Diljit Dosanjh: ਗਲੋਬਲ ਸਟਾਰ ਦਿਲਜੀਤ ਦੋਸਾਂਝ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣੇ ਹੋਏ ਹਨ। ਦੱਸ ਦੇਈਏ ਕਿ ਹਾਲ ਹੀ ਵਿੱਚ ਕਲਾਕਾਰ ਵੱਲੋਂ ਚੰਡੀਗੜ੍ਹ ਦੇ ਸੈਕਟਰ 34 'ਚ ਧਮਾਕੇਦਾਰ ਸ਼ੋਅ ਕੀਤਾ ਗਿਆ। ਪੰਜਾਬ ਅਤੇ ਹਰਿਆਣਾ ਦੇ ਲੋਕਾਂ ਸਮੇਤ ਐਨ.ਆਰ.ਆਈ. ਵੀ ਇਸ ਸ਼ੋਅ 'ਚ ਪਹੁੰਚੇ। ਇਸ ਮੌਕੇ ਪ੍ਰਸ਼ੰਸਕਾਂ ਨੇ ਦਿਲਜੀਤ ਦੇ ਪੋਸਟਰ ਫੜੇ ਹੋਏ ਸਨ ਅਤੇ ਕਈਆਂ ਨੇ ਚਿੱਟੇ ਰੰਗ ਦੇ ਕੁੜਤੇ ਪਾਏ ਹੋਏ ਸਨ। ਸ਼ੋਅ ਨਾਲ ਜੁੜੇ ਕਈ ਵੀਡੀਓ ਇੰਟਰਨੈੱਟ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ। ਇਸ ਵਿਚਾਲੇ ਇੱਕ ਅਜਿਹਾ ਵੀਡੀਓ ਸਾਹਮਣੇ ਆਇਆ ਹੈ, ਜਿਸ ਨੇ ਹਰ ਕਿਸੇ ਨੂੰ ਪਰੇਸ਼ਾਨ ਕਰ ਦਿੱਤਾ ਹੈ।
ਭਾਰਤ 'ਚ ਸ਼ੋਅ ਨਹੀਂ ਕਰਨਗੇ ਦਿਲਜੀਤ
ਦਰਅਸਲ, ਚੰਡੀਗੜ੍ਹ ਸ਼ੋਅ ਦੌਰਾਨ ਦਿਲਜੀਤ ਸਟੇਜ 'ਤੇ ਗੁੱਸੇ 'ਚ ਨਜ਼ਰ ਆਏ। ਉਨ੍ਹਾਂ ਕਿਹਾ ਕਿ ਸਾਨੂੰ ਪਰੇਸ਼ਾਨ ਕਰਨ ਦੀ ਬਜਾਏ ਸਥਾਨ ਅਤੇ ਪ੍ਰਬੰਧ ਤੈਅ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਉਹ ਚਾਹੁੰਦਾ ਹੈ ਕਿ ਅਗਲੀ ਵਾਰ ਜਦੋਂ ਉਹ ਪ੍ਰਦਰਸ਼ਨ ਕਰੇਗਾ, ਹਰ ਜਗ੍ਹਾ ਲੋਕ ਹੋਣਗੇ ਅਤੇ ਉਹ ਉਨ੍ਹਾਂ ਦੇ ਵਿਚਕਾਰ ਹੋਣਗੇ। ਉਨ੍ਹਾਂ ਕਿਹਾ ਕਿ ਉਹ ਭਾਰਤ ਵਿੱਚ ਉਦੋਂ ਤੱਕ ਸ਼ੋਅ ਨਹੀਂ ਕਰਨਗੇ ਜਦੋਂ ਤੱਕ ਪ੍ਰਸ਼ਾਸਨ ਵੱਲੋਂ ਠੋਸ ਪ੍ਰਬੰਧ ਨਹੀਂ ਕੀਤੇ ਜਾਂਦੇ।
ਦਿਲਜੀਤ ਦੇ ਸ਼ੋਅ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਵੱਖ-ਵੱਖ ਥਾਵਾਂ 'ਤੇ 2400 ਦੇ ਕਰੀਬ ਜਵਾਨ ਤੈਨਾਤ ਕੀਤੇ ਗਏ ਸਨ। ਪ੍ਰਦਰਸ਼ਨ ਨੂੰ ਲੈ ਕੇ ਟਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਗਈ ਅਤੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।
ਫਿਲਹਾਲ ਦਿਲਜੀਤ ਵੱਲੋਂ ਕੀਤੇ ਗਏ ਇਸ ਐਲਾਨ ਤੋਂ ਬਾਅਦ ਪ੍ਰਸ਼ੰਸਕਾਂ ਨੂੰ ਵੱਡਾ ਝਟਕਾ ਲੱਗਾ ਹੈ। ਜਿਸ ਨੇ ਹਰ ਕਿਸੇ ਨੂੰ ਨਾ ਸਿਰਫ ਹੈਰਾਨ ਬਲਕਿ ਉਦਾਸ ਵੀ ਕਰ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।