Afsana Khan: ਅਫਸਾਨਾ ਖਾਨ ਨੇ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੇ ਜਤਾਇਆ ਸੋਗ, ਬੋਲੀ- ਬਾਦਲ ਸਾਹਿਬ ਵਰਗਾ ਰਾਜਨੀਤੀ 'ਚ ਨਾਂ ਸੀ ਤੇ ਨਾ ਹੋਣਾ...
Afsana Khan On Praksh Badal Death: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ 95 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੂੰ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ...
Afsana Khan On Praksh Badal Death: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ 95 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੂੰ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ ਇੱਕ ਹਫ਼ਤਾ ਪਹਿਲਾਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਏ। ਦੱਸ ਦੇਈਏ ਕਿ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੇ ਰਾਜਨੀਤਿਕ ਦੇ ਨਾਲ-ਨਾਲ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਸਿਤਾਰਿਆਂ ਨੇ ਵੀ ਡੂੰਘਾ ਦੁੱਖ ਜਤਾਇਆ ਹੈ। ਇਸ ਵਿਚਕਾਰ ਆਪਣੇ ਟੋਰਾਂਟੋ ਕੰਸਰਟ ਵਿੱਚ ਵਿਅਸਤ ਅਫਸਾਨਾ ਖਾਨ ਨੇ ਵੀ ਡੂੰਘਾ ਦੁੱਖ ਜਤਾਇਆ ਹੈ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਭਾਵੁਕ ਗੱਲ ਕਹੀ ਹੈ।
ਜਾਣਕਾਰੀ ਲਈ ਦੱਸ ਦੇਈਏ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਅਫਸਾਨਾ ਖਾਨ ਸਣੇ ਉਨ੍ਹਾਂ ਦੇ ਪੂਰੇ ਪਰਿਵਾਰ ਨਾਲ ਦੇਖਿਆ ਗਿਆ ਸੀ। ਜਿਸ ਤੋਂ ਬਾਅਦ ਇਹ ਕਿਹਾ ਜਾ ਸਕਦਾ ਹੈ ਕਿ ਉਹ ਉਨ੍ਹਾਂ ਦੇ ਪਰਿਵਾਰ ਦੇ ਬੇਹੱਦ ਕਰੀਬ ਸੀ। ਇਸ ਦੌਰਾਨ ਪ੍ਰਕਾਸ਼ ਸਿੰਘ ਬਾਦਲ ਉਨ੍ਹਾਂ ਦੇ ਘਰ ਕਿਸੇ ਸਮਾਗਮ ਦਾ ਹਿੱਸਾ ਬਣੇ ਵੀ ਦਿਖਾਈ ਦਿੱਤੇ। ਤੁਸੀ ਵੀ ਵੇਖੋ ਇਹ ਵੀਡੀਓ...
View this post on Instagram
ਮਿਲੀ ਜਾਣਕਾਰੀ ਅਨੁਸਾਰ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਬੁੱਧਵਾਰ ਸਵੇਰੇ 10:00 ਤੋਂ 12:00 ਵਜੇ ਤੱਕ ਚੰਡੀਗੜ੍ਹ ਦੇ ਸੈਕਟਰ 28 ਸਥਿਤ ਪਾਰਟੀ ਦਫਤਰ ਵਿਖੇ ਲਿਆਂਦਾ ਜਾਵੇਗਾ। ਲੋਕਾਂ ਨੂੰ ਇੱਥੇ ਉਨ੍ਹਾਂ ਦੇ ਦਰਸ਼ਨ ਕਰਵਾਏ ਜਾਣਗੇ। ਇਸ ਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਦੇ ਜੱਦੀ ਪਿੰਡ ਲਿਜਾਇਆ ਜਾਵੇਗਾ, ਜਿੱਥੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
View this post on Instagram
ਕਾਬਿਲੇਗੌਰ ਹੈ ਕਿ ਅਫਸਾਨਾ ਖਾਨ ਇਨ੍ਹੀਂ ਦਿਨੀਂ ਆਪਣੇ ਟੋਰਾਂਟੋ ਕੰਸਰਟ ਵਿੱਚ ਵਿਅਸਤ ਹੈ। ਇਸ ਵਿਚਕਾਰ ਉਨ੍ਹਾਂ ਲਈ ਇਹ ਬੁਰੀ ਖਬਰ ਸਾਹਮਣੇ ਆਈ। ਵਰਕਫਰੰਟ ਦੀ ਗੱਲ ਕਰਿਏ ਤਾਂ ਅਫਸਾਨਾ ਖਾਨ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਇੱਕ ਤੋਂ ਬਾਅਦ ਇੱਕ ਕਈ ਸੁਪਰਹਿੱਟ ਗੀਤ ਦੇ ਚੁੱਕੀ ਹੈ। ਜਿਸ ਨੂੰ ਪ੍ਰਸ਼ੰਸ਼ਕਾਂ ਨੇ ਭਰਮਾ ਹੁੰਗਾਰਾ ਦਿੱਤਾ।