Diljit Dosanjh On Neeru Bajwa: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੁਨੀਆ ਭਰ ਵਿੱਚ ਆਪਣੇ ਨਾਂਅ ਦਾ ਜਲਵਾ ਦਿਖਾ ਚੁੱਕੇ ਹਨ। ਉਨ੍ਹਾਂ ਆਪਣੀ ਅਦਾਕਾਰੀ ਅਤੇ ਗਾਇਕੀ ਦੇ ਦਮ ਤੇ ਵੱਖਰਾ ਮੁਕਾਮ ਹਾਸਿਲ ਕੀਤਾ ਹੈ। ਦੱਸ ਦੇਈਏ ਕਿ ਆਪਣੇ ਫਿਲਮੀ ਕਰੀਅਰ ਦੇ ਸ਼ੁਰੂਆਤੀ ਦੌਰ ਵਿੱਚ ਦਿਲਜੀਤ ਦੀ ਜੋੜੀ ਨੂੰ ਅਦਾਕਾਰਾ ਨੀਰੂ ਬਾਜਵਾ ਨਾਲ ਬੇਹੱਦ ਪਸੰਦ ਕੀਤਾ ਗਿਆ। ਉਨ੍ਹਾਂ ਨੂੰ ਇਕੱਠਿਆਂ ਕਈ ਫਿਲਮਾਂ ਵਿੱਚ ਵੇਖਿਆ ਗਿਆ। ਹਾਲਾਂਕਿ ਹੁਣ ਲੰਬੇ ਸਮੇਂ ਤੋਂ ਦੋਵਾਂ ਦੀ ਕੋਈ ਫਿਲਮ ਨਹੀਂ ਆਈ ਹੈ। ਜਦੋਂਕਿ ਉਨ੍ਹਾਂ ਦੇ ਵੀਡੀਓ ਕਲਿੱਪ ਅਕਸਰ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਈਰਲ ਹੁੰਦੇ ਰਹਿੰਦੇ ਹਨ। ਇਸ ਵਿਚਕਾਰ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਦਿਲਜੀਤ ਨੀਰੂ ਦੀ ਤੁਲਾਨ ਹਾਲੀਵੁੱਡ ਅਦਾਕਾਰਾ ਕਾਇਲੀ ਜੇਨਰ ਨਾਲ ਕਰਦੇ ਹੋਏ ਦਿਖਾਈ ਦੇ ਰਹੇ ਹਨ।





 
ਦਰਅਸਲ, ਇਹ ਵੀਡੀਓ neerubajwaxqueen ਇੰਸਟਾਗ੍ਰਾਮ ਪੇਜ਼ ਉੱਪਰ ਸਾਂਝੀ ਕੀਤੀ ਗਈ ਹੈ। ਜਿਸ ਵਿੱਚ ਇੱਕ ਇੰਟਰਵਿਊ ਦੌਰਾਨ ਦਿਲਜੀਤ ਇਹ ਗੱਲ ਕਹਿੰਦੇ ਹੋਏ ਦਿਖਾਈ ਦੇ ਰਹੇ ਹਨ। ਇਸ ਵਿੱਚ ਦਿਲਜੀਤ ਇਹ ਕਹਿੰਦੇ ਹੋਏ ਦਿਖਾਈ ਦੇ ਰਹੇ ਹਨ ਕਿ ਮੈਂ ਕਿਸੇ ਨੂੰ ਦੱਸਿਆ ਨਹੀਂ ਪਰ ਨੀਰੂ ਜੀ ਅਤੇ ਕਾਇਲੀ ਦੋਵੇਂ ਇੱਕੋ ਜਿਹੇ ਹਨ। ਇਸ ਵੀਡੀਓ ਉੱਪਰ ਪ੍ਰਸ਼ੰਸਕਾਂ ਦੇ ਵੀ ਕਮੈਂਟ ਆਏ ਹਨ, ਜਿਨ੍ਹਾਂ ਕਿਹਾ ਕਿ ਦਿਲਜੀਤ ਬਿਲਕੁੱਲ ਸਹੀ ਕਹਿ ਰਹੇ ਹਨ। ਇੱਕ ਹੋਰ ਪ੍ਰਸ਼ੰਸਕ ਨੇ ਕਮੈਂਟ ਕਰ ਕਿਹਾ ਇੰਡਿਅਨ ਕਾਇਲੀ ਜੇਨਰ... ਇੱਕ ਹੋਰ ਯੂਜ਼ਰ ਨੇ ਮਜ਼ਾਕੀਆ ਕਮੈਂਟ ਕਰਦੇ ਹੋਏ ਲਿਖਿਆ, ਤਾਹੀਂ ਨੀਰੂ ਬਾਜਵਾ ਨਾਲ ਸਭ ਤੋਂ ਵੱਧ ਫਿਲਮਾਂ ਕੀਤੀਆਂ ਨੇ...


ਵਰਕਫਰੰਟ ਦੀ ਗੱਲ ਕਰਿਏ ਤਾਂ ਦਿਲਜੀਤ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਅਤੇ ਫਿਲਮਾਂ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਹਨ।  ਦਿਲਜੀਤ ਇਨ੍ਹੀਂ ਦਿਨੀਂ ਆਪਣੀ ਫਿਲਮ ਜੋੜੀ ਅਤੇ ਅਮਰ ਸਿੰਘ ਚਮਕੀਲਾ ਨੂੰ ਲੈ ਚਰਚਾ ਬਟੋਰ ਰਹੇ ਹਨ। ਦੱਸ ਦੇਈਏ ਕਿ ਫਿਲਮ ਜੋੜੀ ਵਿੱਚ ਦੋਸਾਂਝਾਵਾਲਾ ਅਦਾਕਾਰਾ ਅਤੇ ਗਾਇਕਾ ਨਿਮਰਤ ਖਹਿਰਾ ਨਾਲ ਕਮਾਲ ਦਿਖਾਉਂਦੇ ਹੋਏ ਨਜ਼ਰ ਆਏ। ਇਸ ਤੋਂ ਇਲਾਵਾ ਜਲਦ ਹੀ ਦਿਲਜੀਤ ਅਮਰ ਸਿੰਘ ਚਮਕੀਲਾ ਵਿੱਚ ਪਰਿਣੀਤੀ ਚੋਪੜਾ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਦਿਖਾਈ ਦੇਣਗੇ। ਜਿਸਦਾ ਪ੍ਰਸ਼ੰਸਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ। ਦੱਸ ਦੇਈਏ ਕਿ ਇਸਦਾ ਟੀਜ਼ਰ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਫਿਲਮ ਨੂੰ ਨੈਟਫਲਿਕਸ ਉੱਪਰ ਰਿਲੀਜ਼ ਕੀਤਾ ਜਾਵੇਗਾ।