Diljit Dosanjh: ਦਿਲਜੀਤ ਦੋਸਾਂਝ- ਨਿਮਰਤ ਖਹਿਰਾ ਨਾਲ ਕਲੋਲਾਂ ਕਰਦੇ ਆਏ ਨਜ਼ਰ, Grocery ਦੀ ਲਿਸਟ 'ਤੇ ਬੋਲੇ ਇਹ ਗੱਲ
Diljit Dosanjh- Nimrat Khaira New Jodi Look: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਸਟਾਰਰ ਫਿਲਮ ਜੋੜੀ ਲਗਾਤਾਰ ਚਰਚਾ ਵਿੱਚ ਹੈ। ਇਸ ਫਿਲਮ ਤੋਂ ਦੋਵਾਂ ਕਲਾਕਾਰਾਂ ਦੀਆਂ ਕਈ ਤਸਵੀਰਾਂ ਸਾਹਮਣੇ ਆ ਰਹੀਆਂ ਹਨ...
Diljit Dosanjh- Nimrat Khaira New Jodi Look: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਸਟਾਰਰ ਫਿਲਮ ਜੋੜੀ ਲਗਾਤਾਰ ਚਰਚਾ ਵਿੱਚ ਹੈ। ਇਸ ਫਿਲਮ ਤੋਂ ਦੋਵਾਂ ਕਲਾਕਾਰਾਂ ਦੀਆਂ ਕਈ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਜੋ ਪ੍ਰਸ਼ੰਸ਼ਕਾਂ ਦਾ ਧਿਆਨ ਖਿੱਚ ਰਹੀਆਂ ਹਨ। ਇਸ ਵਿਚਕਾਰ ਦਿਲਜੀਤ ਅਤੇ ਨਿਮਰਤ ਦੀ ਇੱਕ ਹੋਰ ਨਵੀਂ ਤਸਵੀਰ ਸਾਹਮਣੇ ਆਈ ਹੈ। ਜਿਸ ਵਿੱਚ ਇਹ ਜੋੜੀ ਕਰਿਆਨੇ ਦੀ ਲਿਸਟ ਤਿਆਰ ਕਰਦੇ ਹੋਏ ਨਜ਼ਰ ਆ ਰਹੀ ਹੈ। ਇਸ ਦੌਰਾਨ ਨਿਮਰਤ ਵੱਲੋਂ ਸਾਂਝੀ ਕੀਤੀ ਤਸਵੀਰ ਉੱਪਰ ਦਿਲਜੀਤ ਕਲੋਲਾਂ ਕਰਦੇ ਨਜ਼ਰ ਆਏ। ਦੇਖੋ ਅਦਾਕਾਰ ਨੇ ਕੀਤਾ ਕੀ ਕੂਮੈਂਟ...
View this post on Instagram
ਦਰਅਸਲ, ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਨਿਮਰਤ ਨਾਲ ਆਪਣੀ ਇੱਕ ਤਸਵੀਰ ਸਾਂਝੀ ਕੀਤੀ ਹੈ। ਇਸ ਨੂੰ ਕੈਪਸ਼ਨ ਦਿੰਦੇ ਹੋਏ ਉਨ੍ਹਾਂ ਲਿਖਿਆ, ਘਰ ਦੀ ਗਰੋਸਰੀ ਲਿਖ ਕੇ ਲੈ ਜਾਵੇ ਬੰਦਾ... ਬਾਅਦ ਵਿੱਚ ਫੋਨ ਕਰਨ ਨਾਲੋਂ...
ਫੈਨਜ਼ ਦਿਲਜੀਤ ਤੇ ਨਿਮਰਤ ਦੀ ਕੈਮਿਸਟਰੀ ਬੇਹਦ ਪਸੰਦ ਕਰ ਰਹੇ ਹਨ। ਦੱਸ ਦੇਈਏ ਕਿ ਹਾਲ ਹੀ ਵਿੱਚ ਫਿਲਮ ਤੋਂ ਗੀਤ ਜਿਗਰਾ ਤਾਂ ਲੈ ਜਾ ਗੱਬਰੂਆ ਰਿਲੀਜ਼ ਹੋਇਆ ਹੈ। ਜਿਸ ਨੂੰ ਪ੍ਰਸ਼ੰਸ਼ਕਾਂ ਦਾ ਭਰਮਾ ਹੁੰਗਾਰਾ ਮਿਲ ਰਿਹਾ ਹੈ। ਇਸ ਤੋਂ ਪਹਿਲਾਂ ਦਰਸ਼ਕਾਂ ਨੇ ਟ੍ਰੇਲਰ ਨੂੰ ਖੂਬ ਪਿਆਰ ਦਿੱਤਾ। ਫਿਲਮ ਵਿੱਚ ਦਰਸ਼ਕਾਂ ਨੂੰ ਦਿਲਜੀਤ ਅਤੇ ਨਿਮਰਤ ਦੀ ਦਿਲਚਸਪ ਕਹਾਣੀ ਦੇਖਣ ਨੂੰ ਮਿਲੇਗੀ। ਜਿਸ ਵਿੱਚ ਇਹ ਦਿਖਾਇਆ ਗਿਆ ਹੈ ਕਿ ਕਿਵੇਂ ਚਮਕੀਲਾ ਬਣੇ ਦਿਲਜੀਤ ਗਾਇਕ ਬਣਨ ਲਈ ਸੰਘਰਸ਼ ਕਰਨਗੇ। ਇਸ ਦਰਮਿਆਨ ਉਨ੍ਹਾਂ ਦੀ ਮੁਲਾਕਾਤ ਨਿਮਰਤ ਨਾਲ ਹੁੰਦੀ ਹੈ ਤੇ ਦੋਵਾਂ ਨੂੰ ਪਿਆਰ ਹੋ ਜਾਂਦਾ ਹੈ। ਇਸ ਫਿਲਮ 'ਚ ਤੁਹਾਨੂੰ ਰੋਮਾਂਸ ਦੇ ਨਾਲ ਨਾਲ ਕਾਮੇਡੀ ਦਾ ਤੜਕਾ ਵੀ ਦੇਖਣ ਨੂੰ ਮਿਲੇਗਾ।
ਕਾਬਿਲੇਗ਼ੌਰ ਹੈ ਕਿ 'ਜੋੜੀ' ਫਿਲਮ ਦੀ ਕਹਾਣੀ 80 ਦੇ ਦਹਾਕਿਆਂ ਦੇ ਆਲੇ ਦੁਆਲੇ ਘੁੰਮਦੀ ਹੈ। ਫਿਲਮ 'ਚ ਚਮਕੀਲੇ ਤੇ ਅਮਰਜੋਤ ਦੀ ਪ੍ਰੇਮ ਕਹਾਣੀ ਤੇ ਗਾਇਕੀ ਦੇ ਉਨ੍ਹਾਂ ਦੇ ਸਫਰ ਨੂੰ ਦਿਖਾਇਆ ਗਿਆ ਹੈ। ਇਸ ਫਿਲਮ ਨੂੰ (Amberdeep Singh) ਅੰਬਰਦੀਪ ਸਿੰਘ ਵੱਲੋਂ ਨਿਰਦੇਸ਼ਿਤ ਕੀਤਾ ਗਿਆ ਹੈ। ਜਿਸ 'ਚ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਮੁੱਖ ਭੂਮਿਕਾਵਾਂ 'ਚ ਨਜ਼ਰ ਆਏ ਹਨ। ਨਿਮਰਤ ਹਮੇਸ਼ਾ ਵਾਂਗ ਫਿਲਮ 'ਚ ਖੂਬਸੂਰਤ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਇਹ ਫਿਲਮ 5 ਮਈ 2023 ਨੂੰ ਸਿਨੇਮਾਘਰਾਂ 'ਚ ਦਰਸ਼ਕਾਂ ਦਾ ਮਨੋਰੰਜਨ ਕਰੇਗੀ।