Amar Noori drove the tractor: ਪੰਜਾਬੀ ਗਾਇਕ ਅਤੇ ਅਦਾਕਾਰਾ ਅਮਰ ਨੂਰੀ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਨ੍ਹਾਂ ਆਪਣੀ ਗਾਇਕੀ ਦੇ ਨਾਲ-ਨਾਲ ਖੂਬਸੂਰਤੀ ਅਤੇ ਸਾਦਗੀ ਭਰੇ ਅੰਦਾਜ਼ ਨਾਲ ਵੀ ਪ੍ਰਸ਼ੰਸ਼ਕਾਂ ਨੂੰ ਦੀਵਾਨਾ ਬਣਾਇਆ ਹੈ। ਦੱਸ ਦੇਈਏ ਕਿ ਫਿਲਮਾਂ ਅਤੇ ਆਪਣੇ ਗੀਤਾਂ ਦੇ ਨਾਲ-ਨਾਲ ਅਮਰ ਨੂਰੀ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸ਼ਕਾਂ ਵਿੱਚ ਹਮੇਸ਼ਾ ਐਕਟਿਵ ਰਹਿੰਦੀ ਹੈ। ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓ ਅਕਸਰ ਸਾਂਝੇ ਕਰਦੇ ਰਹਿੰਦੀ ਹੈ। ਹਾਲ ਹੀ ਵਿੱਚ ਗਾਇਕਾ ਵੱਲੋਂ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਜਿਸ ਵਿੱਚ ਉਹ ਟਰੈਕਟਰ ਚਲਾਉਂਦੇ ਹੋਏ ਦਿਖਾਈ ਦੇ ਰਹੀ ਹੈ। ਤੁਸੀ ਵੀ ਵੇਖੋ ਇਹ ਵੀਡੀਓ...

ਅਮਰ ਨੂਰੀ ਵੱਲੋਂ ਇਹ ਵੀਡੀਓ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸਾਂਝਾ ਕੀਤਾ ਗਿਆ ਹੈ। ਜਿਸ ਨੂੰ ਕੈਪਸ਼ਨ ਦਿੰਦੇ ਹੋਏ ਉਨ੍ਹਾਂ ਲਿਖਿਆ, ਜੈ ਜਵਾਨ... ਜੈ ਕਿਸਾਨ...ਇਸ ਵੀਡੀਓ ਨੂੰ ਦਰਸ਼ਕ ਵੀ ਬੇਹੱਦ ਪਸੰਦ ਕਰ ਰਹੇ ਹਨ। ਉੱਥੇ ਹੀ ਗਾਇਕਾ ਨੂੰ ਟਰੈਕਟਰ ਚਲਾਉਂਦੇ ਦੇਖ ਉਨ੍ਹਾਂ ਦੀ ਡਰਾਈਵਿੰਗ ਦੀ ਤਾਰੀਫ ਵੀ ਕਰ ਰਹੇ ਹਨ। ਇੱਕ ਪ੍ਰਸ਼ੰਸ਼ਕ ਨੇ ਕਮੈਂਟ ਕਰ ਲਿਖਿਆ, ਬਹੁਤ ਵਧੀਆ ਡਰਾਈਵਿੰਗ। ਇੱਕ ਹੋਰ ਪ੍ਰਸ਼ੰਸ਼ਕ ਨੇ ਕਮੈਂਟ ਕਰ ਕਿਹਾ ਵਾਹ ਮਨ ਖੁਸ਼ ਹੋ ਗਿਆ ਇਹ ਸਭ ਦੇਖ ਕੇ ਨੂਰੀ ਭੈਣ...

 ਦੱਸ ਦੇਈਏ ਕਿ ਅਮਰ ਨੂਰੀ 21 ਅਪ੍ਰੈਲ ਨੂੰ ਫਿਲਮ ਅੰਨ੍ਹੀ ਦਿਆ ਮਜ਼ਾਕ ਏ ਵਿੱਚ ਦਿਖਾਈ ਦਿੱਤੀ। ਇਸ ਵਿੱਚ ਐਮੀ ਵਿਰਕ ਅਤੇ ਪਰੀ ਪੰਧੇਰ ਤੋਂ ਇਲਾਵਾ ਅਮਰ ਨੂਰੀ, ਨਿਰਮਲ ਰਿਸ਼ੀ ਅਹਿਮ ਭੂਮਿਕਾ ਵਿੱਚ ਦਿਖਾਈ ਦਿੱਤੀਆਂ ਹਨ। ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਬੇਹੱਦ ਸਰਾਹਿਆ ਜਾ ਰਿਹਾ ਹੈ। ਫਿਲਮ ਵਿੱਚ ਕਾਮੇਡੀ ਦੇ ਨਾਲ-ਨਾਲ ਰੋਮਾਂਸ ਅਤੇ ਭਾਵੁਕ ਕਰ ਦੇਣ ਵਾਲੇ ਸੀਨ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੇ ਹਨ। ਇਸ ਫਿਲਮ ਤੋਂ ਇਲਾਵਾ ਅਮਰ ਨੂਰੀ ਨੂੰ ਫਿਲਮ ਉਡੀਕਾਂ ਤੇਰੀਆਂ ਵਿੱਚ ਵੀ ਵੇਖਿਆ ਗਿਆ। ਇਸ ਫਿਲਮ ਵਿੱਚ ਵੀ ਉਨ੍ਹਾਂ ਦੀ ਅਦਾਕਾਰੀ ਨੇ ਪ੍ਰਸ਼ੰਸ਼ਕਾਂ ਨੂੰ ਬੇਹੱਦ ਪ੍ਰਭਾਵਿਤ ਕੀਤਾ।