Babbu Maan: ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਹ ਆਪਣੇ ਗੀਤਾਂ ਰਾਹੀਂ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਦਾ ਲੰਬੇ ਸਮੇਂ ਤੋਂ ਮਨੋਰੰਜਨ ਕਰਦੇ ਆ ਰਹੇ ਹਨ। ਦੱਸ ਦੇਈਏ ਕਿ ਇਨ੍ਹੀਂ ਦਿਨੀਂ ਪੰਜਾਬੀ ਗਾਇਕ ਆਪਣੇ ਆਸਟ੍ਰੇਲੀਆ ਵਿਖੇ ਮਿਊਜ਼ਿਕਲ ਦੌਰੇ 'ਤੇ ਹਨ। ਇਸ ਦੌਰਾਨ ਪੰਜਾਬੀ ਕਲਾਕਾਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਉੱਪਰ ਪ੍ਰਸ਼ੰਸਕ ਆਪਣੀ ਖੁਸ਼ੀ ਜ਼ਾਹਿਰ ਕਰ ਰਹੇ ਹਨ। ਆਖਿਰ ਇਸ ਵੀਡੀਓ ਵਿੱਚ ਅਜਿਹਾ ਕੀ ਹੈ, ਤੁਸੀ ਵੀ ਵੇਖੋ...



ਦਰਅਸਲ, ਪੰਜਾਬੀ ਗਾਇਕ ਨੇ ਕਿਸਾਨਾਂ ਲਈ 11 ਹਜ਼ਾਰ ਡਾਲਰ ਦੀ ਮਦਦ ਕਰਨ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਬੱਬੂ ਮਾਨ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀ ਸ਼ਾਇਰੀ ਤੇ ਨਿੱਤ ਨਵੇਂ ਪ੍ਰੋਜੈਕਟਸ ਦੇ ਅਪਡੇਟ ਸ਼ੇਅਰ ਕਰਦੇ ਰਹਿੰਦੇ ਹਨ। ਇਸ ਵਿਚਾਲੇ ਬੱਬੂ ਮਾਨ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ਦੇ ਵਿੱਚ ਬੱਬੂ ਮਾਨ ਆਪਣੇ ਲਾਈਵ ਸ਼ੋਅ ਦੇ ਦੌਰਾਨ ਕਿਸਾਨਾਂ ਲਈ ਇੱਕ ਖਾਸ ਅਪੀਲ ਕਰਦੇ ਹੋਏ ਨਜ਼ਰ ਆ ਰਹੇ ਹਨ।





 


 


ਇਸ ਦੌਰਾਨ ਗਾਇਕ ਨੇ ਆਸਟ੍ਰੇਲੀਆ ਦੇ ਕਿਸਾਨ ਭਰਾਵਾਂ ਲਈ 11 ਹਜ਼ਾਰ ਡਾਲਰ ਦੀ ਆਰਥਿਕ ਮਦਦ ਕਰਨ ਦਾ ਐਲਾਨ ਕੀਤਾ ਹੈ। ਇਸਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਕਿਸਾਨਾਂ ਮਜ਼ਦੂਰ ਯੂਨੀਅਨ ਜ਼ਿੰਦਬਾਦ ਦੇ ਨਾਅਰੇ ਵੀ ਲਗਾਏ। ਫੈਨਜ਼ ਬੱਬੂ ਮਾਨ ਦੀ ਇਸ ਵੀਡੀਓ ਉੱਪਰ ਖੂਬ ਪਿਆਰ ਲੁੱਟਾ ਰਹੇ ਹਨ। ਉਨ੍ਹਾੰ ਦਾ ਕਹਿਣਾ ਹੈ ਕਿ ਗਾਇਕ ਵਿਦੇਸ਼ ਦੀ ਧਰਤੀ ਉੱਤੇ ਵੀ ਆਪਣੇ ਕਿਸਾਨ ਭਰਾਵਾਂ ਨੂੰ ਨਹੀਂ ਭੁੱਲੇ। ਗਾਇਕ ਦੇ ਇਸ ਐਲਾਨ ਮਗਰੋਂ ਉਨ੍ਹਾਂ ਦੀ ਚਾਰੇ ਪਾਸੇ ਤਰੀਫਾਂ ਹੋ ਰਹੀਆਂ ਹਨ।


ਯੂਜ਼ਰ ਨੇ ਕੀਤਾ ਟ੍ਰੋਲ


ਦੱਸ ਦੇਈਏ ਕਿ sirfpanjabiyat ਇੰਸਟਾਗ੍ਰਾਮ ਹੈਂਡਲ ਉੱਪਰ ਸ਼ੇਅਰ ਕੀਤੀ ਵੀਡੀਓ ਉੱਪਰ ਯੂਜ਼ਰਸ ਵੱਲ਼ੋਂ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ ਭੇਡਾਂ ਕਿੱਥੇ ਆ, ਇਸਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਕਦੇ ਇੰਡੀਆ ਵਿੱਚ ਵੀ ਦੇ ਦਿਓ ਇੰਨਾ... ਇਸਦੇ ਨਾਲ ਹੀ ਇੱਕ ਹੋਰ ਨੇ ਲਿਖਿਆ, ਕਿਸਾਨ ਤਾਂ ਠੀਕ ਆ ਪਰ ਤੂੰ ਮਜਦੂਰ ਪੱਕਾ ਲੱਗਦਾ ਆ ਮਾਮਾ 😂😂😂... ਇਸਦੇ ਨਾਲ ਹੀ ਇੱਕ ਹੋਰ ਨੇ ਲਿਖਿਆ ਆਸਟ੍ਰੇਲੀਆ ਦੇ ਕਿਸਾਨਾਂ ਲਈ...