Song Feel My Love Out from the album Ghost: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੀ ਐਲਬਮ ਘੋਸਟ ਦੇ ਗਾਣੇ ਰਿਲੀਜ਼ ਹੋਣ ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸੀ। ਇਸ ਵਿਚਾਲੇ ਕਲਾਕਾਰ ਨੇ ਐਲਬਮ ਦਾ ਪਹਿਲਾ ਗੀਤ ਫੀਲ ਮਾਈ ਲਵ (Feel My Love) ਰਿਲੀਜ਼ ਕਰ ਦਿੱਤਾ ਹੈ। ਇਸ ਗੀਤ ਨੂੰ ਵੇਖ ਪ੍ਰਸ਼ੰਸਕਾਂ ਦੀਆਂ ਅੱਖਾਂ ਵੀ ਖੁੱਲ੍ਹੀਆਂ ਰਹਿ ਜਾਣਗੀਆਂ। ਦਰਅਸਲ, ਪ੍ਰਸ਼ੰਸਕਾਂ ਨੂੰ ਪਹਿਲੀ ਵਾਰ ਦਿਲਜੀਤ ਦੋਸਾਂਝ ਬੋਲਡ ਅੰਦਾਜ਼ ਵਿੱਚ ਵਿਖਾਈ ਦੇਣਗੇ। ਵੇਖੋ ਦਿਲਜੀਤ ਦੀ ਐਲਬਮ ਘੋਸਟ ਵਿੱਚੋਂ ਗੀਤ ਫੀਲ ਮਾਈ ਲਵ...
ਦੱਸ ਦੇਈਏ ਕਿ ਦਿਲਜੀਤ ਦੋਸਾਂਝ ਵੱਲ਼ੋਂ ਗੀਤ ਫੀਲ ਮਾਈ ਲਵ ਤੋਂ ਪਹਿਲਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਕਈ ਬੋਲਡ ਅੰਦਾਜ਼ ਵਾਲਿਆਂ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ। ਜਿਨ੍ਹਾਂ ਨੇ ਸਭ ਦੇ ਹੋਸ਼ ਉੱਡਾ ਦਿੱਤੇ ਹਨ। ਇਨ੍ਹਾਂ ਤਸਵੀਰਾਂ ਵਿੱਚ ਦਿਲਜੀਤ ਬੇਹੱਦ ਰੋਮਾਂਟਿਕ ਅਤੇ ਬੋਲਡ ਅੰਦਾਜ਼ ਵਿੱਚ ਵਿਖਾਈ ਦੇ ਰਹੇ ਹਨ। ਇਨ੍ਹਾਂ ਤਸਵੀਰਾਂ ਉੱਪਰ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ। ਜ਼ਾਹਿਰ ਹੈ ਕਿ ਇਸ ਤੋਂ ਪਹਿਲਾਂ ਪ੍ਰਸ਼ੰਸਕਾਂ ਨੇ ਦਿਲਜੀਤ ਨੂੰ ਇਸ ਤਰ੍ਹਾਂ ਨਹੀਂ ਵੇਖਿਆ ਹੋਵੇਗਾ। ਦਿਲਜੀਤ ਦੀਆਂ ਇਨ੍ਹਾਂ ਤਸਵੀਰਾਂ ਨੂੰ ਵੇਖ ਜਿੱਥੇ ਕੁਝ ਪ੍ਰਸ਼ੰਸਕਾਂ ਵੱਲੋਂ ਖੁਸ਼ੀ ਜਤਾਈ ਗਈ, ਉੱਥੇ ਹੀ ਕਈ ਯੂਜ਼ਰਸ ਵੱਲ਼ੋਂ ਸਵਾਲ ਵੀ ਚੁੱਕੇ ਗਏ। ਕੋਚੈਲਾ ਗੁਰੂ ਦਿਲਜੀਤ ਦੀਆਂ ਇਨ੍ਹਾਂ ਤਸਵੀਰਾਂ ਉੱਪਰ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ।
ਪੰਜਾਬੀ ਗਾਇਕ ਦਿਲਜੀਤ ਦੋਸਾਂਝ ਆਪਣੀ ਐਲਬਮ ਘੋਸਟ ਤੋਂ ਇਲਾਵਾ ਫਿਲਮਾਂ ਦੇ ਚੱਲਦੇ ਵੀ ਸੁਰਖੀਆਂ ਵਿੱਚ ਹਨ। ਦੋਸਾਂਝਾਵਾਲਾ ਬਹੁਤ ਜਲਦ ਫਿਲਮ ਅਮਰ ਸਿੰਘ ਚਮਕੀਲਾ ਵਿੱਚ ਵਿਖਾਈ ਦੇਵੇਗਾ। ਇਸ ਫਿਲਮ ਵਿੱਚ ਬਾਲੀਵੁੱਡ ਅਦਾਕਾਰਾ ਪਰਿਣੀਤੀ ਵੀ ਅਹਿਮ ਭੂਮਿਕਾ ਵਿੱਚ ਨਜ਼ਰ ਆਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।