Punjabi Singer Babbu Maan: ਪੰਜਾਬੀ ਗਾਇਕ ਬੱਬੂ ਮਾਨ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਹ ਪਿਛਲੇ 3 ਦਹਾਕਿਆਂ ਤੋਂ ਪੰਜਾਬੀ ਸੰਗੀਤ 'ਤੇ ਰਾਜ ਕਰਦੇ ਆ ਰਹੇ ਹਨ। ਉਨ੍ਹਾਂ ਨੇ ਆਪਣੇ 30 ਸਾਲਾਂ ਤੋਂ ਵੱਧ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਸੁਪਰਹਿੱਟ ਗਾਣੇ ਦਿੱਤੇ ਹਨ। ਉਨ੍ਹਾਂ ਦੇ ਗਾਏ ਕਈ ਗੀਤ ਪ੍ਰਸ਼ੰਸਕਾਂ ਦੀ ਜ਼ੁਬਾਨ 'ਤੇ ਸੁਣਨ ਨੂੰ ਮਿਲਦੇ ਹਨ। ਉਹ ਆਪਣੇ ਗੀਤਾਂ ਕਰਕੇ ਅਕਸਰ ਹੀ ਸੁਰਖੀਆਂ 'ਚ ਰਹਿੰਦੇ ਹਨ। ਪਰ ਇਸ ਵਾਰ ਗਾਇਕ ਕਿਸੇ ਹੋਰ ਵਜ੍ਹਾ ਕਰਕੇ ਇੰਟਰਨੈੱਟ ਉੱਪਰ ਛਾਏ ਹੋਏ ਹਨ। ਆਖਿਰ ਇਸਦੀ ਵਜ੍ਹਾ ਕੀ ਹੈ ਇਸ ਵੀਡੀਓ ਰਾਹੀਂ ਜਾਣੋ...
ਦੱਸ ਦੇਈਏ ਕਿ ਹਾਲ ਹੀ ਵਿੱਚ, ਗਾਇਕ ਨੇ ਬੱਬੂ ਮਾਨ ਆਪਣੇ ਪ੍ਰਸ਼ੰਸਕਾਂ ਨੂੰ ਇੱਕ ਤੋਹਫ਼ਾ ਦਿੱਤਾ ਹੈ, ਜਿਸਨੂੰ ਦੇਖਣ ਤੋਂ ਬਾਅਦ ਪ੍ਰਸ਼ੰਸਕ ਕਲਾਕਾਰ ਦੀ ਪ੍ਰਸ਼ੰਸਾ ਕਰਦੇ ਨਹੀਂ ਥੱਕ ਰਹੇ ਹਨ। ਦਰਅਸਲ, ਗਾਇਕ ਬੱਬੂ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਆਪਣੇ ਹੱਥ 'ਤੇ ਟੈਟੂ ਬਣਵਾਉਂਦੇ ਦਿਖਾਈ ਦੇ ਰਹੇ ਹਨ। ਦੱਸ ਦੇਈਏ ਕਿ ਗਾਇਕ ਨੇ ਆਪਣੀ ਬਾਂਹ 'ਤੇ ਆਪਣਾ ਨਾਮ ਨਹੀਂ ਲਿਖਵਾਇਆ ਹੈ ਪਰ ਲਵ ਮਾਈ ਫੈਨਜ਼ ਹੈ, ਜਿਸਨੂੰ ਦੇਖਣ ਤੋਂ ਬਾਅਦ ਪ੍ਰਸ਼ੰਸਕਾਂ ਦੇ ਚਿਹਰੇ ਖਿੜ ਗਏ ਅਤੇ ਪੋਸਟ ਤੇ ਕਮੈਂਟਸ ਦਾ ਹੜ੍ਹ ਆ ਗਿਆ। ਇਸ ਦੇ ਨਾਲ ਹੀ, ਗਾਇਕ ਨੇ ਇਸ ਵੀਡੀਓ ਨੂੰ ਕੈਪਸ਼ਨ ਦਿੱਤਾ - ਮੈਂ ਆਪਣੇ ਫੈਨਜ਼ ਦਾ ਫੈਨ ਹਾਂ।
ਫੈਨਜ਼ ਨੇ ਕੀਤੇ ਕਮੈਂਟਸ...
ਪੰਜਾਬੀ ਗਾਇਕ ਬੱਬੂ ਮਾਨ ਦੀ ਇਸ ਪੋਸਟ ਉੱਪਰ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ, ਜਿਸ ਉੱਪਰ ਹਰ ਕੋਈ ਪਿਆਰ ਬਰਸਾ ਰਿਹਾ ਹੈ। ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ਜਿਉਂਦਾ ਰਹਿ ਬਾਈ ਸਾਡੀ ਉਮਰ ਵੀ ਤੈਨੂੰ ਲੱਗ ਜੇ ਬਾਈ ❤️🌸। ਇਸਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਚੜ੍ਹਦੀ ਕਲਾ ਦਾ ਪ੍ਰਤੀਕ ਬੱਬੂ ਮਾਨ ❤️💐🙏। ਜਦਕਿ ਇੱਕ ਹੋਰ ਨੇ ਕਿਹਾ ਸਵਾਦ ਆ ਗਿਆ ❤️❤️❤️... ਦੱਸ ਦੇਈਏ ਕਿ ਗਾਇਕ ਦੀ ਇਸ ਪੋਸਟ ਉੱਪਰ ਪ੍ਰਸ਼ੰਸਕ ਲਗਾਤਾਰ ਕਮੈਂਟ ਕਰ ਆਪਣਾ ਪਿਆਰ ਜਤਾ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।