Diljit Dosanjh Meet Fans: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਦੀ ਗਾਇਕੀ ਨੇ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਇੱਥੋ ਤੱਕ ਕਿ ਗੋਰਿਆਂ ਨੂੰ ਵੀ ਆਪਣੇ ਗਾਣਿਆਂ ਤੇ ਥਿਰਕਣ ਲਈ ਮਜ਼ਬੂਰ ਕਰ ਦਿੱਤਾ ਹੈ। ਦੱਸ ਦੇਈਏ ਕਿ ਦੋਸਾਂਝਾਵਾਲਾ ਇਨ੍ਹੀਂ ਦਿਨੀਂ ਆਪਣੇ ਲਾਈਵ ਸ਼ੋਅ ਦੇ ਚੱਲਦੇ ਹਰ ਪਾਸੇ ਛਾਏ ਹੋਏ ਹਨ। ਕਲਾਕਾਰ ਵਿਦੇਸ਼ੀ ਗੋਰਿਆਂ ਸਾਹਮਣੇ ਪੰਜਾਬੀਆਂ ਦੀ ਬੱਲੇ-ਬੱਲੇ ਕਰਵਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਵਿਚਾਲੇ ਦਿਲਜੀਤ ਦਾ ਇੱਕ ਖਾਸ ਵੀਡੀਓ ਸਾਹਮਣੇ ਆਇਆ ਹੈ। ਜਿਸ ਨੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।
ਦੱਸ ਦੇਈਏ ਕਿ ਇਸ ਵੀਡੀਓ ਨੂੰ ਦਿਲਜੀਤ ਦੀ ਬਿਜਨੈਸ ਮੈਨੇਜਰ ਵੱਲੋਂ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ ਵਿੱਚ ਦਿਲਜੀਤ ਆਪਣੇ ਸੜਕ ਤੇ ਜਾਂਦੇ ਫੈਨਜ਼ ਨੂੰ ਦਿਲ ਖੋਲ੍ਹ ਕੇ ਮਿਲਦੇ ਹੋਏ ਵਿਖਾਈ ਦੇ ਰਹੇ ਹਨ। ਇਸ ਦੌਰਾਨ ਉੱਥੇ ਕੁਝ ਹੋਰ ਵਿਦੇਸ਼ੀ ਪ੍ਰਸ਼ੰਸਕ ਵੀ ਮੌਜੂਦ ਸਨ। ਪੰਜਾਬੀ ਗਾਇਕ ਨੂੰ ਇੰਝ ਵੇਖ ਪ੍ਰਸ਼ੰਸਕਾਂ ਨੇ ਹੰਗਾਮਾ ਮਚਾ ਦਿੱਤਾ। ਉਹ ਖੁਸ਼ੀ ਨਾਲ ਝੂਮ ਉੱਠੇ, ਤੁਸੀ ਵੀ ਵੇਖੋ ਇਹ ਵੀਡੀਓ...
ਪੰਜਾਬੀ ਗਾਇਕ ਦਿਲਜੀਤ ਦਾ ਪ੍ਰਸ਼ੰਸਕਾਂ ਨੂੰ ਮਿਲਣ ਦਾ ਇਹ ਅੰਦਾਜ਼ ਬੇਹੱਦ ਪਸੰਦ ਆ ਰਿਹਾ ਹੈ। ਇਸ ਨੂੰ ਵੇਖ ਪ੍ਰਸ਼ੰਸਕ ਲਗਾਤਾਰ ਵੀਡੀਓ ਉੱਪਰ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।
ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਆਪਣੇ 'ਬੋਰਨ ਟੂ ਸ਼ਾਈਨ' ਵਰਲਡ ਟੂਰ ਨੂੰ ਲੈਕੇ ਸੁਰਖੀਆਂ 'ਚ ਹਨ। ਵਰਕਫਰੰਟ ਦੀ ਗੱਲ ਕਰੀਏ ਤਾਂ ਦਿਲਜੀਤ ਦੀ ਐਲਬਮ 'ਗੋਸਟ' ਹਾਲ ਹੀ 'ਚ ਰਿਲੀਜ਼ ਹੋਈ ਹੈ। ਇਸ ਦੇ ਨਾਲ; ਨਾਲ ਦਿਲਜੀਤ ਜਲਦ ਹੀ ਸੋਨਮ ਬਾਜਵਾ ਤੇ ਸ਼ਹਿਨਾਜ਼ ਗਿੱਲ ਦੇ ਨਾਲ ਫਿਲਮ 'ਰੰਨਾਂ 'ਚ ਧੰਨਾਂ' ਦੀ ਸ਼ੂਟਿੰਗ ਸ਼ੁਰੂ ਕਰਨ ਵਾਲੇ ਹਨ। ਇਸ ਫਿਲਮ ਦੀ ਗੱਲ ਕਰਿਏ ਤਾਂ ਇਹ ਸਾਲ 2024 ਵਿੱਚ ਰਿਲੀਜ਼ ਹੋਵੇਗੀ, ਜਿਸਦਾ ਪ੍ਰਸ਼ੰਸਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ। ਇਸ ਤੋਂ ਇਲਾਵਾ ਦਿਲਜੀਤ ਫਿਲਮ ਅਮਰ ਸਿੰਘ ਚਮਕੀਲਾ ਵਿੱਚ ਵੀ ਵਿਖਾਈ ਦੇਣਗੇ, ਇਸ ਫਿਲਮ ਵਿੱਚ ਦਿਲਜੀਤ ਦਾ ਵੱਖਰਾ ਅੰਦਾਜ਼ ਵੇਖਣ ਲਈ ਹਰ ਕੋਈ ਇੰਤਜ਼ਾਰ ਕਰ ਰਿਹਾ ਹੈ। ਖਾਸ ਗੱਲ ਇਹ ਹੈ ਕਿ ਇਸ ਫਿਲਮ ਵਿੱਚ ਦਿਲਜੀਤ ਨਾਲ ਪਰਿਣੀਤੀ ਚੋਪੜਾ ਅਹਿਮ ਭੂਮਿਕਾ ਵਿੱਚ ਵਿਖਾਈ ਦਵੇਗੀ।