(Source: ECI/ABP News/ABP Majha)
Surinder Shinda: ਸੁਰਿੰਦਰ ਸ਼ਿੰਦਾ ਦੇ ਦੇਹਾਂਤ 'ਤੇ ਪੰਜਾਬੀ ਗਾਇਕ ਭੁਪਿੰਦਰ ਗਿੱਲ ਨੇ ਜਤਾਇਆ ਸੋਗ, ਸਾਂਝੀ ਕੀਤੀ ਪੋਸਟ
Bhupinder Gill On Surinder Shinda: ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਇਸ ਦੁਨੀਆ ਨੂੰ ਹਮੇਸ਼ਾ-ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ। ਜਾਣਕਾਰੀ ਮੁਤਾਬਿਕ ਸੁਰਿੰਦਰ ਛਿੰਦਾ ਦਾ ਅੱਜ ਸਵੇਰੇ ਕਰੀਬ 6.30 ਵਜੇ ਲੁਧਿਆਣਾ ਦੇ ਡੀਐੱਮਸੀ ਵਿੱਚ ਦੇਹਾਂਤ
Bhupinder Gill On Surinder Shinda: ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਇਸ ਦੁਨੀਆ ਨੂੰ ਹਮੇਸ਼ਾ-ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ। ਜਾਣਕਾਰੀ ਮੁਤਾਬਿਕ ਸੁਰਿੰਦਰ ਛਿੰਦਾ ਦਾ ਅੱਜ ਸਵੇਰੇ ਕਰੀਬ 6.30 ਵਜੇ ਲੁਧਿਆਣਾ ਦੇ ਡੀਐੱਮਸੀ ਵਿੱਚ ਦੇਹਾਂਤ ਹੋ ਗਿਆ। ਇਹ ਜਾਣਕਾਰੀ ਉਨ੍ਹਾਂ ਦੇ ਸਪੁੱਤਰ ਮਨਿੰਦਰ ਛਿੰਦਾ ਨੇ ਸਾਂਝੀ ਕੀਤੀ ਹੈ। ਦੱਸ ਦੇਈਏ ਕਿ ਕਲਾਕਾਰ ਦੀ ਮੌਤ ਨਾਲ ਪੰਜਾਬੀ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਸ਼ਿੰਦਾ ਦੀ ਮੌਤ ਉੱਪਰ ਪੰਜਾਬੀ ਗਾਇਕ ਭੁਪਿੰਦਰ ਗਿੱਲ ਵੱਲੋਂ ਪੋਸਟ ਸਾਂਝੀ ਕੀਤੀ ਗਈ ਹੈ।
ਪੰਜਾਬੀ ਗਾਇਕ ਭੁਪਿੰਦਰ ਗਿੱਲ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਮਰਹੂਮ ਗਾਇਕ ਸੁਰਿੰਦਰ ਸ਼ਿੰਦਾ ਦੀ ਤਸਵੀਰ ਸ਼ੇਅਰ ਕੀਤੀ ਗਈ ਹੈ। ਇਸ ਨੂੰ ਕੈਪਸ਼ਨ ਦਿੰਦਿਆ ਉਨ੍ਹਾਂ ਲਿਖਿਆ, ਅਫਸੋਸ ਨਹੀਂ ਰਹੇ ਗਾਇਕ ਸੁਰਿੰਦਰ ਛਿੰਦਾ ਜੀ...ਸੰਗੀਤ ਪ੍ਰੇਮੀਆ ਨੂੰ ਨਾ ਪੂਰਾ ਹੋਣ ਵਾਲਾ ਘਾਟਾ...ਇੱਕ ਯੁੱਗ ਦਾ ਅੰਤ, ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ...
ਦੱਸ ਦੇਈਏ ਕਿ ਗਾਇਕ ਸੁਰਿੰਦਰ ਸ਼ਿੰਦਾ ਪਿਛਲੇ ਕਈ ਦਿਨਾਂ ਤੋਂ ਜ਼ੇਰੇ ਇਲਾਜ ਸਨ। ਪਹਿਲਾਂ ਉਨ੍ਹਾਂ ਨੂੰ ਦੀਪ ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਸੀ ਜਦ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਡੀਐੱਮਸੀ ਦਾਖਲ ਕਰਵਾਇਆ ਗਿਆ ਸੀ। ਹਾਲਾਂਕਿ ਕੋਸ਼ਿਸ਼ਾਂ ਦੇ ਬਾਵਜੂਦ ਵੀ ਕਲਾਕਾਰ ਦੀ ਜਾਨ ਨੂੰ ਨਹੀਂ ਬਚਾਇਆ ਜਾ ਸਕਿਆ। ਜਾਣਕਾਰੀ ਅਨੁਸਾਰ ਲੋਕ ਗਾਇਕ ਸੁਰਿੰਦਰ ਸ਼ਿੰਦਾ ਦਾ ਕੁਝ ਦਿਨ ਪਹਿਲਾਂ ਮਾਮੂਲੀ ਅਪਰੇਸ਼ਨ ਹੋਇਆ ਸੀ, ਜਿਸ ਤੋਂ ਬਾਅਦ ਅਚਾਨਕ ਇਨਫੈਕਸ਼ਨ ਵਧ ਗਈ ਸੀ। ਇਸ ਕਾਰਨ ਉਸ ਨੂੰ ਸਾਹ ਲੈਣ ਆਦਿ ਵਿੱਚ ਦਿੱਕਤ ਆ ਰਹੀ ਸੀ। ਹਾਲਤ ਠੀਕ ਨਾ ਹੋਣ ਕਰਕੇ ਉਨ੍ਹਾਂ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ।
Read More: Surinder Shinda: ਸੁਰਿੰਦਰ ਸ਼ਿੰਦਾ ਦੁਨੀਆ ਤੋਂ ਹੋਏ ਰੁਖਸਤ, ਲੁਧਿਆਣਾ ਦੇ ਡੀਐੱਮਸੀ 'ਚ ਹੋਇਆ ਦੇਹਾਂਤ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।