Bhupinder Gill: ਪੰਜਾਬੀ ਗਾਇਕ ਭੁਪਿੰਦਰ ਗਿੱਲ ਦਾ ਘਰ ਵੀ ਹੋਇਆ ਜਲ-ਥਲ, ਪਤਨੀ ਗੁਰਜੀਤ ਨੇ ਸਾਂਝੀ ਕੀਤੀ ਵੀਡੀਓ
Singer Bhupinder Gill house was also flooded: ਪੰਜਾਬ 'ਚ ਲਗਾਤਾਰ ਪੈ ਰਹੇ ਮੀਂਹ ਨੇ ਹਾਲਾਤ ਚਿੰਤਾਜਨਕ ਬਣਾ ਦਿੱਤੇ ਹਨ। ਦਰਅਸਲ, ਪਿਛਲੇ ਕੁੱਝ ਦਿਨਾਂ ਤੋਂ ਪੈ ਰਹੇ ਮੀਂਹ ਕਰਕੇ ਪੰਜਾਬ 'ਚ ਹੜ੍ਹ ਕਾਰਨ ਜਲ-ਥਲ ਦੀ ਸਥਿਤੀ ਬਣੀ ਹੋਈ ਹੈ।
Singer Bhupinder Gill house was also flooded: ਪੰਜਾਬ 'ਚ ਲਗਾਤਾਰ ਪੈ ਰਹੇ ਮੀਂਹ ਨੇ ਹਾਲਾਤ ਚਿੰਤਾਜਨਕ ਬਣਾ ਦਿੱਤੇ ਹਨ। ਦਰਅਸਲ, ਪਿਛਲੇ ਕੁੱਝ ਦਿਨਾਂ ਤੋਂ ਪੈ ਰਹੇ ਮੀਂਹ ਕਰਕੇ ਪੰਜਾਬ 'ਚ ਹੜ੍ਹ ਕਾਰਨ ਜਲ-ਥਲ ਦੀ ਸਥਿਤੀ ਬਣੀ ਹੋਈ ਹੈ। ਅਜਿਹੇ 'ਚ ਪੰਜਾਬ ਦੇ ਕਈ ਜ਼ਿਲ੍ਹੇ ਪਾਣੀ 'ਚ ਡੁੱਬੇ ਨਜ਼ਰ ਆਏ। ਇਨ੍ਹਾਂ ਹਾਲਾਂਤਾ ਨੂੰ ਦੇਖਦੇ ਹੋਏ ਪੰਜਾਬੀ ਸਿਨੇਮਾ ਜਗਤ ਨਾਲ ਜੁੜੇ ਸਿਤਾਰਿਆਂ ਨੇ ਚਿੰਤਾ ਜਤਾਉਂਦੇ ਹੋਏ ਪੋਸਟ ਸਾਂਝੀ ਕੀਤੀ ਹੈ। ਇਸ ਵਿਚਾਲੇ ਪੰਜਾਬੀ ਗਾਇਕ ਭੁਪਿੰਦਰ ਗਿੱਲ ਦਾ ਘਰ ਵੀ ਜਲ-ਥਲ ਹੋਇਆ ਨਜ਼ਰ ਆਇਆ।
View this post on Instagram
ਦਰਅਸਲ, ਪੰਜਾਬੀ ਗਾਇਕ ਭੁਪਿੰਦਰ ਗਿੱਲ ਦੀ ਪਤਨੀ ਗੁਰਜੀਤ ਸਿੱਧੂ ਗਿੱਲ ਵੱਲੋਂ ਇੱਕ ਵੀਡੀਓ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝਾ ਕੀਤਾ ਗਿਆ ਹੈ। ਇਸ ਨੂੰ ਸ਼ੇਅਰ ਕਰਦਿਆਂ ਉਨ੍ਹਾਂ ਕੈਪਸ਼ਨ ਵਿੱਚ ਲਿਖਿਆ, ਕੋਈ ਗੱਲ ਨੀ ਕੁਦਰਤ ਦੀ ਪਾਈ ਮੁਸੀਬਤ ਆਂ .. ਰਲ ਮਿਲ ਕੇ ਇਕ ਦੂਜੇ ਦਾ ਸਾਥ ਦੇਵਾਂਗੇ.. ਰੋਪੜ... ਜਿਸ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਇਹ ਵੀਡੀਓ ਸੋਸ਼ਲ ਮੀਡੀਆ ਉੱਪਰ ਵੀ ਖੂਬ ਵਾਈਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਤੁਸੀ ਵੇਖ ਸਕਦੇ ਹੋ ਕਿ ਗੁਰਜੀਤ ਗਿੱਲ ਪਾਣੀ ਨਾਲ ਭਰੇ ਆਪਣੇ ਘਰ ਦੇ ਅੰਦਰ ਐਂਟਰ ਹੋ ਰਹੀ ਹੈ। ਇਸ ਤੋਂ ਬਾਅਦ ਅੰਦਰ ਦਾ ਹਾਲ ਦਿਖਾਉਣ ਦੇ ਨਾਲ ਹੀ ਉਹ ਸਟੇਅਰਸ ਉੱਪਰ ਚੱਲੀ ਜਾਂਦੀ ਹੈ। ਇਸ ਵੀਡੀਓ ਨੂੰ ਦੇਖ ਇਹ ਤਾਂ ਪਤਾ ਲੱਗ ਗਿਆ ਕਿ ਆਮ ਜਨਤਾ ਹੀ ਨਹੀਂ ਬਲਕਿ ਇਸ ਵਾਰ ਮੀਂਹ ਦਾ ਕਹਿਰ ਪੰਜਾਬੀ ਸਟਾਰਸ ਦੇ ਘਰ ਵੀ ਦੇਖਣ ਨੂੰ ਮਿਲਿਆ।
ਇਸ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਨੇ ਖੁਦ ਕਈ ਥਾਵਾਂ ਤੇ ਪਹੁੰਚ ਸਥਿਤੀ ਦਾ ਜ਼ਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਅਸੀਂ ਬਾਕੀ ਕੁਦਰਤੀ ਆਫ਼ਤਾਂ ਵਾਂਗੂੰ ਇਸ ਵਾਰ ਵੀ ਸਭ ਮਿਲ ਕੇ ਇਸ ਆਫ਼ਤ ਤੋਂ ਨਿਜਾਤ ਪਾਵਾਂਗੇ... ਕਿਉਂਕਿ ਅਸੀਂ ਲੋਕਾਂ ਦੇ ਸੁੱਖ-ਦੁੱਖ 'ਚ ਹਿੱਸਾ ਪਾਉਣ ਆਏ ਹਾਂ...
ਕਾਬਿਲੇਗ਼ੌਰ ਹੈ ਕਿ ਪੰਜਾਬ ਇੰਨੀਂ ਦਿਨੀਂ ਲਗਾਤਾਰ ਪੈ ਰਹੇ ਮੀਂਹ ਕਰਕੇ ਪਾਣੀ-ਪਾਣੀ ਹੋਇਆ ਪਿਆ ਹੈ। ਇਸ ਦੇ ਨਾਲ ਨਾਲ ਮੌਸਮ ਵਿਭਾਗ ਨੇ 13-14 ਜੁਲਾਈ ਨੂੰ ਵੀ ਪੰਜਾਬ 'ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ ਪੰਜਾਬ ਦੇ ਕਈ ਇਲਾਕਿਆਂ 'ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।