Punjabi Singer Ammy Virk's father was elected Sarpanch: ਪੰਜਾਬੀ ਗਾਇਕ ਅਤੇ ਅਦਾਕਾਰ ਐਮੀ ਵਿਰਕ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੀ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ਵਿੱਚ ਵੀ ਖੂਬ ਨਾਂਅ ਕਮਾਇਆ ਹੈ। ਦੱਸ ਦੇਈਏ ਕਿ ਇਨ੍ਹੀਂ ਦਿਨੀਂ ਗਾਇਕ ਆਪਣੇ ਪਿਤਾ ਨੂੰ ਲੈ ਸੁਰਖੀਆਂ ਬਟੋਰ ਰਹੇ ਹਨ। ਦਰਅਸਲ, ਪੰਜਾਬੀ ਗਾਇਕ ਦੇ ਪਿਤਾ ਕੁਲਜੀਤ ਸਿੰਘ ਨੂੰ ਪਟਿਆਲਾ ਦੇ ਨਾਭਾ ਸਥਿਤ ਲੋਹਾਰ ਮਾਜਰਾ ਬਲਾਕ ਦਾ ਸਰਪੰਚ ਚੁਣਿਆ ਗਿਆ ਹੈ।


ਜਾਣਕਾਰੀ ਲਈ ਦੱਸ ਦੇਈਏ ਕਿ ਗਾਇਕ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਪਿੰਡ ਵਾਸੀਆਂ ਵੱਲੋਂ ਸਰਬਸੰਮਤੀ ਨਾਲ ਸਰਪੰਚ ਚੁਣ ਲਿਆ ਗਿਆ ਹੈ। ਨਾਭਾ ਬਲਾਕ ਦੇ ਪਿੰਡ ਲੋਹਾਰ ਮਾਜਰਾ ਦੇ ਜੰਮਪਲ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੇ ਪਿੰਡ ਵਾਸੀਆਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਮਨਾਈ।


Read More: Punjabi Singer Accident: ਮਸ਼ਹੂਰ ਪੰਜਾਬੀ ਗਾਇਕ ਦੀ ਗੱਡੀ ਦੀ ਟਰੈਕਟਰ-ਟਰਾਲੀ ਨਾਲ ਜ਼ਬਰਦਸਤ ਟੱਕਰ, 2 ਦੀ ਮੌਤ 4 ਗੰਭੀਰ ਜ਼ਖਮੀ



ਸਮਾਜ ਭਲਾਈ ਦੇ ਕੰਮ ਕਰਦੇ ਐਮੀ ਵਿਰਕ ਦੇ ਪਿਤਾ


ਕੁਝ ਪ੍ਰਸ਼ੰਸਕ ਇਸ ਗੱਲ ਤੋਂ ਸ਼ਾਇਦ ਹੀ ਜਾਣੂ ਹੋਣਗੇ ਕਿ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਪਹਿਲਾਂ ਵੀ ਪਿੰਡ ਵਿੱਚ ਸਮਾਜ ਭਲਾਈ ਦੇ ਕੰਮ ਕਰਦੇ ਰਹੇ ਹਨ ਅਤੇ ਹੁਣ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਸਰਬਸੰਮਤੀ ਨਾਲ ਸਰਪੰਚ ਚੁਣ ਕੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਇਸ ਮੌਕੇ ਐਮੀ ਵਿਰਕ ਦਾ ਪਰਿਵਾਰ ਅਤੇ ਪਿੰਡ ਵਾਸੀ ਵੀ ਕਾਫੀ ਖੁਸ਼ ਨਜ਼ਰ ਆ ਰਹੇ ਹਨ, ਕਿਉਂਕਿ ਪਿੰਡ ਲੋਹਾਰ ਮਾਜਰਾ ਐਮੀ ਵਿਰਕ ਦੇ ਨਾਂ ਨਾਲ ਮਸ਼ਹੂਰ ਹੈ।


ਸਰਪੰਚ ਬਣਨ ਤੋਂ ਬਾਅਦ ਬੋਲੇ ਕੁਲਜੀਤ ਸਿੰਘ


ਸਰਪੰਚ ਚੁਣੇ ਜਾਣ ਤੋਂ ਬਾਅਦ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੇ ਦੱਸਿਆ- ਪਿੰਡ ਵਾਸੀਆਂ ਨੇ ਇਹ ਫੈਸਲਾ ਲਿਆ ਹੈ। ਅਸੀਂ ਪਿੰਡ ਦੇ ਆਗੂ ਰਹੇ ਹਾਂ ਅਤੇ ਪਹਿਲਾਂ ਵੀ ਪਿੰਡ ਦੇ ਕੰਮ ਕੀਤੇ ਹਨ ਅਤੇ ਹੁਣ ਫੈਸਲਾ ਪਿੰਡ ਦੀਆਂ ਔਰਤਾਂ ਨੇ ਲਿਆ ਹੈ। ਮੈਂ ਇਸ ਨੂੰ ਪੂਰੀ ਲਗਨ ਨਾਲ ਕਰਾਂਗਾ ਅਤੇ ਜੋ ਪਿੰਡ ਦੀ ਪਹਿਲਕਦਮੀ 'ਤੇ ਕੰਮ ਕਰਨ ਜਾ ਰਹੇ ਹਨ, ਉਹ ਪਿੰਡ ਦੀ ਤਸਵੀਰ ਬਦਲ ਦੇਣਗੇ।


ਪਿੰਡ ਦੇ ਪੰਚ ਗੁਰਚਰਨ ਸਿੰਘ ਸੇਖੋਂ ਨੇ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਲਿਆ ਗਿਆ ਇਹ ਫੈਸਲਾ ਬਹੁਤ ਵਧੀਆ ਹੈ। ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਸਰਬਸੰਮਤੀ ਨਾਲ ਸਰਪੰਚ ਚੁਣਿਆ ਗਿਆ ਕਿਉਂਕਿ ਸਰਬਸੰਮਤੀ ਨਾਲ ਸਰਪੰਚ ਚੁਣੇ ਜਾਣ ਨਾਲ ਪਿੰਡ ਵਿੱਚ ਸਮਾਜ ਦਾ ਦਬਦਬਾ ਕਾਇਮ ਰਹੇਗਾ। ਇਸਦੇ ਨਾਲ ਹੀ ਐਮੀ ਵਿਰਕ ਨੂੰ ਪ੍ਰਸ਼ੰਸਕਾਂ ਦੇ ਨਾਲ-ਨਾਲ ਫਿਲਮੀ ਸਿਤਾਰਿਆਂ ਵੱਲੋਂ ਵੀ ਵਧਾਈਆਂ ਮਿਲ ਰਹੀਆਂ ਹਨ।