Gaddi Jaandi Ae Chalaangaan Maardi Title Track: ਪੰਜਾਬੀ ਗਾਇਕ ਅਤੇ ਅਦਾਕਾਰ ਐਮੀ ਵਿਰਕ ਇੰਨੀ ਦਿਨੀਂ ਆਪਣੀ ਅਪਕਮਿੰਗ ਫਿਲਮ 'ਗੱਡੀ ਜਾਂਦੀ ਏ ਛਲਾਂਗਾ ਮਾਰਦੀ’ ਨੂੰ ਲੈ ਸੁਰਖੀਆਂ ਵਿੱਚ ਹਨ। ਦੱਸ ਦੇਈਏ ਕਿ ਫਿਲਮ ਦਾ ਟਾਈਟਲ ਟ੍ਰੈਕ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਗੀਤ ਵਿੱਚ ਐਮੀ ਵਿਰਕ ਸਣੇ ਬੀਨੂੰ ਢਿੱਲੋਂ ਦਾ ਅੰਦਾਜ਼ ਅਤੇ ਅਦਾਕਾਰਾ ਜੈਸਮੀਨ ਬਾਜਵਾ ਦੀਆਂ ਅਦਾਵਾਂ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਰਹੀਆਂ ਹਨ। ਫਿਲਹਾਲ ਤੁਸੀ ਵੀ ਸੁਣੋ ਫਿਲਮ ਦਾ ਸ਼ਾਨਦਾਰ ਟਾਈਟਲ ਟ੍ਰੈਕ...
ਦੱਸ ਦੇਈਏ ਕਿ 'ਗੱਡੀ ਜਾਂਦੀ ਏ ਛਲਾਂਗਾ ਮਾਰਦੀ’ ਗੀਤ ਨੂੰ ਕਪਤਾਨ ਵੱਲੋਂ ਲਿਖਿਆ ਅਤੇ ਐੱਨ ਵੀ ਵੱਲੋਂ ਮਿਊਜ਼ਿਕ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਫਿਲਮ ਦਾ ਟਰੇਲਰ ਰਿਲੀਜ਼ ਹੋਇਆ ਸੀ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਗਿਆ।
ਜਾਣੋ ਕੀ ਹੈ ਫਿਲਮ ਦੀ ਕਹਾਣੀ
ਦੱਸ ਦੇਈਏ ਕਿ ਫਿਲਮ ਦਾਜ ਦੇ ਲੋਭੀ ਮਾਪਿਆਂ ਦੀ ਕਹਾਣੀ ਨੂੰ ਬਿਆਨ ਕਰਦਾ ਹੈ। ਜੋ ਕਿ ਆਪਣੇ ਐਮਬੀਏ ਪਾਸ ਮੁੰਡੇ ਲਈ ਅਜਿਹੀ ਕੁੜੀ ਦੀ ਤਲਾਸ਼ 'ਚ ਹਨ, ਜਿਸ ਦਾ ਪਰਿਵਾਰ ਉਨ੍ਹਾਂ ਨੂੰ ਕਾਰ ਗਿਫਟ ਕਰ ਸਕੇ। ਇਸ ਫ਼ਿਲਮ ‘ਚ ਜਿੱਥੇ ਦਾਜ ਵਰਗੀ ਕੁਰੀਤੀ ਨੂੰ ਵਿਖਾਉਣ ਦੀ ਕੋਸ਼ਿਸ਼ ਹੋਵੇਗੀ, ਉੱਥੇ ਹੀ ਇਸ ਗੰਭੀਰ ਮੁੱਦੇ ਨੂੰ ਦਰਸਾਉਣ ਦੇ ਨਾਲ-ਨਾਲ ਕਾਮੇਡੀ ਦੇ ਨਾਲ ਇਹ ਪ੍ਰਸ਼ੰਸਕਾਂ ਨੂੰ ਹਸਾਉਣ ਵਿੱਚ ਕਾਮਯਾਬ ਹੋਵੇਗੀ। ਇਸ ਫਿਲਮ ਦਾ ਨਿਰਦੇਸ਼ਨ ਸਮੀਪ ਕੰਗ ਕੀਤਾ ਗਿਆ ਹੈ। ਇਸ ਫ਼ਿਲਮ ਦਾ ਦਰਸ਼ਕ ਵੀ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ। ਦੱਸ ਦੇਈਏ ਕਿ ਇਹ ਫ਼ਿਲਮ 28 ਸਤੰਬਰ ਨੂੰ ਰਿਲੀਜ਼ ਹੋਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।