕਸਰ ਧੋਣਾ ਹੈ। ਇਸ ਦੇ ਨਾਲ ਹੀ ਸਾਰਿਆਂ ਲਈ ਮਾਸਕ ਪਾਉਣਾ ਜ਼ਰੂਰੀ ਹੋਵੇਗਾ, ਸਿਵਾਏ ਉਨ੍ਹਾਂ ਲਈ ਜੋ ਕੈਮਰੇ ਦੇ ਸਾਹਮਣੇ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904