Punjabi Singer Arjan Dhillon: ਪੰਜਾਬੀ ਗਾਇਕ ਅਰਜੁਨ ਢਿੱਲੋਂ ਨੇ ਆਪਣੀ ਗਾਇਕੀ ਰਾਹੀਂ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਵਿਚਾਲੇ ਵੀ ਵੱਖਰੀ ਪਛਾਣ ਬਣਾਈ ਹੈ। ਦੱਸ ਦੇਈਏ ਕਿ ਕਲਾਕਾਰ ਆਪਣੇ ਗੀਤਾਂ ਰਾਹੀਂ ਦੁਨੀਆਂ ਭਰ ਵਿੱਚ ਸੁਰਖੀਆਂ ਬਟੋਰ ਰਿਹਾ ਹੈ। ਇਸ ਵਿਚਾਲੇ ਗਾਇਕ ਦੇ ਪ੍ਰਸ਼ੰਸਕਾਂ ਲਈ ਬੁਰੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਹਰ ਕਿਸੇ ਦਾ ਦਿਲ ਤੋੜ ਦਿੱਤਾ ਹੈ।
ਦੱਸ ਦੇਈਏ ਕਿ ਗਾਇਕ ਅਰਜੁਨ ਢਿੱਲੋਂ ਆਪਣੇ ਸ਼ੋਅ ਨੂੰ ਲੈ ਕੇ ਸੁਰਖੀਆਂ ਵਿੱਚ ਬਣੇ ਹੋਏ ਹਨ। ਹਾਲ ਹੀ ਵਿੱਚ, ਗਾਇਕ ਅਤੇ ਗੀਤਕਾਰ ਦਾ ਪੀਯੂ, ਚੰਡੀਗੜ੍ਹ ਵਿਖੇ ਇੱਕ ਸ਼ੋਅ ਹੋਣਾ ਸੀ, ਜਿਸਨੂੰ ਰੱਦ ਕਰ ਦਿੱਤਾ ਗਿਆ ਹੈ। ਸ਼ੋਅ ਰੱਦ ਕਰਨ ਦਾ ਕਾਰਨ ਲੋਕਾਂ ਦੀ ਵੱਡੀ ਭੀੜ ਦੱਸਿਆ ਜਾ ਰਿਹਾ ਹੈ, ਕਿਉਂਕਿ ਯੂਨੀਵਰਸਿਟੀ ਦੇ ਅੰਦਰ ਅਤੇ ਬਾਹਰ ਭਾਰੀ ਟ੍ਰੈਫਿਕ ਜਾਮ ਸੀ।
ਇਸ ਸਬੰਧੀ ਢਿੱਲੋਂ ਨੇ ਆਪਣੇ ਇੰਸਟਾ ਅਕਾਊਂਟ 'ਤੇ ਕੁਝ ਸਟੋਰੀਜ਼ ਵੀ ਪੋਸਟ ਕੀਤੀਆਂ ਹਨ, ਜਿਸ ਵਿੱਚ ਉਹ ਆਪਣੇ ਪ੍ਰਸ਼ੰਸਕਾਂ ਨੂੰ ਦੱਸ ਰਹੇ ਹਨ ਕਿ ਪ੍ਰਬੰਧਾਂ ਦੀ ਘਾਟ ਕਾਰਨ ਸ਼ੋਅ ਰੱਦ ਕਰ ਦਿੱਤਾ ਗਿਆ ਹੈ ਅਤੇ ਪ੍ਰਸ਼ਾਸਨ ਨੇ ਬਿਹਤਰ ਪ੍ਰਬੰਧਾਂ ਨਾਲ ਸ਼ੋਅ ਦੁਬਾਰਾ ਕਰਵਾਉਣ ਲਈ ਕਿਹਾ ਹੈ। ਨਵੀਂ ਤਰੀਕ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ, ਜਲਦੀ ਮਿਲਦੇ ਹਾਂ।"
ਇਸਦੇ ਨਾਲ ਹੀ ਗਾਇਕ ਨੇ ਆਪਣੇ ਪ੍ਰਸ਼ੰਸਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪੀਯੂ ਵਾਲੇ ਸਾਰੇ ਜਿੰਨੇ ਪਹੁੰਚੇ ਨੇ, ਬੇਨਤੀ ਆ ਹਿਸਾਬ ਵਿੱਚ ਕਰੋ ਕੰਮ ਮਾੜ੍ਹਾ ਜਿਹਾ, ਪ੍ਰਸ਼ਾਸ਼ਨ ਨੇ ਇਦਾ ਸ਼ੁਰੂ ਨਹੀਂ ਕਰ ਦੇਣਾ ਸ਼ੋਅ...
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।