ਪੜਚੋਲ ਕਰੋ
Advertisement
Actress Daljit Kaur death : ਲੋਕਾਂ ਦੇ ਦਿਲਾਂ 'ਤੇ ਕਈ ਦਹਾਕੇ ਤੱਕ ਰਾਜ ਕਰਨ ਵਾਲੀ ਪੰਜਾਬੀ ਫ਼ਿਲਮਾਂ ਦੀ ਅਦਾਕਾਰਾ ਦਲਜੀਤ ਕੌਰ ਦਾ ਹੋਇਆ ਦੇਹਾਂਤ
Actress Daljit Kaur death : ਪੰਜਾਬੀ ਸਿਨਮਾ ਜਗਤ ਦੀ ਸੁਪਰ ਸਟਾਰ ਰਹੀ ਹੀਰੋਇਨ ਦਿਲਜੀਤ ਕੌਰ ਨਹੀਂ ਰਹੇ। ਉਨ੍ਹਾਂ 69 ਸਾਲ ਦੀ ਉਮਰ ਵਿਚ ਅੱਜ ਸਵੇਰੇ ਆਖ਼ਰੀ ਸਾਹ ਲਿਆ।
Actress Daljit Kaur death : ਪੰਜਾਬੀ ਸਿਨਮਾ ਜਗਤ ਦੀ ਸੁਪਰ ਸਟਾਰ ਰਹੀ ਹੀਰੋਇਨ ਦਿਲਜੀਤ ਕੌਰ ਨਹੀਂ ਰਹੇ। ਉਨ੍ਹਾਂ 69 ਸਾਲ ਦੀ ਉਮਰ ਵਿਚ ਅੱਜ ਸਵੇਰੇ ਆਖ਼ਰੀ ਸਾਹ ਲਿਆ। ਆਪਣੇ ਜ਼ਮਾਨੇ ਵਿਚ ਪੰਜਾਬੀ ਫ਼ਿਲਮਾਂ ਦੀ "ਹੇਮਾ ਮਾਲਿਨੀ" ਵਜੋਂ ਮਸ਼ਹੂਰ ਰਹੀ ਦਿਲਜੀਤ ਕੌਰ ਨੇ 100 ਵੱਧ ਪੰਜਾਬੀ ਫ਼ਿਲਮਾਂ ਵਿਚ ਕੰਮ ਕੀਤਾ ਸੀ ਅਤੇ ਦਰਜਨ ਦੇ ਕਰੀਬ ਹਿੰਦੀ ਫ਼ਿਲਮਾਂ ਵਿਚ ਵੀ ਅਦਾਕਾਰੀ ਕੀਤੀ ਸੀ।
ਉਹ ਪਿਛਲੇ ਕਈ ਸਾਲਾਂ ਤੋਂ ਗੁਮਨਾਮੀ ਦੀ ਜ਼ਿੰਦਗੀ ਜੀ ਰਹੇ ਸਨ ਅਤੇ ਬਿਮਾਰ ਚਲੇ ਆ ਰਹੇ ਸਨ। ਉਹ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਐਤੀਆਣਾ ਦੀ ਰਹਿਣ ਵਾਲੀ ਸੀ। ਦੱਸਿਆ ਜਾ ਰਿਹਾ ਹੈ ਕਿ ਅੱਜ ਦੁਪਹਿਰ 12 ਵਜੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਪੰਜਾਬੀ ਫ਼ਿਲਮਾਂ ਦੀ ਅਦਾਕਾਰਾ ਦਲਜੀਤ ਕੌਰ ਦੇ ਦੇਹਾਂਤ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਫਿਲਮ ਜਗਤ ਵਿਚ ਸੋਗ ਦੀ ਲਹਿਰ ਹੈ।
ਇਹ ਵੀ ਪੜ੍ਹੋ : ਨਾਰਕੋਟਿਕ ਕੰਟਰੋਲ ਬਿਊਰੋ ਵੱਲੋਂ 20 ਕਿਲੋ ਹੈਰੋਇਨ ਦੀ ਖੇਪ ਬਰਾਮਦ , ਮੁਲਜ਼ਮ ਦਾ ਮਿਲਿਆ 6 ਦਿਨ ਦਾ ਰਿਮਾਂਡ
ਦੱਸਿਆ ਜਾ ਰਿਹਾ ਹੈ ਕਿ ਦਲਜੀਤ ਕੌਰ ਨੂੰ ਆਪਣੇ ਜੀਵਨ ਬਾਰੇ ਕਾਫ਼ੀ ਚੀਜ਼ਾਂ ਯਾਦ ਨਹੀਂ ਸੀ। ਵੀਰਵਾਰ ਨੂੰ ਉਨ੍ਹਾਂ ਨੇ ਆਖਰੀ ਸਾਂਹ ਲਏ ਅਤੇ ਦੁਨੀਆਂ ਨੂੰ ਅਲਵਿਦਾ ਕਹਿ ਗਏ। ਦਲਜੀਤ ਕੌਰ ਦਾ ਪਰਿਵਾਰ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਐਤੀਆਣਾ ਦਾ ਵਸਨੀਕ ਸੀ, ਜਦਕਿ ਉਨ੍ਹਾਂ ਦਾ ਕਾਰੋਬਾਰ ਪੱਛਮੀ ਬੰਗਾਲ ਵਿੱਚ ਸੀ। ਹਾਲਾਂਕਿ ਪਿਛਲੇ ਕੁਝ ਸਾਲਾਂ ਤੋਂ ਉਹ ਗੰਭੀਰ ਮਾਨਸਿਕ ਰੋਗ ਤੋਂ ਪੀੜਤ ਸਨ। ਇਸ ਕਰਕੇ ਉਨ੍ਹਾਂ ਨੂੰ ਮੁੰਬਈ ਤੋਂ ਲੁਧਿਆਣਾ ਲੈ ਕੇ ਗਏ ਸੀ।
ਇੱਕ ਸਮਾਂ ਸੀ ਜੱਦੋਂ ਦਲਜੀਤ ਨੇ ਪੰਜਾਬੀ ਫਿਲਮ ਇੰਡਸਟਰੀ 'ਤੇ ਰਾਜ ਕੀਤਾ ਸੀ ਅਤੇ ਕਈ ਹਿੱਟ ਹਿੰਦੀ ਫਿਲਮਾਂ ਵਿੱਚ ਵੀ ਕੰਮ ਕੀਤਾ ਸੀ। ਮਿਲੀ ਜਾਣਕਾਰੀ ਮੁਤਾਬਕ ਸਾਲ 2001 ਵਿੱਚ ਦਲਜੀਤ ਕੌਰ ਨੇ ਫ਼ਿਲਮੀ ਜਗਤ ਵਿੱਚ ਦੁਬਾਰਾ ਕੰਮ ਕਰਨਾ ਸ਼ੁਰੂ ਕੀਤਾ ਸੀ ਅਤੇ ਉਹ ਮਾਂ ਅਤੇ ਹੋਰ ਭੂਮਿਕਾਵਾਂ ਵਿੱਚ ਨਜ਼ਰ ਆਏ ਸਨ। ਉਂਨ੍ਹਾ ਨੇ ਪੰਜਾਬੀ ਫਿਲਮ 'ਸਿੰਘ ਵਰਸਿਜ਼ ਕੌਰ' ਵਿੱਚ ਗਿੱਪੀ ਗਰੇਵਾਲ ਦੀ ਮਾਂ ਦਾ ਕਿਰਦਾਰ ਵੀ ਨਿਭਾਇਆ ਸੀ।
ਇੱਕ ਸਮਾਂ ਸੀ ਜੱਦੋਂ ਦਲਜੀਤ ਨੇ ਪੰਜਾਬੀ ਫਿਲਮ ਇੰਡਸਟਰੀ 'ਤੇ ਰਾਜ ਕੀਤਾ ਸੀ ਅਤੇ ਕਈ ਹਿੱਟ ਹਿੰਦੀ ਫਿਲਮਾਂ ਵਿੱਚ ਵੀ ਕੰਮ ਕੀਤਾ ਸੀ। ਮਿਲੀ ਜਾਣਕਾਰੀ ਮੁਤਾਬਕ ਸਾਲ 2001 ਵਿੱਚ ਦਲਜੀਤ ਕੌਰ ਨੇ ਫ਼ਿਲਮੀ ਜਗਤ ਵਿੱਚ ਦੁਬਾਰਾ ਕੰਮ ਕਰਨਾ ਸ਼ੁਰੂ ਕੀਤਾ ਸੀ ਅਤੇ ਉਹ ਮਾਂ ਅਤੇ ਹੋਰ ਭੂਮਿਕਾਵਾਂ ਵਿੱਚ ਨਜ਼ਰ ਆਏ ਸਨ। ਉਂਨ੍ਹਾ ਨੇ ਪੰਜਾਬੀ ਫਿਲਮ 'ਸਿੰਘ ਵਰਸਿਜ਼ ਕੌਰ' ਵਿੱਚ ਗਿੱਪੀ ਗਰੇਵਾਲ ਦੀ ਮਾਂ ਦਾ ਕਿਰਦਾਰ ਵੀ ਨਿਭਾਇਆ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਿਹਤ
ਪੰਜਾਬ
ਸਿਹਤ
ਵਿਸ਼ਵ
Advertisement