Diljit Dosanjh on Ashtami Puja: ਨਵਰਾਤਰੀ ਦੇ ਨੌਂ ਦਿਨ ਦੇਵੀ ਦੁਰਗਾ ਦੇ ਵੱਖ-ਵੱਖ ਰੂਪਾਂ ਦੀ ਪੂਜਾ ਕੀਤੀ ਜਾਂਦੀ ਹੈ। ਇਸ ਨੂੰ ਮਹਾਸ਼ਟਮੀ ਜਾਂ ਦੁਰਗਾ ਅਸ਼ਟਮੀ ਕਿਹਾ ਜਾਂਦਾ ਹੈ। ਇਨ੍ਹਾਂ ਨੌ ਦਿਨਾਂ ਦੀ ਧੂਮ ਦੁਨੀਆ ਭਰ ਵਿੱਚ ਵੇਖਣ ਨੂੰ ਮਿਲੀ। ਆਮ ਜਨਤਾ ਦੇ ਨਾਲ-ਨਾਲ ਫਿਲਮ ਜਗਤ ਨਾਲ ਜੁੜੇ ਸਿਤਾਰੇ ਵੀ ਇਸਦਾ ਹਿੱਸਾ ਬਣੇ। ਖਾਸ ਗੱਲ ਇਹ ਹੈ ਕਿ ਸਿਨੇਮਾ ਜਗਤ ਦੇ ਸਿਤਾਰਿਆਂ ਵਿੱਚ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੀ ਸ਼ਾਮਿਲ ਹੋ ਗਏ ਹਨ। ਦਰਅਸਲ, ਕਲਾਕਾਰ ਵੱਲੋਂ ਵੀ ਬੇਹੱਦ ਖਾਸ ਤਰੀਕੇ ਨਾਲ ਅਸ਼ਟਮੀ ਪੂਜਾ ਕੀਤੀ ਗਈ। ਜਿਸਦੀ ਪੋਸਟ ਦਿਲਜੀਤ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਸ਼ੇਅਰ ਕੀਤੀ ਗਈ ਹੈ।
ਦਰਅਸਲ, ਦਿਲਜੀਤ ਦੋਸਾਂਝ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਮਾਂ ਦੀ ਜੱਗਦੀ ਜੋਤ ਦੇ ਨਾਲ ਅਗਰਬੱਤੀ ਦੀ ਤਸਵੀਰ ਸਾਂਝੀ ਕੀਤੀ ਗਈ ਹੈ। ਜਿਸ ਤੋਂ ਇਹ ਸਾਫ ਹੁੰਦਾ ਹੈ ਕਿ ਦਿਲਜੀਤ ਵੀ ਅਸ਼ਟਮੀ ਪੂਜਾ ਦਾ ਹਿੱਸਾ ਬਣੇ ਹਨ। ਇਸ ਖਾਸ ਮੌਕੇ ਬਾਲੀਵੁੱਡ ਇੰਡਸਟਰੀ ਦੇ ਕਈ ਸਿਤਾਰੇ ਵੀ ਦੁਰਗਾ ਪੂਜਾ ਪੰਡਾਲ ਵਿੱਚ ਸ਼ਾਮਿਲ ਹੋਏ।
ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਆਪਣੇ 'ਬੋਰਨ ਟੂ ਸ਼ਾਈਨ' ਵਰਲਡ ਟੂਰ ਨੂੰ ਲੈਕੇ ਸੁਰਖੀਆਂ 'ਚ ਹਨ। ਵਰਕਫਰੰਟ ਦੀ ਗੱਲ ਕਰੀਏ ਤਾਂ ਦਿਲਜੀਤ ਦੀ ਐਲਬਮ 'ਗੋਸਟ' ਹਾਲ ਹੀ 'ਚ ਰਿਲੀਜ਼ ਹੋਈ ਹੈ। ਇਸ ਦੇ ਨਾਲ; ਨਾਲ ਦਿਲਜੀਤ ਜਲਦ ਹੀ ਸੋਨਮ ਬਾਜਵਾ ਤੇ ਸ਼ਹਿਨਾਜ਼ ਗਿੱਲ ਦੇ ਨਾਲ ਫਿਲਮ 'ਰੰਨਾਂ 'ਚ ਧੰਨਾਂ' ਦੀ ਸ਼ੂਟਿੰਗ ਸ਼ੁਰੂ ਕਰਨ ਵਾਲੇ ਹਨ। ਇਸ ਫਿਲਮ ਦੀ ਗੱਲ ਕਰਿਏ ਤਾਂ ਇਹ ਸਾਲ 2024 ਵਿੱਚ ਰਿਲੀਜ਼ ਹੋਵੇਗੀ, ਜਿਸਦਾ ਪ੍ਰਸ਼ੰਸਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ। ਇਸ ਤੋਂ ਇਲਾਵਾ ਦਿਲਜੀਤ ਫਿਲਮ ਅਮਰ ਸਿੰਘ ਚਮਕੀਲਾ ਵਿੱਚ ਵੀ ਵਿਖਾਈ ਦੇਣਗੇ, ਇਸ ਫਿਲਮ ਵਿੱਚ ਦਿਲਜੀਤ ਦਾ ਵੱਖਰਾ ਅੰਦਾਜ਼ ਵੇਖਣ ਲਈ ਹਰ ਕੋਈ ਇੰਤਜ਼ਾਰ ਕਰ ਰਿਹਾ ਹੈ। ਖਾਸ ਗੱਲ ਇਹ ਹੈ ਕਿ ਇਸ ਫਿਲਮ ਵਿੱਚ ਦਿਲਜੀਤ ਨਾਲ ਪਰਿਣੀਤੀ ਚੋਪੜਾ ਅਹਿਮ ਭੂਮਿਕਾ ਵਿੱਚ ਵਿਖਾਈ ਦਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।