Diljit Dosanjh: ਦਿਲਜੀਤ ਦੋਸਾਂਝ ਨੇ ਕੁੜੀਆਂ ਦੀ ਤਾਰੀਫ਼ 'ਚ ਕਹੀ ਵੱਡੀ ਗੱਲ, ਮੁੰਡਿਆਂ ਨੂੰ ਲੈ ਬੋਲੇ...
Diljit Dosanjh On Girls: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਸਿਨੇਮਾ ਜਗਤ ਦੇ ਟੌਪ ਸਿਤਾਰਿਆਂ ਵਿੱਚੋਂ ਇੱਕ ਹਨ। ਉਹ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਦਿਲਜੀਤ ਨੇ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਵਿੱਚ ਵੀ ਪੰਜਾਬੀਆਂ ਦੀ ਬੱਲੇ-ਬੱਲੇ ਕਰਵਾਈ ਹੈ। ਕੋ
Diljit Dosanjh On Girls: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਸਿਨੇਮਾ ਜਗਤ ਦੇ ਟੌਪ ਸਿਤਾਰਿਆਂ ਵਿੱਚੋਂ ਇੱਕ ਹਨ। ਉਹ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਦਿਲਜੀਤ ਨੇ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਵਿੱਚ ਵੀ ਪੰਜਾਬੀਆਂ ਦੀ ਬੱਲੇ-ਬੱਲੇ ਕਰਵਾਈ ਹੈ। ਕੋਚੈਲਾ ਗੁਰੂ ਆਪਣੇ ਗੀਤਾਂ ਦੇ ਨਾਲ-ਨਾਲ ਅਦਾਕਾਰੀ ਅਤੇ ਸਟਾਈਲਿਸ਼ ਲੁੱਕ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ। ਉਹ ਆਪਣੇ ਸੋਸ਼ਲ ਮੀਡੀਆ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਵੀ ਹਮੇਸ਼ਾ ਐਕਟਿਵ ਰਹਿੰਦੇ ਹਨ। ਇਸ ਵਿਚਾਲੇ ਕਲਾਕਾਰ ਨਾਲ ਜੁੜਿਆ ਇੱਕ ਵੀਡੀਓ ਖੂਬ ਵਾਈਰਲ ਹੋ ਰਿਹਾ ਹੈ, ਜਿਸ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।
View this post on Instagram
ਦਰਅਸਲ, ਦਿਲਜੀਤ ਦੋਸਾਂਝ ਵਾਈਰਲ ਹੋ ਰਹੀ ਵੀਡੀਓ ਵਿੱਚ ਕੁੜੀਆਂ ਦੀ ਤਾਰੀਫ਼ ਕਰਦੇ ਹੋਏ ਦਿਖਾਈ ਦੇ ਰਹੇ ਹਨ। ਪੰਜਾਬੀ ਗਾਇਕ ਸ਼ੋਅ ਦੇ ਹੋਸਟ ਵਜੋਂ ਦਿਖਾਈ ਦੇ ਰਹੇ ਹਨ। ਇਸ ਦੌਰਾਨ ਉਹ ਕੰਟੇਸਟੇਂਟ ਨੂੰ ਇਹ ਕਹਿੰਦੇ ਹੋਏ ਨਜ਼ਰ ਆ ਰਹੇ ਹਨ ਕਿ ਸਾਡੇ ਪੰਜਾਬ ਵਿੱਚ ਬੋਲੇਦ ਹਨ ਪੁੱਤ ਵੰਡਾਉਣ ਜ਼ਮੀਨਾਂ ਧੀਆਂ ਦੁੱਖ ਵੰਡਾਉਂਦੀਆਂ ਨੇ... ਪੰਜਾਬੀ ਗਾਇਕ ਦੀ ਇਸ ਗੱਲ ਨਾਲ ਸ਼ੋਅ ਤਾੜੀਆਂ ਨਾਲ ਗੂੰਜ ਉੱਠਦਾ ਹੈ।
ਵਰਕਫਰੰਟ ਦੀ ਗੱਲ ਕਰਿਏ ਤਾਂ ਇੱਕ ਵਾਰ ਫਿਰ ਤੋਂ ਦਿਲਜੀਤ ਦੋਸਾਂਝ ਦਰਸ਼ਕਾਂ ਦੇ ਰੂ-ਬ-ਰੂ ਹੋਣ ਜਾ ਰਹੇ ਹਨ। ਦਰਅਸਲ, ਦਿਲਜੀਤ ਨੇ ਆਪਣੀ ਇੰਸਟਾਗ੍ਰਾਮ ਸਟੋਰੀਜ਼ ‘ਤੇ ਬੌਰਨ ਟੂ ਸ਼ਾਈਨ ਟੂਰ ਦਾ ਐਲਾਨ ਕੀਤਾ ਹੈ। ਇਸਦੇ ਨਾਲ ਹੀ ਕਲਾਕਾਰ ਨੇ ਸਾਰੀਆਂ ਥਾਵਾਂ ਦਾ ਖੁਲਾਸਾ ਕੀਤਾ ਜਿੱਥੇ ਉਹ 2023 ਵਿੱਚ ਆਪਣੇ ਬੌਰਨ ਟੂ ਸ਼ਾਈਨ ਟੂਰ ਲਈ ਦਰਸ਼ਕਾਂ ਵਿੱਚ ਹਾਜ਼ਿਰ ਹੋਣਗੇ।
ਜਾਣਕਾਰੀ ਲਈ ਦੱਸ ਦੇਈਏ ਕਿ ਦਿਲਜੀਤ ਆਕਲੈਂਡ ਤੋਂ ਬਾਅਦ ਆਸਟ੍ਰੇਲੀਆ ਵਿੱਚ ਮੈਲਬੋਰਨ, ਸਿਡਨੀ ਅਤੇ ਬ੍ਰਿਸਬੇਨ ‘ਚ ਟੂਰ ਕਰਨਗੇ। ਫਿਲਹਾਲ ਪ੍ਰਸ਼ੰਸਕ ਫਾਈਨਲ ਡੇਟਸ ਦੇ ਐਲਾਨ ਦਾ ਇੰਤਜ਼ਾਰ ਕਰ ਰਹੇ ਹਨ। ਇਸ ਤੋਂ ਇਲਾਵਾ ਦਿਲਜੀਤ ਫਿਲਮ ਘੱਲੂਘਾਰਾ ਅਤੇ ਅਮਰ ਸਿੰਘ ਚਮਕੀਲਾ ਨੂੰ ਲੈ ਸੁਰਖੀਆਂ ਬਟੋਰ ਰਹੇ ਹਨ। ਇਨ੍ਹਾਂ ਫਿਲਮਾਂ ਦਾ ਪ੍ਰਸ਼ੰਸਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ।
Read More: ਕਪਿਲ ਸ਼ਰਮਾ ਦੀ ਇਸ ਗੱਲ ਤੋਂ ਪਰੇਸ਼ਾਨ ਸੁਮੋਨਾ ਚੱਕਰਵਰਤੀ, ਬਿਆਨ ਕੀਤਾ ਦਿਲ ਦਾ ਦਰਦ