Deepak Dhillon: ਪੰਜਾਬੀ ਗਾਇਕਾ ਦੀਪਕ ਢਿੱਲੋਂ ਨੇ ਨਸ਼ਿਆਂ ਖਿਲਾਫ ਚੁੱਕੀ ਆਵਾਜ਼, ਬੋਲੀ- ਲੋਕ ਵੀ ਦੇਣ ਪੁਲਿਸ ਦਾ ਸਾਥ
Deepak Dhillon on Anti Drug Campaign: ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਨੂੰ ਲੈ ਹਰ ਪਾਸੇ ਸੁਰਖੀਆਂ ਤੇਜ਼ ਹੋ ਗਈਆਂ ਹਨ। ਇਸ ਵਿੱਚ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਨਾਲ-ਨਾਲ
Deepak Dhillon on Anti Drug Campaign: ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਨੂੰ ਲੈ ਹਰ ਪਾਸੇ ਸੁਰਖੀਆਂ ਤੇਜ਼ ਹੋ ਗਈਆਂ ਹਨ। ਇਸ ਵਿੱਚ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਨਾਲ-ਨਾਲ ਪੰਜਾਬੀ ਸਿਨੇਮਾ ਜਗਤ ਨਾਲ ਜੁੜੇ ਸਿਤਾਰੇ ਵੀ ਅਹਿਮ ਭੂਮਿਕਾ ਨਿਭਾ ਰਹੇ ਹਨ। ਦਰਅਸਲ, ਪੰਜਾਬੀ ਸਿਨੇਮਾ ਜਗਤ ਦੇ ਸਿਤਾਰਿਆਂ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਲਈ ਪੰਜਾਬ ਸਰਕਾਰ ਅਤੇ ਪੁਲਿਸ ਦਾ ਸਾਥ ਦੇਣ ਦੀ ਅਪੀਲ ਕੀਤੀ ਜਾ ਰਹੀ ਹੈ। ਅਦਾਕਾਰ ਗੱਗੂ ਗਿੱਲ, ਸੋਨੂੰ ਸੂਦ, ਗਾਇਕ ਰਣਜੀਤ ਬਾਵਾ ਅਤੇ ਅੰਮ੍ਰਿਤ ਮਾਣ ਤੋਂ ਬਾਅਦ ਹੁਣ ਪੰਜਾਬੀ ਗਾਇਕਾ ਦੀਪਕ ਢਿੱਲੋਂ ਨੇ ਵੀ ਇਸ ਖਿਲਾਫ ਆਪਣੀ ਆਵਾਜ਼ ਬੁਲੰਦ ਕੀਤੀ ਹੈ।
ਦਰਅਸਲ, ਪੰਜਾਬੀ ਗਾਇਕਾ ਦੀਪਕ ਢਿੱਲੋਂ ਨੇ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਈ ਪੰਜਾਬੀ ਸਿਤਾਰਿਆਂ ਵੱਲੋਂ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਸ਼ਲਾਘਾ ਕੀਤੀ ਗਈ।
When music joins a mission! Punjabi singer Deepak Dhillon is amplifying the battle against drugs. Let's answer his call and collaborate with law enforcement to eliminate this menace from Punjab. 🎶🚫 #NashamuktPunjab pic.twitter.com/SMpzIfArn1
— Punjab Police India (@PunjabPoliceInd) October 17, 2023
ਦੱਸ ਦੇਈਏ ਕਿ ਅੰਮ੍ਰਿਤ ਮਾਨ ਤੋਂ ਪਹਿਲਾਂ ਰਣਜੀਤ ਬਾਵਾ, ਅਦਾਕਾਰ ਗੱਗੂ ਗਿੱਲ, ਸੋਨੂੰ ਸੂਦ ਅਤੇ ਲਖਵਿੰਦਰ ਵਡਾਲੀ ਵੱਲੋਂ ਵੀ ਪੰਜਾਬ ਸਰਕਾਰ ਵੱਲੋਂ ਚੁੱਕੇ ਇਸ ਕਦਮ ਦੀ ਸ਼ਲਾਘਾ ਕੀਤੀ ਗਈ। ਫਿਲਹਾਲ ਜਿਵੇਂ ਸਿਤਾਰਿਆਂ ਵੱਲੋਂ ਇਸ ਮੁੰਹਿਮ ਵਿੱਚ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ, ਸ਼ਾਇਦ ਜਲਦ ਹੀ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਉੱਪਰ ਕਾਬੂ ਪਾ ਲਿਆ ਜਾਵੇ।
Punjabi artist Prince Kanwaljit Singh raises his voice in the fight against drugs, urging addicts to seek free help in government hospitals, and commends the relentless efforts of Punjab Police. 🗣️🙌 #NashamuktPunjab pic.twitter.com/z38Sukxodm
— Punjab Police India (@PunjabPoliceInd) October 17, 2023
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।